Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:28 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੁਨਾਮੀ ਗੇਟ ਵਿੱਚੋਂ ਲੰਘਦੇ ਬਰਸਾਤੀ ਨਾਲੇ ਉੱਤੇ ਜਾਲ ਲਵਾਉਣ ਲਈ ਪ੍ਰਕਿਰਿਆ ਆਰੰਭਣ ਦੀ ਹਦਾਇਤ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੁਨਾਮੀ ਗੇਟ ਵਿੱਚੋਂ ਲੰਘਦੇ ਬਰਸਾਤੀ ਨਾਲੇ ਉੱਤੇ ਜਾਲ ਲਵਾਉਣ ਲਈ ਪ੍ਰਕਿਰਿਆ ਆਰੰਭਣ ਦੀ ਹਦਾਇਤ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੁਨਾਮੀ ਗੇਟ ਵਿੱਚੋਂ ਲੰਘਦੇ ਬਰਸਾਤੀ ਨਾਲੇ ਉੱਤੇ ਜਾਲ ਲਵਾਉਣ ਲਈ ਪ੍ਰਕਿਰਿਆ ਆਰੰਭਣ ਦੀ ਹਦਾਇਤ
ਨਗਰ ਕੌਂਸਲ ਦੇ ਅਧਿਕਾਰੀਆਂ ਸਮੇਤ ਲਿਆ ਜਾਇਜ਼ਾ, ਦੁਕਾਨਦਾਰਾਂ ਨਾਲ ਵੀ ਕੀਤੀ ਗੱਲਬਾਤ
ਸੰਗਰੂਰ, 3 ਅਗਸਤ : ਵਿਧਾਨ ਸਭਾ ਹਲਕਾ ਸੰਗਰੂਰ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਦੀ ਦਿੱਖ ਨੂੰ ਸੰਵਾਰਨ ਲਈ ਲਗਾਤਾਰ ਸਰਗਰਮ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਸਵੇਰੇ ਸੰਗਰੂਰ ਸ਼ਹਿਰ ਦੇ ਸੁਨਾਮੀ ਗੇਟ ਦਾ ਦੌਰਾ ਕਰਕੇ ਉਥੇ ਬਰਸਾਤੀ ਪਾਣੀ ਵਾਲੇ ਨਾਲੇ ਉੱਤੇ ਜਾਲ ਲਗਾਉਣ ਦੀ ਪ੍ਰਕਿਰਿਆ ਛੇਤੀ ਆਰੰਭਣ ਦੇ ਆਦੇਸ਼ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਦਿੱਤੇ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਬਸ ਅੱਡਾ ਸੰਗਰੂਰ ਦੇ ਨਜ਼ਦੀਕ ਬਣੇ ਬਰਸਾਤੀ ਨਾਲੇ ਨੂੰ ਢਕਣ ਲਈ ਵੀ ਜਾਲ ਲਗਾਉਣ ਦੀ ਹਦਾਇਤ ਕੀਤੀ ਤਾਂ ਜੋ ਕੂੜਾ ਕਰਕਟ ਇਸ ਨਾਲੇ ਦੇ ਨਿਕਾਸ ਵਿੱਚ ਰੁਕਾਵਟ ਪੈਦਾ ਨਾ ਕਰ ਸਕੇ ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਉਹ ਸ਼ਹਿਰ ਵਾਸੀਆਂ ਅਤੇ ਵਪਾਰੀ ਮੰਡਲਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਪੜਾਅਵਾਰ ਢੰਗ ਨਾਲ ਉਪਰਾਲੇ ਕਰ ਰਹੇ ਹਨ ਅਤੇ ਬਹੁਤ ਜਲਦੀ ਹੀ ਸੰਗਰੂਰ ਵਾਸੀਆਂ ਨੂੰ ਇਹਨਾਂ ਦਹਾਕਿਆਂ ਪੁਰਾਣੀਆਂ ਸਮੱਸਿਆਵਾਂ ਤੋਂ ਮੁਕੰਮਲ ਤੌਰ ‘ਤੇ ਰਾਹਤ ਮਿਲ ਜਾਵੇਗੀ ।
ਇਸ ਮੌਕੇ ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਮੋਹਿਤ ਸ਼ਰਮਾ ਨੇ ਕਿਹਾ ਕਿ ਸ਼ਹਿਰ ਵਿੱਚ ਓਪਨ ਨਾਲੇ ਨੂੰ ਜਾਲ ਨਾਲ ਕਵਰ ਕਰਨ ਸਬੰਧੀ ਪ੍ਰਕਿਰਿਆ ਨੂੰ ਛੇਤੀ ਹੀ ਅਮਲੀ ਜਾਮਾ ਪਹਿਨਾ ਦਿੱਤਾ ਜਾਵੇਗਾ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਇਸ ਦੌਰਾਨ ਦੁਕਾਨਦਾਰਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਦਰਪੇਸ਼ ਹੋਰ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਅਤੇ ਦੁਕਾਨਦਾਰਾਂ ਲਈ ਕਿਸੇ ਢੁਕਵੀਂ ਜਗ੍ਹਾ ਦੀ ਚੋਣ ਕਰਕੇ ਪਬਲਿਕ ਟੋਆਇਲਟ ਬਣਾਉਣ ਸਬੰਧੀ ਵੀ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ । ਇਸ ਮੌਕੇ ਨਗਰ ਕੌਂਸਲ ਦੇ ਜੇ.ਈ ਲਾਲ ਸਿੰਘ ਤੇ ਸੈਨੀਟੇਸ਼ਨ ਸੁਪਰਡੈਂਟ ਜਸਵੀਰ ਸਿੰਘ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top