Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:21 am

+91 90915 01313 , +91 90916 01313

punjabbanni@gmail.com
punjabbani@yahoo.com

ਇੰਡੀਅਨ ਫੋਕ ਡਾਂਸ ਅਕੈਡਮੀ ਮਲੋਟ ਨੇ ਕਰਵਾਇਆ ਮਲੋਟ ਵਿਖੇ ਕਰਵਾਏ ਜਾ ਰਹੇ ਪੰਜਾਬ ਪੱਧਰ ਦੇ ਮੁਕਾਬਲੇ ਲਈ ਆਡੀਸ਼ਨ

ਇੰਡੀਅਨ ਫੋਕ ਡਾਂਸ ਅਕੈਡਮੀ ਮਲੋਟ ਨੇ ਕਰਵਾਇਆ ਮਲੋਟ ਵਿਖੇ ਕਰਵਾਏ ਜਾ ਰਹੇ ਪੰਜਾਬ ਪੱਧਰ ਦੇ ਮੁਕਾਬਲੇ ਲਈ ਆਡੀਸ਼ਨ

ਇੰਡੀਅਨ ਫੋਕ ਡਾਂਸ ਅਕੈਡਮੀ ਮਲੋਟ ਨੇ ਕਰਵਾਇਆ ਮਲੋਟ ਵਿਖੇ ਕਰਵਾਏ ਜਾ ਰਹੇ ਪੰਜਾਬ ਪੱਧਰ ਦੇ ਮੁਕਾਬਲੇ ਲਈ ਆਡੀਸ਼ਨ
ਪਟਿਆਲਾ, 31 ਜੁਲਾਈ ( ):- ਸ਼੍ਰਿਸਟੀ ਦੀ ਰਚਨਹਾਰ ਅਤੇ ਸਮਾਜ ਨੂੰ ਪ੍ਰਫੁਲਤ ਕਰਨ ਅਤੇ ਸਮਾਜ ਵਿੱਚ ਅਹਿਮ ਯੋਗਦਾਨ ਵਿੱਚ ਪਾਉਣ ਵਾਲੀਆਂ ਧੀਆਂ ਨੂੰ ਉਤਸ਼ਾਹਿਤ ਕਰਨ ਸਬੰਧੀ ਅੱਜ ਨਿਹਾਲ ਬਾਗ ਵਿੱਚ ਸਥਿਤ “ ਇੰਡੀਅਨ ਫੋਕ ਡਾਂਸ ਅਕੈਡਮੀ ਮਲੋਟ” ਵੱਲੋਂ 11 ਅਗਸਤ 2024 ਨੂੰ ਮਲੋਟ ਵਿਖੇ ਕਰਵਾਏ ਜਾ ਰਹੇ ਪੰਜਾਬ ਪੱਧਰ ਦੇ ਮੁਕਾਬਲੇ ਲਈ ਆਡਿਸ਼ਨ ਕਰਵਾਇਆ ਗਿਆ। ਆਡਿਸ਼ਨ ਦੀ ਜੱਜਮੈਂਟ ਕਮੇਟੀ ਵਿੱਚ ਸ਼ੁਸੀਲ ਖੁੱਲਰ ਅਤੇ ਸ਼੍ਰੀਮਤੀ ਹਰਜਿੰਦਰ ਕੌਰ ਢੀਂਡਸਾ ਸ਼ਾਮਿਲ ਹੋਏ। ਆਡਿਸ਼ਨ ਵਿੱਚ ਜਿਲ੍ਹਾ ਪਟਿਆਲਾ ਦੇ ਸਕੂਲਾ ਨਾਲ ਸਬੰਧਤ ਲਗਭਗ 50 ਦੇ ਕਰੀਬ ਬੱਚੀਆਂ ਨੇ ਹਿੱਸਾ ਲਿਆ। ਜਿੰਨ੍ਹਾ ਵਿੱਚੋਂ 18 ਬੱਚੀਆਂ ਪੰਜਾਬ ਪੱਧਰੀ ਮੁਕਾਬਲੇ ਲਈ ਚੁਣੀਆਂ ਗਈਆਂ। ਸ਼੍ਰੀਮਤੀ ਹਰਪਿੰਦਰ ਕੌਰ ਹਰਮਨ ਵੱਲੋਂ ਆਯੋਜਿਤ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਸ. ਸੁਖਵਿੰਦਰ ਸਿੰਘ ਫੁੱਲ ਨੇ ਹਿੱਸਾ ਲਿਆ। ਪ੍ਰਧਾਨਗੀ ਮੰਡਲ ਵਿੱਚ ਤੇਜਿੰਦਰ ਸਿੰਘ ਅਤੇ ਉਪਕਾਰ ਸਿੰਘ ਸ਼ਾਮਿਲ ਹੋਏ। ਬੱਚੀਆਂ ਵੱਲੋਂ ਆਡਿਸ਼ਨ ਦੇਣ ਸਮੇਂ ਪੰਜਾਬੀ ਗਿੱਧਾ, ਸਿੱਠਣੀਆਂ, ਸੁਹਾਗ ਘੋੜੀਆਂ, ਆਦਿ ਪੰਜਾਬੀ ਫੋਕ ਸੱਭਿਆਚਾਰ ਦੀਆਂ ਵੰਨਗੀਆਂ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਇਲਾਵਾ ਇਸ ਪ੍ਰੋਗਰਾਮ ਵਿੱਚ ਨਰੇਸ਼ ਮੈਡਮ, ਮਨੀਸ਼ਾ, ਅਮਨੀਤ ਕੌਰ, ਆਦਿ ਅਧਿਆਪਕ ਸ਼ਾਮਿਲ ਹੋਏ। ਆਡਿਸ਼ਨ ਦੀ ਸਮਾਪਤੀ
ਦੌਰਾਨ ਸ਼੍ਰੀਮਤੀ ਹਰਪਿੰਦਰ ਕੌਰ ਹਰਮਨ ਨੇ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਪੰਤਵੰਤਿਆ ਦੇ ਨਾਲ ਨਾਲ ਬੱਚਿਆ ਦਾ ਵੀ ਧੰਨਵਾਦ ਕਰਦਿਆ ਕਿਹਾ ਕਿ ਸੰਸਥਾ ਵੱਲੋਂ ਲਗਾਤਾਰ 10 ਸਾਲ ਤੋਂ ਇਹ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਤੇਜਿੰਦਰ ਸਿੰਘ ਅਤੇ ਉਪਕਾਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆ ਇਸ ਸੰਸਥਾ ਦੇ ਉੱਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬੀ ਵਿਰਾਸਤ ਨਾਲ ਅੱਜ ਦੇ ਬੱਚਿਆ ਨੂੰ ਜੋੜਣ ਵਾਸਤੇ ਅਜਿਹੇ ਪ੍ਰੋਗਰਾਮ ਕਰਵਾਏ ਜਾਣੇ ਚਾਹੀਦੇ ਹਨ।

Advertisement
Advertisement
Advertisement
Advertisement
Scroll to Top