Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 8:58 am

+91 90915 01313 , +91 90916 01313

punjabbanni@gmail.com
punjabbani@yahoo.com

ਕੋਚਿੰਗ ਸੈਂਟਰ ਮਾਮਲਾ: ਦਿੱਲੀ ਹਾਈ ਕੋਰਟ ਵੱਲੋਂ ਅਧਿਕਾਰੀਆਂ ਦੀ ਖਿਚਾਈ

ਕੋਚਿੰਗ ਸੈਂਟਰ ਮਾਮਲਾ: ਦਿੱਲੀ ਹਾਈ ਕੋਰਟ ਵੱਲੋਂ ਅਧਿਕਾਰੀਆਂ ਦੀ ਖਿਚਾਈ

ਕੋਚਿੰਗ ਸੈਂਟਰ ਮਾਮਲਾ: ਦਿੱਲੀ ਹਾਈ ਕੋਰਟ ਵੱਲੋਂ ਅਧਿਕਾਰੀਆਂ ਦੀ ਖਿਚਾਈ
ਨਵੀਂ ਦਿੱਲੀ, 31 ਜੁਲਾਈ : ਦਿੱਲੀ ਹਾਈ ਕੋਰਟ ਨੇ ਇੱਥੋਂ ਦੇ ਇੱਕ ਕੋਚਿੰਗ ਸੈਂਟਰ ਦੀ ਇਮਾਰਤ ਦੀ ‘ਬੇਸਮੈਂਟ’ ਵਿੱਚ ਪਾਣੀ ਭਰਨ ਕਾਰਨ ਸਿਵਲ ਸੇਵਾਵਾਂ ਦੇ ਤਿੰਨ ਉਮੀਦਵਾਰਾਂ ਦੀ ਮੌਤ ਦੇ ਮਾਮਲੇ ਵਿੱਚ ਅੱਜ ਅਧਿਕਾਰੀਆਂ ਦੀ ਖਿਚਾਈ ਕਰਦਿਆਂ ਕਿਹਾ ਕਿ ਜਦੋਂ ਮੁਫ਼ਤ ਦੀਆਂ ਸੌਗਾਤਾਂ ਵੰਡਣ ਦੇ ਸਭਿਆਚਾਰ ਕਾਰਨ ਕਰ ਇਕੱਠਾ ਨਹੀਂ ਹੁੰਦਾ ਤਾਂ ਅਜਿਹੇ ਦੁਖਾਂਤ ਵਾਪਰਨਾ ਸੁਭਾਵਕ ਹੈ। ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਸਿੰਘ ਅਤੇ ਜਸਟਿਸ ਤੁਸ਼ਾਰ ਰਾਓ ਦੀ ਬੈਂਚ ਨੇ ਕਿਹਾ ਕਿ ਇੱਕ ‘ਅਜੀਬ ਜਾਂਚ’ ਚੱਲ ਰਹੀ ਹੈ ਜਿਸ ਵਿੱਚ ਕੋਚਿੰਗ ਸੈਂਟਰ ਨੇੜਿਓਂ ਲੰਘ ਰਹੀ ਕਾਰ ਦੇ ਚਾਲਕ ਖ਼ਿਲਾਫ਼ ਪੁਲੀਸ ਕਾਰਵਾਈ ਕੀਤੀ ਗਈ ਹੈ, ਪਰ ਦਿੱਲੀ ਨਗਰ ਨਿਗਮ (ਐੱਮਸੀਡੀ) ਦੇ ਅਧਿਕਾਰੀਆਂ ਖ਼ਿਲਾਫ਼ ਨਹੀਂ। ਬੈਂਚ ਨੇ ਕਿਹਾ ਕਿ ਬਹੁ-ਮੰਜ਼ਿਲਾ ਇਮਾਰਤਾਂ ਨੂੰ ਚਲਾਉਣ ਦੀ ਇਜ਼ਾਜਤ ਦਿੱਤੀ ਜਾ ਰਹੀ ਹੈ, ਪਰ ਪਾਣੀ ਦੀ ਨਿਕਾਸੀ ਦਾ ਕੋਈ ਢੁੱਕਵਾਂ ਪ੍ਰਬੰਧ ਨਹੀਂ ਹੈ। ਉਧਰ, ਦਿੱਲੀ ਸਰਕਾਰ ਦੇ ਮੁੱਖ ਸਕੱਤਰ ਨੇ ਕਿਹਾ ਕਿ ਡਰੇਨਾਂ ਦੀ ਸਾਫ਼-ਸਫ਼ਾਈ ਦਾ ਕੰਮ ਤੀਸਰੀ ਧਿਰ ਤੋਂ ਆਡਿਟ ਨਾ ਕਰਵਾਏ ਜਾਣ ਤੱਕ ਠੇਕੇਦਾਰਾਂ ਨੂੰ ਅਦਾਇਗੀ ਨਾ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ ।

Advertisement
Advertisement
Advertisement
Advertisement
Scroll to Top