ਥਾਣਾ ਪਸਿਆਣਾ ਨੇ ਕੀਤਾ ਇਕ ਵਿਰੁੱਧ ਲੜਕੀ ਨੂੰ ਵਰਗਲਾ ਕੇ ਲਿਜਾਉਣ ਅਤੇ ਵਿਆਹ ਕਰਵਾਉਣ ਦਾ ਝਾਂਸਾ ਦੇਣ ਤੇ ਕੇਸ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Tuesday, 30 July, 2024, 11:36 AM

ਥਾਣਾ ਪਸਿਆਣਾ ਨੇ ਕੀਤਾ ਇਕ ਵਿਰੁੱਧ ਲੜਕੀ ਨੂੰ ਵਰਗਲਾ ਕੇ ਲਿਜਾਉਣ ਅਤੇ ਵਿਆਹ ਕਰਵਾਉਣ ਦਾ ਝਾਂਸਾ ਦੇਣ ਤੇ ਕੇਸ ਦਰਜ
ਪਟਿਆਲਾ, 30 ਜੁਲਾਈ () : ਥਾਣਾ ਪਸਿਆਣਾ ਦੀ ਪੁਲਸ ਨੇ ਇਕ ਵਿਅਕਤੀ ਰਮਜਾਨ ਖਾਨ ਗੋਲੂ ਪੁੱਤਰ ਕੈਮਦੀਨ ਵਾਸੀ ਪਿੰਡ ਮਰਦਾਂਹੇੜੀ ਥਾਣਾ ਸਦਰ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 137 (2), 139 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ 27, 28 ਜੁਲਾਈ ਦੀ ਅੱਧੀ ਰਾਤ ਨੂੰ ਉਕਤ ਵਿਅਕਤੀ ਉਸਦੀ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲੈ ਗਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।