Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:02 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਜਵਾ ਨੇ ਸਰਹੱਦੀ ਇਲਾਕੇ ਦੇ ਸਕੂਲਾਂ ਦੀ ਮਾੜੀ ਹਾਲਤ ਲਈ ਭਗਵੰਤ ਮਾਨ ਦੀ ਆਲੋਚਨਾ ਕੀਤੀ

ਬਾਜਵਾ ਨੇ ਸਰਹੱਦੀ ਇਲਾਕੇ ਦੇ ਸਕੂਲਾਂ ਦੀ ਮਾੜੀ ਹਾਲਤ ਲਈ ਭਗਵੰਤ ਮਾਨ ਦੀ ਆਲੋਚਨਾ ਕੀਤੀ

ਬਾਜਵਾ ਨੇ ਸਰਹੱਦੀ ਇਲਾਕੇ ਦੇ ਸਕੂਲਾਂ ਦੀ ਮਾੜੀ ਹਾਲਤ ਲਈ ਭਗਵੰਤ ਮਾਨ ਦੀ ਆਲੋਚਨਾ ਕੀਤੀ
ਚੰਡੀਗੜ੍ਹ, 30 ਜੁਲਾਈ : ਗੁਰਦਾਸਪੁਰ ਦੇ ਸਰਹੱਦੀ ਜ਼ਿਲ੍ਹੇ ਦੇ ਸਕੂਲਾਂ ਦੀ ਤਰਸਯੋਗ ਹਾਲਤ ‘ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਿੱਖਿਆ ਮਾਡਲ ਦੀ ਝੂਠੀ ਅਤੇ ਵਧਾ-ਚੜ੍ਹਾ ਕੇ ਤਸਵੀਰ ਪੇਸ਼ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੱਖੀ ਆਲੋਚਨਾ ਕੀਤੀ ਹੈ । ਇੱਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਜ਼ਿਲ੍ਹੇ ਵਿਚ ਅੰਤਰਰਾਸ਼ਟਰੀ ਸਰਹੱਦ ਨੇੜੇ 90 ਪ੍ਰਾਇਮਰੀ ਸਕੂਲਾਂ ਵਿਚੋਂ 28 ਵਿਚ ਕੋਈ ਅਧਿਆਪਕ ਨਹੀਂ ਹੈ। ਲਗਭਗ 35 ਸਕੂਲਾਂ ਵਿੱਚ ਸਿਰਫ਼ ਇੱਕ ਅਧਿਆਪਕ ਹੈ। ਜਿੱਥੋਂ ਤੱਕ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦਾ ਸਵਾਲ ਹੈ, ਪ੍ਰਿੰਸੀਪਲ ਅਤੇ ਹੈੱਡਮਾਸਟਰ ਦੀਆਂ ਕੁੱਲ 40 ਅਸਾਮੀਆਂ ਖਾਲੀ ਪਈਆਂ ਹਨ । ਕਹਾਣੀ ਦਾ ਅੰਤ ਸਿਰਫ਼ ਇੱਥੇ ਹੀ ਨਹੀਂ ਹੈ। ਜ਼ਿਆਦਾਤਰ ਸਕੂਲਾਂ ਵਿੱਚ ਸਫ਼ਾਈ ਸਹੂਲਤਾਂ ਦੀ ਗੰਭੀਰ ਘਾਟ ਹੈ। ਬਾਜਵਾ ਨੇ ਕਿਹਾ ਕਿ ਜ਼ਿਆਦਾਤਰ ਸਕੂਲਾਂ ਦਾ ਬੁਨਿਆਦੀ ਢਾਂਚਾ ਜਿਵੇਂ ਕਿ ਇਮਾਰਤਾਂ, ਪਖਾਨੇ, ਡੈਸਕ ਆਦਿ ਬਹੁਤ ਖ਼ਰਾਬ ਹੋ ਚੁੱਕੇ ਹਨ । ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਨ। ਇਨ੍ਹਾਂ ਬੱਚਿਆਂ ਨੂੰ ਗ਼ਰੀਬੀ ਤੋਂ ਬਾਹਰ ਕੱਢਣ ਅਤੇ ਜੀਵਨ ਦਾ ਨਵਾਂ ਤਰੀਕਾ ਲਿਆਉਣ ਦਾ ਇੱਕੋ ਇੱਕ ਤਰੀਕਾ ਸਿੱਖਿਆ ਹੈ। ‘ਆਪ’ ਸਰਕਾਰ ਅਜਿਹੇ ਸਿੱਖਿਆ ਮਾਡਲ ਨਾਲ ਕਿਸ ਤਰਾਂ ਦਾ ਭਵਿੱਖ ਬਣਾਉਣ ਬਾਰੇ ਸੋਚ ਰਹੀ ਹੈ? ਉਨ੍ਹਾਂ ਕਿਹਾ ਕਿ ਦਿੱਲੀ ਦੇ ਗ਼ਲਤ ਸਿੱਖਿਆ ਮਾਡਲ ਨੂੰ ਲਾਗੂ ਕਰਨ ਦੀ ਕਾਹਲੀ ਵਿਚ ਪੰਜਾਬ ਦੀ ‘ਆਪ’ ਸਰਕਾਰ ਗ਼ਰੀਬ ਵਰਗ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ। ਬਾਜਵਾ ਨੇ ਪੁੱਛਿਆ ਕਿ ਮੁੱਖ ਮੰਤਰੀ ਮਾਨ ਅਕਸਰ ਪੰਜਾਬ ਵਿੱਚ ਸਕੂਲ ਸ਼ੁਰੂ ਕਰਨ ਦਾ ਮਾਣ ਕਰਦੇ ਹਨ, ਉਹ ਇਨ੍ਹਾਂ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਜ਼ਿੰਮੇਵਾਰੀ ਕਿਉਂ ਨਹੀਂ ਲੈਂਦੇ । ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਪੰਜਾਬ ਦੇ ਸਿੱਖਿਆ ਮਾਡਲ ਨੇ ਕਈ ਰਾਸ਼ਟਰੀ ਪੱਧਰ ਦੇ ਪੁਰਸਕਾਰ ਜਿੱਤੇ ਸਨ। ਹਾਲਾਂਕਿ, ‘ਆਪ’ ਦੇ ਢਾਈ ਸਾਲਾਂ ਦੇ ਸ਼ਾਸਨ ਕਾਲ ਵਿੱਚ ਸੂਬੇ ਵਿੱਚ ਸਿੱਖਿਆ ਦਾ ਮਿਆਰ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਿਆ ਹੈ ।

Advertisement
Advertisement
Advertisement
Advertisement
Scroll to Top