ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਮਾਮਲਾ

ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਮਾਮਲਾ
ਕੈਨੇਡਾ ‘ਚ ਪਾਕਿਸਤਾਨੀ ਮੂਲ ਦੇ ਵਿਅਕਤੀ ਨੂੰ ਸਾੜਨ ਦੀ ਕੋਸ਼ਿਸ਼
ਜਲੰਧਰ : ਕੈਨੇਡਾ ‘ਚ ਪਾਕਿਸਤਾਨੀ ਮੂਲ ਦੇ ਵਿਅਕਤੀ ਨੂੰ ਅੱਗ ਲਗਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਪ੍ਰਦਰਸ਼ਨਾਂ ‘ਚ ਸ਼ਾਮਲ ਸੀ। ਇਸ ਵਿਅਕਤੀ ਦੀ ਪਛਾਣ ਵਪਾਰੀ ਰਾਹਤ ਰਾਓ ਵਜੋਂ ਹੋਈ ਹੈ। ਅੱਗ ਲਗਾਉਣ ਵਾਲੇ ਵਿਅਕਤੀ ਦੀ ਉਮਰ 24 ਤੋਂ 25 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਅੱਗ ਵਿੱਚ ਝੁਲਸ ਗਏ ਵਪਾਰੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਲਾਂਕਿ ਸੂਤਰਾਂ ਮੁਤਾਬਕ ਰਾਓ ਪਾਕਿਸਤਾਨ ਦੀ ਖੁਫੀਆ ਏਜੰਸੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ. ਐੱਸ. ਆਈ.) ਦਾ ਏਜੰਟ ਨਹੀਂ ਹੈ। ਇਸ ਦੇ ਨਾਲ ਹੀ ਕੈਨੇਡਾ ਪੁਲਿਸ ਨੇ ਰਾਓ ਨੂੰ ਅੱਗ ਲਾਉਣ ਵਾਲੇ ਦੋਸ਼ੀ ਦੀ ਫੋਟੋ ਵੀ ਜਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਰਾਓ ਕੈਨੇਡਾ ‘ਚ ਕਾਫੀ ਸਰਗਰਮ ਹੈ ਅਤੇ ਪਿਛਲੇ ਸਾਲ ਜੂਨ ‘ਚ ਨਿੱਝਰ ਦੀ ਮੌਤ ਤੋਂ ਬਾਅਦ ਕਈ ਵਿਰੋਧ ਪ੍ਰਦਰਸ਼ਨਾਂ ‘ਚ ਸ਼ਾਮਲ ਹੋ ਚੁੱਕਾ ਹੈ। ਹਰਦੀਪ ਸਿੰਘ ਨਿੱਝਰ ਦੀ ਪਿਛਲੇ ਸਾਲ 18 ਜੂਨ ਨੂੰ ਸਰੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਭਾਰਤ ਸਰਕਾਰ ਵੱਲੋਂ ਜਾਰੀ ਸੂਚੀ ਵਿੱਚ ਉਸ ਦਾ ਨਾਂ 40 ਹੋਰ ‘ਨਾਮਜ਼ਦ ਅੱਤਵਾਦੀਆਂ’ ਦੇ ਨਾਲ ਸ਼ਾਮਲ ਸੀ।
