Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:03 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਜੋਤ ਸਿੰਘ ਬੈਂਸ ਵਲੋਂ ਸਕੂਲਾਂ ਵਿੱਚ ਪੀਣਯੋਗ ਅਤੇ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਹੁਕਮ

ਹਰਜੋਤ ਸਿੰਘ ਬੈਂਸ ਵਲੋਂ ਸਕੂਲਾਂ ਵਿੱਚ ਪੀਣਯੋਗ ਅਤੇ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਹੁਕਮ

ਹਰਜੋਤ ਸਿੰਘ ਬੈਂਸ ਵਲੋਂ ਸਕੂਲਾਂ ਵਿੱਚ ਪੀਣਯੋਗ ਅਤੇ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਹੁਕਮ
ਚੰਡੀਗੜ੍ਹ, 30 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਰਾਜ ਦੇ ਸਾਰੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁੱਹਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ । ਸ.ਬੈਂਸ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਪਾਣੀ ਤੋਂ ਕਈ ਕਈ ਰੋਗ ਹੋਣ ਦਾ ਖਦਸ਼ਾ ਰਹਿੰਦਾ ਹੈ ਇਸ ਲਈ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਹੈ ਕਿ ਵਿਦਿਆਰਥੀਆਂ ਨੂੰ ਸਕੂਲ ਵਿੱਚ ਸਾਫ਼ ਸੁਥਰਾ ਪੀਣ ਯੋਗ ਪਾਣੀ ਮੁੱਹਈਆ ਕਰਵਾਇਆ ਜਾਵੇ ਅਤੇ ਨਾਲ ਹੀ ਸਕੂਲ ਵਿੱਚ ਬਰਸਾਤੀ ਪਾਣੀ ਨਾ ਇਕੱਠਾ ਹੋਣ ਦਿੱਤਾ ਜਾਵੇ । ਇਸ ਸਬੰਧੀ ਅੱਜ ਸਿੱਖਿਆ ਵਿਭਾਗ ਵਲੋਂ ਸਾਰੇ ਸਕੂਲਾਂ ਦੇ ਸਕੂਲ ਮੁਖੀਆਂ/ਸਕੂਲ ਮੈਨੇਜਮੈਂਟ ਕਮੇਟੀਆਂ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀ ਗਈ ਹੈ ਕਿ ਉਹ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀ ਸਾਫ-ਸਫਾਈ ਰੂਟੀਨ ਬੇਸਿਸ ਤੇ ਕਰਵਾਉਣ ਅਤੇ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖਿਆ ਜਾਵੇ ਅਤੇ ਇਹਨਾਂ ਦੀ ਸਫਾਈ ਅਤੇ ਕਲੋਰੀਨੇਸ਼ਨ ਸਮੇਂ-ਸਮੇਂ ਤੇ ਕਰਵਾਈ ਜਾਵੇ ।

Advertisement
Advertisement
Advertisement
Advertisement
Scroll to Top