Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 7:05 am

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਨੇ ਦਿੱਲੀ ਨਿਗਮ ਚੋਣਾਂ ਵਿਚ ਦਿੱਤੀ ਐਲਡਰਮੈਨ ਦੀ ਨਿਯੁਕਤੀ ਨੂੰ ਹਰੀ ਝੰਡੀ

ਸੁਪਰੀਮ ਕੋਰਟ ਨੇ ਦਿੱਲੀ ਨਿਗਮ ਚੋਣਾਂ ਵਿਚ ਦਿੱਤੀ ਐਲਡਰਮੈਨ ਦੀ ਨਿਯੁਕਤੀ ਨੂੰ ਹਰੀ ਝੰਡੀ

ਸੁਪਰੀਮ ਕੋਰਟ ਨੇ ਦਿੱਲੀ ਨਿਗਮ ਚੋਣਾਂ ਵਿਚ ਦਿੱਤੀ ਐਲਡਰਮੈਨ ਦੀ ਨਿਯੁਕਤੀ ਨੂੰ ਹਰੀ ਝੰਡੀ
ਦਿੱਲੀ,5 ਅਗਸਤ : ਭਾਰਤ ਦੇਸ਼ ਦੀ ਰਾਜਧਾਨੀ ਵਿਚ ਬਣੀ ਮਾਨਯੋਗ ਸੁਪਰੀਮ ਕੋਰਟ ਨੇ ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਦੇ ਦਿੱਲੀ ਨਗਰ ਨਿਗਮ ਚੋਣਾਂ ਵਿੱਚ 10 ‘ਐਲਡਰਮੈਨਾਂ’ ਨੂੰ ਨਾਮਜ਼ਦ ਕਰਨ ਦੇ ਫੈਸਲੇ ਨੂੰ ਬਰਕਰਾਰ ਰੱਖਦਿਆਂ ਹਰੀ ਝੰਡੀ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਵਿੱਚ 10 ‘ਐਲਡਰਮੈਨਾਂ’ ਨੂੰ ਨਾਮਜ਼ਦ ਕਰਨ ਦੇ ਦੇ ਫੈਸਲੇ ਲਈ ਮੰਤਰੀ ਪ੍ਰੀਸ਼ਦ ਦੀ ਸਹਾਇਤਾ ਅਤੇ ਸਲਾਹ ਦੀ ਲੋੜ ਨਹੀਂ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਐਮਸੀਡੀ ਵਿੱਚ ਮੈਂਬਰਾਂ ਨੂੰ ਨਾਮਜ਼ਦ ਕਰਨ ਦੀ ਐਲਜੀ ਦੀ ਸ਼ਕਤੀ ਇੱਕ ਵਿਧਾਨਕ ਸ਼ਕਤੀ ਹੈ ਨਾ ਕਿ ਕਾਰਜਕਾਰੀ ਸ਼ਕਤੀ।ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਸਰਕਾਰ ਦੇ ਮੰਤਰੀਆਂ ਨਾਲ ਸਲਾਹ ਕੀਤੇ ਬਿਨਾਂ ਦਿੱਲੀ ਵਿੱਚ ਐਮਸੀਡੀ ਕੌਂਸਲਰਾਂ ਦੀ ਨਿਯੁਕਤੀ ਦੇ ਫੈਸਲੇ ਦਾ ਵਿਰੋਧ ਕੀਤਾ ਸੀ। ਇਸ ਸਬੰਧੀ ਸੁਪਰੀਮ ਕੋਰਟ ਵਿੱਚ ਸ਼ਿਕਾਇਤ ਦਾਇਰ ਕੀਤੀ ਗਈ ਸੀ। ਜਿਸ ‘ਤੇ ਸੁਪਰੀਮ ਕੋਰਟ ਨੇ ਅੱਜ ਆਪਣਾ ਫੈਸਲਾ ਸੁਣਾਇਆ ਹੈ। ਦੱਸਣਯੋਗ ਹੈ ਕਿ ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਦੇ ਇਸ ਫੈਸਲੇ ‘ਤੇ ਚੀਫ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐਸ ਨਰਸਿਮਹਾ, ਜੇਬੀ ਪਾਰਦੀਵਾਲਾ ਨੇ ਪਿਛਲੇ ਸਾਲ 17 ਮਈ ਨੂੰ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।ਦੇਖਣਯੋਗ ਹੈ ਕਿ ਸੁਪਰੀਮ ਕੋਰਟ ਨੇ ਪਿਛਲੇ ਸਾਲ ਇਸ ਮਾਮਲੇ ਵਿੱਚ ਕਿਹਾ ਸੀ ਕਿ ਉਪ ਰਾਜਪਾਲ ਕੋਲ ਐਮਸੀਡੀ ਕੌਂਸਲਰਾਂ ਨੂੰ ਨਾਮਜ਼ਦ ਕਰਨ ਦਾ ਅਧਿਕਾਰ ਹੋਣ ਦਾ ਮਤਲਬ ਹੈ ਕਿ ਉਹ ਨਗਰ ਨਿਗਮ ਨੂੰ ਅਸਥਿਰ ਕਰ ਸਕਦੇ ਹਨ। ਦੇ 250 ਚੁਣੇ ਹੋਏ ਅਤੇ 10 ਨਾਮਜ਼ਦ ਮੈਂਬਰ ਹਨ। ਪਿਛਲੇ ਸਾਲ ਜਦੋਂ ਕੌਂਸਲਰ ਨਾਮਜ਼ਦ ਕੀਤੇ ਗਏ ਸਨ ਤਾਂ ਲੈਫਟੀਨੈਂਟ ਗਵਰਨਰ ਦੇ ਦਫਤਰ ਨੇ ਕਿਹਾ ਸੀ ਕਿ ਡੀਐਮਸੀ ਐਕਟ ਤਹਿਤ ਮਿਲੇ ਅਧਿਕਾਰਾਂ ਤਹਿਤ ਲੈਫਟੀਨੈਂਟ ਗਵਰਨਰ ਕੋਲ 10 ਲੋਕਾਂ ਨੂੰ ਨਗਰ ਨਿਗਮ ਲਈ ਨਾਮਜ਼ਦ ਕਰਨ ਦਾ ਅਧਿਕਾਰ ਹੈ। ਇਹ ਕਿਹਾ ਗਿਆ ਸੀ ਕਿ ਉਪ ਰਾਜਪਾਲ ਨੂੰ ਕਾਨੂੰਨੀ ਅਤੇ ਸੰਵਿਧਾਨਕ ਵਿਵਸਥਾਵਾਂ ਤਹਿਤ ਕੌਂਸਲਰਾਂ ਦੀ ਨਿਯੁਕਤੀ ਦਾ ਪੂਰਾ ਅਧਿਕਾਰ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਦਿੱਲੀ ਸਰਕਾਰ ਐਮਸੀਡੀ ਵਿੱਚ ਮੈਂਬਰਾਂ ਨੂੰ ਨਾਮਜ਼ਦ ਕਰਦੀ ਹੈ, ਪਰ ਐਲਜੀ ਨੇ ਸਰਕਾਰ ਨਾਲ ਸਲਾਹ ਕੀਤੇ ਬਿਨਾਂ ਹੀ ਮੈਂਬਰਾਂ ਨੂੰ ਨਾਮਜ਼ਦ ਕੀਤਾ। ਸਰਕਾਰ ਨੂੰ ਸੰਵਿਧਾਨ ਦੇ ਤਹਿਤ ਨਾਮਜ਼ਦ ਕਰਨ ਦਾ ਅਧਿਕਾਰ ਹੈ।

Advertisement
Advertisement
Advertisement
Advertisement
Scroll to Top