ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸੌਂਪਿਆ ਪੱਤਰ ਸੁਖਬੀਰ ਬਾਦਲ ਕੀਤਾ ਜਨਤਕ

ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸੌਂਪਿਆ ਪੱਤਰ ਸੁਖਬੀਰ ਬਾਦਲ ਕੀਤਾ ਜਨਤਕ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦਿੱਤਾ ਸੀ। ਇਨ੍ਹਾਂ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪਬ੍ਰੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਸਪਸ਼ਟੀਕਰਨ ਦਿੱਤਾ ਗਿਆ ਸੀ ਜਿਸ ਨੂੰ ਹੁਣ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਸਿੰਘ ਵੱਲੋਂ ਜਨਤਕ ਕਰ ਦਿੱਤਾ ਗਿਆ ਹੈ।ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਸਿੰਘ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਦਿੱਤੇ ਸਪਸ਼ਟੀਕਰਨ ਜਨਤਕ ਕੀਤਾ ਅਤੇ ਉਨ੍ਹਾਂ ਕਿਹਾ ਕਿ ਇਸ ਬਾਰੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਜਲਦ ਹੀ ਪੰਜ ਸਿੰਘ ਸਾਹਿਬਾਨਾਂ ਨਾਲ ਮੀਟਿੰਗ ਕਰਕੇ ਆਪਣਾ ਫੈਸਲਾ ਦੇਣਗੇ। ਸਪਸ਼ਟੀਕਰਨ ’ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਦਾਸ ਸਾਰੀਆਂ ਭੁੱਲਾਂ-ਚੁੱਕਾਂ ਦਾ ਬਿਨਾਂ ਸ਼ਰਤ ਤੋਂ ਖਿਮਾ ਜਾਚਕ ਹੈ। ਉਹ ਸਾਰੀਆਂ ਭੁੱਲਾਂ ਨੂੰ ਆਪਣੀ ਝੋਲੀ ’ਚ ਪਾਉਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਗੁਰਮਤਿ ਪੰਰਪਵਾਰਾਂ ਅਨੁਸਾਰ ਜਾਰੀ ਕੀਤੇ ਹਰ ਹੁਕਮ ਨੂੰ ਦਾਸ ਅਤੇ ਮੇਰੇ ਸ਼ਾਤੀ ਖਿੜ੍ਹੇ ਮੱਥੇ ਪ੍ਰਵਾਨ ਕਰਨਗੇ। ਮੇਰੀ ਅਰਦਾਸ ਹੈ ਕਿ ਅਕਾਲ ਪੁਰਖ ਪੰਥ ਅਤੇ ਪੰਜਾਬ ਨੂੰ ਹਮੇਸ਼ਾ ਚੜ੍ਹਦੀਕਲਾ ’ਚ ਰੱਖੇ।
