Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:07 pm

+91 90915 01313 , +91 90916 01313

punjabbanni@gmail.com
punjabbani@yahoo.com

ਐਲ. ਓ. ਸੀ. `ਤੇ ਸ਼ੱਕੀ ਘੁਸਪੈਠੀਆਂ ਦੀ ਹਰਕਤ ਹੁੰਦਿਆਂ ਹੀ ਫ਼ੌਜ ਦੇ ਜਵਾਨਾਂ ਨੇ ਚਲਾਈ ਗੋਲੀ

ਐਲ. ਓ. ਸੀ. `ਤੇ ਸ਼ੱਕੀ ਘੁਸਪੈਠੀਆਂ ਦੀ ਹਰਕਤ ਹੁੰਦਿਆਂ ਹੀ ਫ਼ੌਜ ਦੇ ਜਵਾਨਾਂ ਨੇ ਚਲਾਈ ਗੋਲੀ

ਐਲ. ਓ. ਸੀ. `ਤੇ ਸ਼ੱਕੀ ਘੁਸਪੈਠੀਆਂ ਦੀ ਹਰਕਤ ਹੁੰਦਿਆਂ ਹੀ ਫ਼ੌਜ ਦੇ ਜਵਾਨਾਂ ਨੇ ਚਲਾਈ ਗੋਲੀ
ਸ਼ੱਕੀ ਘੁਸਪੈਠੀਆਂ ਦੀ ਭਾਲ ਲਈ ਮੁਹਿੰਮ ਜਾਰੀ
ਜੰਮੂ : ਜੰਮੂ-ਕਸ਼ਮੀਰ ਦੇ ਅਖਨੂਰ ਅਤੇ ਸੁੰਦਰਬਨੀ ਸੈਕਟਰਾਂ ਵਿੱਚ ਕੰਟਰੋਲ ਰੇਖਾ ਨੇੜੇ ਘੁਸਪੈਠੀਆਂ ਦੇ ਦੋ ਸਮੂਹ ਦੇਖੇ ਗਏ। ਫੌਜ ਦੇ ਜਵਾਨਾਂ ਨੇ ਸ਼ੱਕੀਆਂ ਦੀ ਯੋਜਨਾ ਨੂੰ ਪੂਰੀ ਤਰ੍ਹਾਂ ਨਾਲ ਨਾਕਾਮ ਕਰ ਦਿੱਤਾ ਹੈ। ਆਸਪਾਸ ਦੇ ਇਲਾਕੇ `ਚ ਤਲਾਸ਼ੀ ਮੁਹਿੰਮ ਚਲਾਈ ਗਈ। ਜੰਮੂ ਦੇ ਬਾਹਰਵਾਰ ਅਖਨੂਰ ਦੇ ਬਟਾਲ ਸੈਕਟਰ ਵਿੱਚ ਇੱਕ ਅੱਗੇ ਵਾਲੇ ਖੇਤਰ ਵਿੱਚ ਤਿੰਨ ਤੋਂ ਚਾਰ ਘੁਸਪੈਠੀਆਂ ਦੀ ਸ਼ੱਕੀ ਗਤੀਵਿਧੀ ਦਾ ਪਤਾ ਲੱਗਣ ਤੋਂ ਬਾਅਦ ਫ਼ੌਜ ਦੇ ਜਵਾਨਾਂ ਨੇ ਸਵੇਰੇ 1.30 ਵਜੇ ਗੋਲੀਬਾਰੀ ਕੀਤੀ। ਇਲਾਕੇ `ਚ ਵੱਡੇ ਪੱਧਰ `ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਘੇਰਾਬੰਦੀ ਸਖ਼ਤ ਕਰਨ ਲਈ ਵਾਧੂ ਬਲ ਤਾਇਨਾਤ ਕੀਤੇ ਗਏ ਅਤੇ ਡਰੋਨ ਰਾਹੀਂ ਨਿਗਰਾਨੀ ਰੱਖੀ ਗਈ।ਰਾਜੌਰੀ ਜ਼ਿਲੇ ਦੇ ਸੁੰਦਰਬਨੀ-ਨੌਸ਼ਹਿਰਾ ਸੈਕਟਰ `ਚ ਇਕ ਅਗਾਂਹਵਧੂ ਇਲਾਕੇ `ਚ ਸ਼ੱਕੀ ਗਤੀਵਿਧੀ ਨੂੰ ਦੇਖਦੇ ਹੋਏ ਫੌਜ ਦੇ ਜਵਾਨਾਂ ਨੇ ਕਰੀਬ 12.30 ਵਜੇ ਕੁਝ ਰਾਉਂਡ ਫਾਇਰਿੰਗ ਵੀ ਕੀਤੀ। ਲਾਈਨ ਦੇ ਨਾਲ ਲੱਗਦੇ ਇਲਾਕੇ ਦੀ ਤਲਾਸ਼ੀ ਵੀ ਜਾਰੀ ਹੈ। ਸੋਮਵਾਰ ਨੂੰ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਖ਼ਤਮ ਕਰਨ ਦੀ ਪੰਜਵੀਂ ਵਰ੍ਹੇਗੰਢ ਦੇ ਮੱਦੇਨਜ਼ਰ ਪੂਰੇ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ।

Advertisement
Advertisement
Advertisement
Advertisement
Scroll to Top