ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਪੈਂਦੇ ਪਿੰਡ ਰਾਮਪੁਰਾ ਫੂਲ ਕੋਲ ਵਾਪਰੇ ਸੜਕੀ ਹਾਦਸੇ ਵਿਚ ਪਿਓ-ਪੁੱਤ ਸਣੇ 3 ਦੀ ਮੌਤ

ਦੁਆਰਾ: Punjab Bani ਪ੍ਰਕਾਸ਼ਿਤ :Monday, 05 August, 2024, 11:53 AM

ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਪੈਂਦੇ ਪਿੰਡ ਰਾਮਪੁਰਾ ਫੂਲ ਕੋਲ ਵਾਪਰੇ ਸੜਕੀ ਹਾਦਸੇ ਵਿਚ ਪਿਓ-ਪੁੱਤ ਸਣੇ 3 ਦੀ ਮੌਤ
ਬਠਿੰਡਾ : ਪੰਜਾਬ ਦੇ ਸ਼ਹਿਰ ਬਠਿੰਡਾ ਵਿੱਚ ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਪੈਂਦੇ ਕਸਬਾ ਰਾਮਪੁਰ ਫੂਲ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਪਿਓ-ਪੁੱਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਰਾਮਪੁਰ ਓਵਰਬ੍ਰਿਜ ਨੇੜੇ ਇੱਕ ਕਾਰ ਸੜਕ `ਤੇ ਖੜ੍ਹੇ ਟਿੱਪਰ ਦੇ ਪਿੱਛੇ ਜਾ ਟਕਰਾਈ । ਜਾਣਕਾਰੀ ਮੁਤਾਬਿਕ ਇੱਕ ਚਿੱਟੇ ਰੰਗ ਦੀ ਆਈ-20 ਕਾਰ ਬਰਨਾਲਾ ਤੋਂ ਬਠਿੰਡਾ ਵੱਲ ਆ ਰਹੀ ਸੀ। ਜਿਵੇਂ ਹੀ ਕਾਰ ਰਾਮਪੁਰਾ ਫੂਲ ਦੇ ਓਵਰਬ੍ਰਿਜ ਤੋਂ ਪਾਰ ਹੋਈ ਤਾਂ ਅਚਾਨਕ ਸੜਕ `ਤੇ ਖੜ੍ਹੇ ਟਿੱਪਰ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਦੇ ਡਰਾਈਵਰ ਅਤੇ ਕੰਡਕਟਰ ਸੀਟ `ਤੇ ਬੈਠੇ ਵਿਅਕਤੀ ਦੀ ਮੌਕੇ `ਤੇ ਹੀ ਮੌਤ ਹੋ ਗਈ, ਜਦਕਿ ਪਿਛਲੀ ਸੀਟ `ਤੇ ਬੈਠੇ ਵਿਅਕਤੀ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਰਾਮਪੁਰ ਪਹੁੰਚਾਇਆ ਗਿਆ। ਜਿੱਥੇ ਉਸ ਦੀ ਵੀ ਰਸਤੇ ਵਿੱਚ ਹੀ ਮੌਤ ਹੋ ਗਈ ।ਜਾਣਕਾਰੀ ਮੁਤਾਬਿਕ ਇੱਕ ਚਿੱਟੇ ਰੰਗ ਦੀ ਆਈ-20 ਕਾਰ ਬਰਨਾਲਾ ਤੋਂ ਬਠਿੰਡਾ ਵੱਲ ਆ ਰਹੀ ਸੀ। ਜਿਵੇਂ ਹੀ ਕਾਰ ਰਾਮਪੁਰਾ ਫੂਲ ਦੇ ਓਵਰਬ੍ਰਿਜ ਤੋਂ ਪਾਰ ਹੋਈ ਤਾਂ ਅਚਾਨਕ ਸੜਕ `ਤੇ ਖੜ੍ਹੇ ਟਿੱਪਰ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਦੇ ਡਰਾਈਵਰ ਅਤੇ ਕੰਡਕਟਰ ਸੀਟ `ਤੇ ਬੈਠੇ ਵਿਅਕਤੀ ਦੀ ਮੌਕੇ `ਤੇ ਹੀ ਮੌਤ ਹੋ ਗਈ, ਜਦਕਿ ਪਿਛਲੀ ਸੀਟ `ਤੇ ਬੈਠੇ ਵਿਅਕਤੀ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਰਾਮਪੁਰ ਪਹੁੰਚਾਇਆ ਗਿਆ। ਜਿੱਥੇ ਉਸ ਦੀ ਵੀ ਰਸਤੇ ਵਿੱਚ ਹੀ ਮੌਤ ਹੋ ਗਈ।