Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:07 pm

+91 90915 01313 , +91 90916 01313

punjabbanni@gmail.com
punjabbani@yahoo.com

ਬੰਗਲਾਦੇਸ਼ ਹਿੰਸਾ `ਚ 97 ਲੋਕਾਂ ਦੀ ਮੌਤ, ਭਾਰਤ ਨੇ ਜਾਰੀ ਕੀਤੀ ਐਡਵਾਈਜ਼ਰੀ

ਬੰਗਲਾਦੇਸ਼ ਹਿੰਸਾ `ਚ 97 ਲੋਕਾਂ ਦੀ ਮੌਤ, ਭਾਰਤ ਨੇ ਜਾਰੀ ਕੀਤੀ ਐਡਵਾਈਜ਼ਰੀ

ਬੰਗਲਾਦੇਸ਼ ਹਿੰਸਾ `ਚ 97 ਲੋਕਾਂ ਦੀ ਮੌਤ, ਭਾਰਤ ਨੇ ਜਾਰੀ ਕੀਤੀ ਐਡਵਾਈਜ਼ਰੀ
ਬੰਗਲਾਦੇਸ : ਬੰਗਲਾਦੇਸ਼ ਇੱਕ ਵਾਰ ਫਿਰ ਹਿੰਸਾ ਦੀ ਅੱਗ ਵਿੱਚ ਸੜ ਰਿਹਾ ਹੈ। ਬੰਗਲਾਦੇਸ਼ `ਚ ਐਤਵਾਰ ਨੂੰ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਹੋਏ ਹਿੰਸਕ ਪ੍ਰਦਰਸ਼ਨਾਂ ਦੌਰਾਨ ਪੁਲਿਸ ਗੋਲੀਬਾਰੀ ਅਤੇ ਝੜਪਾਂ `ਚ ਘੱਟੋ-ਘੱਟ 91 ਲੋਕ ਮਾਰੇ ਗਏ ਅਤੇ ਸੈਂਕੜੇ ਜ਼ਖਮੀ ਹੋ ਗਏ। ਪੁਲਿਸ ਨੇ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਚਲਾਈਆਂ। ਬੰਗਲਾਦੇਸ਼ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਵੀ ਇੱਕ ਦਿਨ ਵਿੱਚ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਤ ਨਹੀਂ ਹੋਈ ਸੀ। ਇਸ ਤੋਂ ਪਹਿਲਾਂ 19 ਜੁਲਾਈ ਨੂੰ ਸਰਕਾਰੀ ਨੌਕਰੀਆਂ `ਚ ਰਾਖਵੇਂਕਰਨ ਨੂੰ ਖਤਮ ਕਰਨ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਦੇ ਪ੍ਰਦਰਸ਼ਨ `ਚ 67 ਲੋਕਾਂ ਦੀ ਮੌਤ ਹੋ ਗਈ ਸੀ। ਐਤਵਾਰ ਨੂੰ ਹੋਈਆਂ ਝੜਪਾਂ ਵਿੱਚ ਘੱਟੋ-ਘੱਟ 13 ਪੁਲਿਸ ਮੁਲਾਜ਼ਮਾਂ ਦੀ ਵੀ ਮੌਤ ਹੋ ਗਈ । ਇਸ ਦੌਰਾਨ ਬੰਗਲਾਦੇਸ਼ ਦੀ ਸ਼ੇਖ ਹਸੀਨਾ ਸਰਕਾਰ ਨੇ ਐਤਵਾਰ ਸ਼ਾਮ 6 ਵਜੇ ਤੋਂ ਦੇਸ਼ ਵਿੱਚ ਅਣਮਿੱਥੇ ਸਮੇਂ ਲਈ ਕਰਫਿਊ ਦਾ ਐਲਾਨ ਕੀਤਾ। ਪਿਛਲੇ ਮਹੀਨੇ ਸ਼ੁਰੂ ਹੋਏ ਮੌਜੂਦਾ ਵਿਰੋਧ ਪ੍ਰਦਰਸ਼ਨਾਂ ਦੌਰਾਨ ਸਰਕਾਰ ਨੇ ਪਹਿਲੀ ਵਾਰ ਅਜਿਹਾ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਸੋਮਵਾਰ ਤੋਂ ਤਿੰਨ ਦਿਨਾਂ ਦੀ ਆਮ ਛੁੱਟੀ ਦਾ ਵੀ ਐਲਾਨ ਕੀਤਾ ਗਿਆ ਹੈ। ਬੰਗਲਾਦੇਸ਼ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ ਅਤੇ ਇੰਟਰਨੈੱਟ ਸੇਵਾ ਮੁਅੱਤਲ ਕਰ ਦਿੱਤੀ ਗਈ ਹੈ। ਇਸ ਦੌਰਾਨ ਭਾਰਤ ਨੇ ਐਤਵਾਰ ਰਾਤ ਨੂੰ ਬੰਗਲਾਦੇਸ਼ ਵਿੱਚ ਰਹਿ ਰਹੇ ਆਪਣੇ ਸਾਰੇ ਨਾਗਰਿਕਾਂ ਨੂੰ ਗੁਆਂਢੀ ਦੇਸ਼ ਵਿੱਚ ਹਿੰਸਾ ਦੀਆਂ ਤਾਜ਼ਾ ਘਟਨਾਵਾਂ ਦੇ ਮੱਦੇਨਜ਼ਰ `ਬਹੁਤ ਜ਼ਿਆਦਾ ਸਾਵਧਾਨੀ` ਵਰਤਣ ਅਤੇ ਆਪਣੀ ਆਵਾਜਾਈ ਨੂੰ ਸੀਮਤ ਕਰਨ ਦੀ ਸਲਾਹ ਦਿੱਤੀ। ਭਾਰਤ ਨੇ ਇੱਕ ਨਵੀਂ ਐਡਵਾਈਜ਼ਰੀ ਜਾਰੀ ਕਰਕੇ ਆਪਣੇ ਨਾਗਰਿਕਾਂ ਨੂੰ ਅਗਲੇ ਹੁਕਮਾਂ ਤੱਕ ਬੰਗਲਾਦੇਸ਼ ਦੀ ਯਾਤਰਾ ਨਾ ਕਰਨ ਲਈ ਕਿਹਾ ਹੈ ।

Advertisement
Advertisement
Advertisement
Advertisement
Scroll to Top