Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:30 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਨੇ ਕੀਤਾ ਐਸ. ਐਚ. ਓ. ਨੂੰ ਰਿਸ਼ਵਤ ਕਾਂਡ `ਚ ਨਾਮਜਦ

ਵਿਜੀਲੈਂਸ ਨੇ ਕੀਤਾ ਐਸ. ਐਚ. ਓ. ਨੂੰ ਰਿਸ਼ਵਤ ਕਾਂਡ `ਚ ਨਾਮਜਦ

ਵਿਜੀਲੈਂਸ ਨੇ ਕੀਤਾ ਐਸ. ਐਚ. ਓ. ਨੂੰ ਰਿਸ਼ਵਤ ਕਾਂਡ `ਚ ਨਾਮਜਦ
ਲੁਧਿਆਣਾ:- ਪੰਜਾਬ ਵਿਜੀਲੈਂਸ ਬਿਊਰੋ ਦੇ ਜੋਨ ਲੁਧਿਆਣਾ ਵੱਲੋਂ ਲਗਭਗ ਇੱਕ ਮਹੀਨਾ ਪਹਿਲਾਂ ਪੁਲਿਸ ਕਮਿਸ਼ਨਰਏਟ ਅਧੀਨ ਥਾਣਾ 5 ਨੰਬਰ ਡਿਵੀਜ਼ਨ ਦੇ ਏਐਸਆਈ ਤੇ ਇੱਕ ਹੋਟਲ ਮਾਲਕ ਤੋਂ 2 ਲੱਖ 70 ਹਜ਼ਾਰ ਦੀ ਰਿਸ਼ਵਤ ਲੈਣ ਦੇ ਦਰਜ ਕੀਤੇ ਗਏ ਮੁਕੱਦਮੇ ਚ ਉਸ ਸਮੇਂ ਨਵਾਂ ਮੋੜ ਆ ਗਿਆ ,ਜਦੋਂ ਵਿਜੀਲੈਂਸ ਬਿਊਰੋ ਨੇ ਲੰਬੀ ਜਾਂਚ ਤੋਂ ਬਾਅਦ ਥਾਣੇ ਦੇ ਐਸ ਐਚ ਓ ਜਗਜੀਤ ਸਿੰਘ ਨਾਗਪਾਲ ਨੂੰ ਭ੍ਰਿਸ਼ਟਾਚਾਰ ਮਾਮਲੇ ਵਿੱਚ ਨਾਮਜਦ ਕਰ ਲਿਆ । ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਜੋਨ ਦੇ ਐਸ. ਐਸ. ਪੀ. ਰਵਿੰਦਰਪਾਲ ਸਿੰਘ ਸੰਧੂ ਨਾਲ ਸੰਪਰਕ ਕੀਤਾ ਤਾਂ ਉਹਨਾਂ ਪੁਸ਼ਟੀ ਕਰਦਿਆਂ ਕਿਹਾ ਕਿ ਵਿਜੀਲੈਂਸ ਨੂੰ ਪੁਖਤਾ ਸਬੂਤ ਮਿਲਣ ਤੋਂ ਬਾਅਦ ਜਗਜੀਤ ਸਿੰਘ ਨਾਗਪਾਲ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਵਿੱਚ ਨਾਮਜਦ ਕੀਤਾ ਗਿਆ ਹੈ ਤੇ ਉਹਨਾਂ ਕਿਹਾ ਕਿ ਜਲਦੀ ਹੀ ਉਸਨੂੰ ਗ੍ਰਿਫਤਾਰ ਕੀਤਾ ਜਾਵੇਗਾ। ਇਥੇ ਇਹ ਵੀ ਗੱਲ ਦੱਸਣਯੋਗ ਹੈ ਕਿ ਲੁਧਿਆਣਾ ਪੁਲਿਸ ਕਮਿਸ਼ਨਰ ਵੱਲੋਂ ਜਗਜੀਤ ਸਿੰਘ ਨਾਗਪਾਲ ਦਾ ਥਾਣਾ ਡਿਵੀਜ਼ਨ ਨੰਬਰ 5 ਦੇ ਐਸ ਐਚ ਓ ਤੋਂ ਤਬਾਦਲਾ ਪੁਲਿਸ ਲਾਈਨ ਦਾ ਕਰ ਦਿੱਤਾ ਸੀ ਪਰ ਉਹ ਪਿਛਲੇ ਤਿੰਨ ਚਾਰ ਦਿਨਾਂ ਤੋਂ ਪੁਲਿਸ ਲਾਈਨ ਤੋਂ ਗੈਰ ਹਾਜ਼ਰ ਹੋ ਗਿਆ ।ਇਥੇ ਹੀ ਬਸ ਨਹੀਂ ਐਸ. ਐਚ. ਓ. ਜਗਜੀਤ ਸਿੰਘ ਨੇ ਪਹਿਲਾਂ ਆਪਣੇ ਬਚਾਓ ਪੱਖ ਲਈ ਅਦਾਲਤ ਵਿੱਚ ਅਗੇਤੀ ਜਮਾਨਤ ਵੀ ਲਗਾਈ ਸੀ ਪਰ ਫਿਰ ਉਸ ਨੇ ਵਾਪਸ ਲੈ ਲਈ ਸੀ ।

Advertisement
Advertisement
Advertisement
Advertisement
Scroll to Top