Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:20 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
ਪਟਿਆਲਾ, 31 ਜੁਲਾਈ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਵੱਖ ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ ਦੌਰਾਨ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਹਰੇਕ ਹਲਕੇ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ ਦੀ ਸਬੰਧਤ ਵਿਭਾਗਾਂ ਦੇ ਮੁਖੀਆਂ ਤੋਂ ਰਿਪੋਰਟ ਲੈਂਦਿਆਂ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਲਈ ਜੇਕਰ ਕੋਈ ਨਵਾਂ ਪ੍ਰੋਜੈਕਟ ਸ਼ੁਰੂ ਕਰਨ ਦੀ ਜ਼ਰੂਰਤ ਹੈ ਤਾਂ ਉਸ ਦੀ ਵੀ ਪ੍ਰਪੋਜਲ ਸੌਂਪੀ ਜਾਵੇ। ਮੀਟਿੰਗ ‘ਚ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਡੇਚਲਵਾਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਰੰਤਰ ਰਿਪੋਰਟ ਲੈ ਰਹੇ ਹਨ ਤੇ ਚੱਲ ਰਹੇ ਕੰਮਾਂ ਵਿੱਚ ਕਿਸੇ ਕਿਸਮ ਦੀ ਢਿੱਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਜਿਥੇ ਬਾਜ਼ਾਰਾਂ ਵਿੱਚ ਪਾਰਕਿੰਗ ਦੀ ਸਮੱਸਿਆ ਹੈ ਉਨ੍ਹਾਂ ਖੇਤਰਾਂ ਵਿੱਚ ਪਾਰਕਿੰਗ ਲਈ ਜਗ੍ਹਾਂ ਦੀ ਸ਼ਨਾਖਤ ਕੀਤੀ ਜਾਵੇ ਅਤੇ ਸੜਕਾਂ ਤੇ ਗਲੀਆਂ ਦੀ ਮੁਰੰਮਤ ਦਾ ਕੰਮ ਵੀ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੱਲ ਰਹੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਕੰਮਾਂ ਨੂੰ ਸਮਾਂਬੱਧ ਕਰਦੇ ਹੋਏ ਪ੍ਰਗਤੀ ਦੀ ਰਿਪੋਰਟ ਨਿਰੰਤਰ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜਿਹੜੇ ਵਿਕਾਸ ਕਾਰਜਾਂ ਵਿੱਚ ਇੱਕ ਤੋਂ ਵੱਧ ਵਿਭਾਗ ਸ਼ਾਮਲ ਹਨ ਉਹ ਵਿਭਾਗ ਲਗਾਤਾਰ ਮੀਟਿੰਗਾਂ ਕਰਨ ਤਾਂ ਜੋ ਕੰਮ ਵਿੱਚ ਹੋਣ ਵਾਲੀ ਬੇਲੋੜੀ ਦੇਰੀ ਨੂੰ ਘੱਟ ਕੀਤਾ ਜਾ ਸਕੇ ਅਤੇ ਆਪਸੀ ਤਾਲਮੇਲ ਯਕੀਨੀ ਬਣਾਇਆ ਜਾ ਸਕੇ।

Advertisement
Advertisement
Advertisement
Advertisement
Scroll to Top