ਥਾਣਾ ਸਿਟੀ ਰਾਜਪੁਰਾ ਪੁਲਸ ਨੇ ਕੀਤਾ ਕਾਰ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Wednesday, 31 July, 2024, 11:15 AM

ਥਾਣਾ ਸਿਟੀ ਰਾਜਪੁਰਾ ਪੁਲਸ ਨੇ ਕੀਤਾ ਕਾਰ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ
ਰਾਜਪੁਰਾ, 31 ਜੁਲਾਈ () : ਥਾਣਾ ਸਿਟੀ ਰਾਜਪੁਰਾ ਪੁਲਸ ਨੇ ਸਿ਼ਕਾਇਤਕਰਤਾ ਸੋਹਨ ਲਾਲ ਪੁੱਤਰ ਜੋਗਿੰਦਰ ਰਾਮ ਵਾਸੀ ਗੁਰੂ ਨਾਨਕ ਨਗਰ ਨਲਾਸ ਰੋਡ ਰਾਜਪੁਰਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 281, 106 (1), 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੋਹਨ ਲਾਲ ਨੇ ਦੱਸਿਆ ਕਿ 28 ਜੁਲਾਈ ਨੂੰ ਸੁਨੀਲ ਕੁਮਾਰ ਪੁੱਤਰ ਜੋਗਿੰਦਰ ਚੌਧਰੀ ਹਾਲ ਵਾਸੀ ਕਿਰਾਏਦਾਰ ਢਕਾਨਸੂੰ ਮਾਜਰਾ ਜੋ ਕਿ ਮੋਟਰਸਾਈਕਲ ਤੇ ਸਵਾਰ ਹੋ ਕੇ ਜਨਤਾ ਬੇਕਰੀ ਨੇੜੇ ਕਾਲਕਾ ਰੋਡ ਰਾਜਪੁਰਾ ਦੇ ਕੋਲ ਜਾ ਰਿਹਾ ਸੀ ਤਾਂ ਕਾਰ ਦੇ ਅਣਪਛਾਤੇ ਡਰਾਈਵਰ ਨੇ ਆਪਣੀ ਕਾਰ ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਸੁਨੀਲ ਕੁਮਾਰ ਵਿਚ ਮਾਰੀ ਜੋ ਕਿ ਸੜਕੀ ਦੁਰਘਟਨਾ ਵਿਚ ਸੁਨੀਲ ਕੁਮਾਰ ਦੀ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।