Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:21 am

+91 90915 01313 , +91 90916 01313

punjabbanni@gmail.com
punjabbani@yahoo.com

ਨੈਸ਼ਨਲ ਅਕੈਡਮੀ ਆਫ਼ ਐਗਰੀਕਲਚਰਲ ਸਾਇੰਸਜ਼ ਨੇ ਕ੍ਰਿਸ਼ੀ ਵਿਗਿਆਨ ਦੇ ਸਹਿਯੋਗ ਨਾਲ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਨੈਸ਼ਨਲ ਅਕੈਡਮੀ ਆਫ਼ ਐਗਰੀਕਲਚਰਲ ਸਾਇੰਸਜ਼ ਨੇ ਕ੍ਰਿਸ਼ੀ ਵਿਗਿਆਨ ਦੇ ਸਹਿਯੋਗ ਨਾਲ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਨੈਸ਼ਨਲ ਅਕੈਡਮੀ ਆਫ਼ ਐਗਰੀਕਲਚਰਲ ਸਾਇੰਸਜ਼ ਨੇ ਕ੍ਰਿਸ਼ੀ ਵਿਗਿਆਨ ਦੇ ਸਹਿਯੋਗ ਨਾਲ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਪਟਿਆਲਾ, 31 ਜੁਲਾਈ : ਨੈਸ਼ਨਲ ਅਕੈਡਮੀ ਆਫ਼ ਐਗਰੀਕਲਚਰਲ ਸਾਇੰਸਜ਼ ਦੀ ਅਗਵਾਈ ਹੇਠ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਆਲੋਵਾਲ (ਪਟਿਆਲਾ) ਵਿਖੇ ਇੱਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜਾਗਰੂਕਤਾ ਪ੍ਰੋਗਰਾਮ ਵਿੱਚ 52 ਵਿਦਿਆਰਥੀਆਂ ਸਮੇਤ ਸਕੂਲ ਦੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦੌਰਾਨ, ਪ੍ਰੋਫੈਸਰ -ਕਮ- ਇੰਚਾਰਜ ਡਾ. ਗੁਰਉਪਦੇਸ਼ ਕੌਰ ਨੇ ਵਿਦਿਆਰਥੀਆਂ ਨੂੰ ਹੁਨਰ ਵਿਕਾਸ ਅਤੇ ਸਵੈ-ਰੁਜ਼ਗਾਰ ਸਬੰਧੀ ਜਾਣਕਾਰੀ ਦਿੰਦਿਆਂ ਇਨ੍ਹਾਂ ਖੇਤਰਾਂ ਵਿੱਚ ਪੈਦਾ ਹੁੰਦੀ ਸੰਭਾਵਨਾਵਾਂ ਸਬੰਧੀ ਵਿਸਥਾਰ ’ਚ ਵੇਰਵੇ ਦਿੰਦਿਆਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਅਥਾਹ ਮੌਕੇ ਹਨ ਜਿਨ੍ਹਾਂ ਨੂੰ ਪਹਿਚਾਣ ਕੇ ਵਿਦਿਆਰਥੀ ਆਪਣਾ ਕਰੀਅਰ ਬਣ ਸਕਦੇ ਹਨ । ਡਾ: ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਰੁੱਖ ਲਗਾਉਣ ਅਤੇ ਪੌਸ਼ਟਿਕ ਬਾਗਬਾਨੀ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਕੇਵੀਕੇ ਦੇ ਵਿਗਿਆਨੀਆਂ ਨਾਲ ਇੰਟਰ ਐਕਟਿਵ ਸੈਸ਼ਨ ਕੀਤਾ ਅਤੇ ਪੌਸ਼ਟਿਕ ਅਭਿਆਸਾਂ ਅਤੇ ਸਫ਼ਾਈ ਮੁਹਿੰਮ ਬਾਰੇ ਫੀਡ ਬੈਕ ਸਾਂਝੇ ਕੀਤੇ। ਸ਼੍ਰੀਮਤੀ ਨੀਰਜ ਵੈਦ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ ਅਤੇ ਸਿਹਤਮੰਦ ਖ਼ੁਰਾਕ ਅਤੇ ਕਸਰਤ ਦੀ ਭੂਮਿਕਾ ਬਾਰੇ ਗੱਲ ਕੀਤੀ।

Advertisement
Advertisement
Advertisement
Advertisement
Scroll to Top