Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:04 pm

+91 90915 01313 , +91 90916 01313

punjabbanni@gmail.com
punjabbani@yahoo.com

ਪੁਲਿਸ ਕੇਡਟ ਨੂੰ ਦਿੱਤੀ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਸੀ ਪੀ ਆਰ ਟਰੇਨਿੰਗ : ਇੰਦਰਪ੍ਰੀਤ ਸਿੰਘ

ਪੁਲਿਸ ਕੇਡਟ ਨੂੰ ਦਿੱਤੀ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਸੀ ਪੀ ਆਰ ਟਰੇਨਿੰਗ : ਇੰਦਰਪ੍ਰੀਤ ਸਿੰਘ

ਪੁਲਿਸ ਕੇਡਟ ਨੂੰ ਦਿੱਤੀ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਸੀ ਪੀ ਆਰ ਟਰੇਨਿੰਗ : ਇੰਦਰਪ੍ਰੀਤ ਸਿੰਘ
ਪਟਿਆਲਾ : ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਖੇ ਸ਼ੁਰੂ ਕੀਤੀਆਂ ਸਟੂਡੈਂਟਸ ਪੁਲਿਸ ਕੇਡਿਟਜ ਸਕੀਮ ਦੇ ਜ਼ਿਲ੍ਹਾ ਨੋਡਲ ਅਫ਼ਸਰ ਸ੍ਰੀ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ 10 ਪੈਂਡੂ ਖੇਤਰ ਦੇ ਸਰਕਾਰੀ ਸਕੂਲਾਂ ਵਿਖੇ ਸਟੂਡੈਂਟਸ ਪੁਲਿਸ ਕੇਡਿਟਜ ਸਕੀਮ ਤਹਿਤ ਅਠਵੀਂ ਜਮਾਤਾਂ ਦੇ 25 ਤੋਂ 40 ਵਿਦਿਆਰਥੀਆਂ ਨੂੰ ਪੁਲਿਸ ਕੇਡਿਟ ਬਣਾਉਣ ਲਈ ਤਰਾਂ ਤਰਾਂ ਦੇ ਟਰੇਨਿੰਗ ਪ੍ਰੋਗਰਾਮ ਵਿਸ਼ੇਸ਼ ਤੌਰ ਤੇ ਆਵਾਜਾਈ ਨਿਯਮਾਂ ਕਾਨੂੰਨਾਂ ਅਸੂਲਾਂ ਮਰਿਆਦਾਵਾਂ ਫਰਜ਼ਾਂ, ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਸੀ ਪੀ ਆਰ ਫਾਇਰ ਸੇਫਟੀ, ਨਿਯਮਾਂ ਕਾਨੂੰਨਾਂ ਦੀ ਜਾਣਕਾਰੀ, ਸਿਹਤ ਤਦੰਰੁਸਤੀ ਸੁਰੱਖਿਆ ਸਨਮਾਨ ਉੱਨਤੀ, ਪੁਲਿਸ ਸਹਿਯੋਗ, ਨਸ਼ਿਆਂ ਅਪਰਾਧਾਂ ਮਾੜੇ ਅਨਸਰਾਂ ਤੋਂ ਸੁਚੇਤ ਰਹਿਣ ਆਦਿ ਬਾਰੇ ਜਾਗਰੂਕ ਕਰਕੇ, ਇਨ੍ਹਾਂ ਬੱਚਿਆਂ ਨੂੰ ਦੇਸ਼ ਸਮਾਜ ਘਰ ਪਰਿਵਾਰਾਂ ਵਾਤਾਵਰਨ ਦੇ ਰਖਵਾਲੇ ਅਤੇ ਮਦਦਗਾਰ ਦੋਸਤ ਬਣਾਉਣ ਲਈ ਉਪਰਾਲੇ ਸ਼ੁਰੂ ਕੀਤੇ ਹਨ। ਇਹ ਜਾਣਕਾਰੀ ਜ਼ਿਲ੍ਹਾ ਨੋਡਲ ਅਫ਼ਸਰ ਸ੍ਰੀ ਇੰਦਰਪ੍ਰੀਤ ਸਿੰਘ ਨੇ ਦਿੱਤੀ ਅਤੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਲਿਆਣ ਦੇ ਪੁਲਿਸ ਕੇਡਿਟਜ ਨੂੰ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਸੀ ਪੀ ਆਰ ਜ਼ਖਮੀਆਂ ਦੀ ਸੇਵਾ ਸੰਭਾਲ ਅਤੇ ਹੈਲਪ ਲਾਈਨ ਨੰਬਰਾਂ ਦੀ ਜਾਣਕਾਰੀ ਦੇਣ ਲਈ ਸ਼੍ਰੀ ਕਾਕਾ ਰਾਮ ਵਰਮਾ ਸੇਵਾ ਮੁਕਤ ਜਿਲਾ ਟ੍ਰੇਨਿੰਗ ਅਫ਼ਸਰ ਰੈੰਡ ਕਰਾਸ ਅਤੇ ਭਾਰਤ ਸਰਕਾਰ ਦੇ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਟ੍ਰੇਨਰ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰਮਨਦੀਪ ਕੌਰ ਅਤੇ ਟੀਚਰ ਇੰਚਾਰਜ ਸ੍ਰੀ ਖੁਸਨਿੰਦਰ ਸਿੰਘ ਨੇ ਦੱਸਿਆ ਕਿ ਬੱਚਿਆਂ ਨੂੰ ਤਰਾਂ ਤਰਾਂ ਦੇ ਪ੍ਰੈਕਟਿਕਲ ਕਰਵਾਕੇ ਟਰੇਨਿੰਗ ਦਿੱਤੀ ਗਈ ਹੈ ਤਾਂ ਜੋ ਜ਼ਿਲੇ ਦੇ ਸਾਰੇ ਪੁਲਿਸ ਕੇਡਿਟ ਪੀੜਤਾਂ ਦੇ ਮਦਦਗਾਰ ਦੋਸਤ ਵਜੋਂ ਤਿਆਰ ਹੋ ਸਕਣ ।

Advertisement
Advertisement
Advertisement
Advertisement
Scroll to Top