Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:37 pm

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਿਟੀ ਸਮਾਣਾ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਆਰਮਜ਼ ਐਕਟ ਤਹਿਤ ਕੇਸ ਦਰਜ

ਥਾਣਾ ਸਿਟੀ ਸਮਾਣਾ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਆਰਮਜ਼ ਐਕਟ ਤਹਿਤ ਕੇਸ ਦਰਜ

ਥਾਣਾ ਸਿਟੀ ਸਮਾਣਾ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਆਰਮਜ਼ ਐਕਟ ਤਹਿਤ ਕੇਸ ਦਰਜ
ਸਮਾਣਾ, 5 ਅਗਸਤ () : ਥਾਣਾ ਸਿਟੀ ਸਮਾਣਾ ਦੀ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਧਾਰਾ 308 (2), 62, 56 ਬੀ. ਐਨ. ਐਸ. ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਕੁਲਦੀਪ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਕੋਟਲਾ ਨੱਸਰ ਥਾਣਾ ਸਦਰ ਸਮਾਣਾ, ਧਰਮਵੀਰ ਸਿੰਘ ਪੁੱਤਰ ਚਮਕੋਰ ਸਿੰਘ ਵਾਸੀ ਨਵੀ ਸਰਾਂਪੱਤੀ ਸਮਾਣਾ, ਥਾਣਾ ਸਿਟੀ ਸਮਾਣਾ, ਰਛਪਾਲ ਸਿੰਘ ਪੁੱਤਤ ਮਹਿੰਦਰ ਸਿੰਘ ਵਾਸੀ ਅਜੀਤ ਨਗਰ ਕਮਾਸਪੁਰ ਰੋਡ ਸਮਾਣਾ ਅਤੇ ਜਗਦੀਪ ਸਰਮਾਂ ਪੁੱਤਰ ਸ਼ਾਲ ਲਾਲ ਵਾਸੀ ਮਕਾਨ ਨੰ. 50 ਬਲਾਕ-ਏ ਗਰੀਨ ਸਿਟੀ ਸਮਾਣਾ ਸ਼ਾਮਲ ਹਨ। ਪੁਲਸ ਮੁਤਾਬਕ ਏ. ਐਸ. ਆਈ. ਪੂਰਨ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬਾਬਾ ਬੰਦਾ ਸਿੰਘ ਬਹਾਦਰ ਚੌਂਕ ਸਮਾਣਾ ਵਿਖੇ ਮੌਜੂਦ ਸਨ ਨੂੰ ਸੂਚਨਾ ਮਿਲੀ ਕਿ ਉਕਤ ਵਿਅਕਤੀਆਂ ਨੇ ਰਲ ਕੇ ਗਿਰੋਹ ਬਣਾਇਆ ਹੋਇਆ ਹੈ ਅਤੇ ਚੋਰੀਆਂ, ਲੁੱਟਾਂ ਖੋਹਾਂ ਕਰਨ ਦੇ ਆਦੀ ਹਨ ਅਤੇ ਇਨ੍ਹਾਂ ਤੇ ਪਹਿਲਾਂ ਵੀ ਕਈ ਮਾਮਲੇ ਵੀ ਦਰਜ ਹਨ। ਇਨ੍ਹਾਂ ਵਿਅਕਤੀਆਂ ਵਲੋਂ ਸ਼ਾਮ ਨੂੰ ਹਨੇਰੇ ਵਿਚ ਰਾਹਗੀਰਾਂ ਨੂੰਇਕੱਲਾ ਦੇਖ ਕੇ ਤੇਜ਼ਧਾਰ ਹਥਿਆਰਾਂ ਨਾਲ ਡਰਾ ਧਮਕਾ ਕੇ ਲੁੱਟਾਂ ਖੋਹਾਂ ਦੀਆਂ ਘਟਨਾਵਾ ਨੂੰ ਅਮਲੀ ਰੂਪ ਦਿੱਤਾਜਾਂਦਾ ਹੈ ਅਤੇ ਇਨ੍ਹਾਂ ਵਲੋਂ ਕੁੱਝ ਦਿਨ ਪਹਿਲਾਂ ਵੀ ਸਮਾਣਾ ਸ਼ਹਿਰ ਅਤੇਇਸਦੇ ਨੇੜੇ ਦੇ ਖੇਤਰ ਵਿਚ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਨੂੰਅੰਜਾਮ ਦਿੱਤਾ ਗਿਆ ਹੈ, ਜਿਸ ਤੇ ਜਦੋਂ ਸੂਆ ਪੱਟੜੀ ਸ਼ਕਤੀ ਵਾਟਿਕਾ ਕਲੋਨੀ ਸਮਾਣਾ ਦੀ ਬੈਕਸਾਈਡ ਕੰਧ ਨਾਲ ਖਤਾਨਾਂ ਵਿਚ ਬੈਠ ਕੇ ਯੋਜਨਾ ਬੰਦੀ ਕਰ ਰਹੇ ਹਨ ਅਤੇ ਹਥਿਆਰਾਂ ਨੂੰ ਵੀ ਉਥੇ ਹੀ ਲੁਕਾ ਕੇ ਰੱਖਿਆ ਹੋਇਆ ਹੈ। ਜਿਸ ਤੇ ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top