ਵਾਇਨਾਡ 'ਚ ਜ਼ਮੀਨ ਖਿਸਕਣ ਕਾਰਨ ਰਾਹੁਲ ਗਾਂਧੀ ਨੇ ਜਤਾਇਆ ਦੁੱਖ
ਦੁਆਰਾ: Punjab Bani ਪ੍ਰਕਾਸ਼ਿਤ :Tuesday, 30 July, 2024, 11:03 AM

ਵਾਇਨਾਡ ‘ਚ ਜ਼ਮੀਨ ਖਿਸਕਣ ਕਾਰਨ ਰਾਹੁਲ ਗਾਂਧੀ ਨੇ ਜਤਾਇਆ ਦੁੱਖ
ਨਵੀਂ ਦਿੱਲੀ, 30 ਜੁਲਾਈ – ਕੇਰਲ ਦੇ ਵਾਇਨਾਡ ‘ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕ ਗਈ ਹੈ, ਜਿਸ ‘ਚ 100 ਤੋਂ ਵੱਧ ਲੋਕਾਂ ਦੇ ਫਸੇ ਹੋਣ ਦੀ ਖ਼ਬਰ ਹੈ। ਲੋਕਾਂ ਨੂੰ ਬਚਾਉਣ ਲਈ ਬਚਾਅ ਕਾਰਜ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਵਿੱਚ ਦੋ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਜ਼ਮੀਨ ਖਿਸਕਣ ਦੀ ਘਟਨਾ ਮੰਗਲਵਾਰ ਸਵੇਰੇ 2 ਵਜੇ ਦੇ ਕਰੀਬ ਅਤੇ ਫਿਰ 4.10 ਵਜੇ ਦੇ ਕਰੀਬ ਹੋਈ। ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ।
