Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:15 am

+91 90915 01313 , +91 90916 01313

punjabbanni@gmail.com
punjabbani@yahoo.com

ਖੇੜਾ ਕਲਮੋਟ ਤੋਂ ਭੱਲੜੀ ਤੱਕ ਅਤੇ ਬੇਲਾ-ਧਿਆਨੀ ਤੋਂ ਅਜੋਲੀ ਤੱਕ ਬਣਨ ਵਾਲੇ ਦੋ ਪੁਲਾਂ ਸਬੰਧੀ ਰੀਵਿਊ ਮੀਟਿੰਗ : ਹਰਜੋਤ ਸਿੰਘ ਬੈਂਸ

ਖੇੜਾ ਕਲਮੋਟ ਤੋਂ ਭੱਲੜੀ ਤੱਕ ਅਤੇ ਬੇਲਾ-ਧਿਆਨੀ ਤੋਂ ਅਜੋਲੀ ਤੱਕ ਬਣਨ ਵਾਲੇ ਦੋ ਪੁਲਾਂ ਸਬੰਧੀ ਰੀਵਿਊ ਮੀਟਿੰਗ : ਹਰਜੋਤ ਸਿੰਘ ਬੈਂਸ

ਖੇੜਾ ਕਲਮੋਟ ਤੋਂ ਭੱਲੜੀ ਤੱਕ ਅਤੇ ਬੇਲਾ-ਧਿਆਨੀ ਤੋਂ ਅਜੋਲੀ ਤੱਕ ਬਣਨ ਵਾਲੇ ਦੋ ਪੁਲਾਂ ਸਬੰਧੀ ਰੀਵਿਊ ਮੀਟਿੰਗ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 30 ਜੁਲਾਈ : ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਅੱਜ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਅਜੋਲੀ ਤੋਂ ਬੇਲਾ–ਧਿਆਨੀ , ਭੱਲੜੀ ਤੋਂ ਖੇੜਾ ਕਲਮੋਟ ਵਿਚਕਾਰ ਸਿੱਧਾ ਸੜਕੀ ਸੰਪਰਕ ਸਥਾਪਤ ਕਰਨ ਲਈ ਦੋ ਪੁਲਾਂ ਦੀ ਉਸਾਰੀ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ । ਰੀਵਿਊ ਮੀਟਿੰਗ ਦੌਰਾਨ ਪੁਲਾਂ ਦੀ ਉਸਾਰੀ ਸਬੰਧੀ ਕੈਬਨਿਟ ਮੰਤਰੀ ਵਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਪੁਲਾਂ ਦੀ ਉਸਾਰੀ ਸਬੰਧੀ ਸਾਰੀਆਂ ਮੁੱਢਲੀ ਕਾਰਵਾਈ ਅਤੇ ਟੈਂਡਰ ਪ੍ਰੀਕ੍ਰਿਆ ਵੀ ਜਲਦ ਮੁਕੰਮਲ ਕੀਤੀਆ ਜਾਣ ਤਾਂ ਜ਼ੋ ਇਨ੍ਹਾਂ ਪੁਲਾਂ ਦਾ ਜਲਦ ਨੀਹ ਪੱਥਰ ਰੱਖਿਆ ਜਾ ਸਕੇ । ਕੈਬਨਿਟ ਮੰਤਰੀ ਵਲੋਂ ਪੁਲਾਂ ਦੀ ਪ੍ਰਗਤੀ ਸਬੰਧੀ ਜਾਇਜ਼ਾ ਲੈਣ ਲਈ ਮਿਤੀ 31 ਜੁਲਾਈ 2024 ਨੂੰ ਸਾਈਟ ਵਿਜਟ ਕਰਨ ਦਾ ਫ਼ੈਸਲਾ ਕੀਤਾ ਗਿਆ।ਸ. ਬੈਂਸ ਨੇ ਕਿਹਾ ਕਿ ਇਨ੍ਹਾਂ ਪੁਲਾਂ ਦੀ ਉਸਾਰੀ ਉਨ੍ਹਾਂ ਦਾ ਡ੍ਰੀਮ ਪ੍ਰੋਜੈਕਟ ਹੈ ਅਤੇ ਇਨ੍ਹਾਂ ਪੁਲਾਂ ਦੀ ਉਸਾਰੀ ਸਬੰਧੀ ਉਹ ਹਰ ਪੰਦਰਵਾੜੇ ਰਿਵੀਉ ਮੀਟਿੰਗ ਕਰਨਗੇ । ਇਨ੍ਹਾਂ ਪੁਲਾਂ ਦੀ ਉਸਾਰੀ ਨਾਲ ਸ਼੍ਰੀ ਆਨੰਦਪੁਰ ਸਾਹਿਬ ਅਤੇ ਬੀਤ ਦੇ ਇਲਾਕੇ ਵਿੱਚ ਸਿੱਧਾ ਸੰਪਰਕ ਸਥਾਪਤ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਬਹੁਤ ਲਾਭ ਮਿਲੇਗਾ । ਉਨ੍ਹਾਂ ਕਿਹਾ ਕਿ ਇਨ੍ਹਾਂ ਪੁਲਾਂ ਦੀ ਉਸਾਰੀ ਨਾਲ ਇਲਾਕੇ ਦਾ ਆਰਥਿਕ ਵੀ ਵਿਕਾਸ ਹੋਵੇਗਾ ਅਤੇ ਨਾਲ ਹੀ ਹੜ੍ਹਾਂ ਦੇ ਮੌਸਮ ਵਿਚ ਲੋਕਾਂ ਨੂੰ ਸੁਰੱਖਿਅਤ ਰਸਤਾ ਵੀ ਮਿਲ ਜਾਵੇਗਾ ।

Advertisement
Advertisement
Advertisement
Advertisement
Scroll to Top