ਪੰਜਾਬ ਸਰਕਾਰ ਨੂੰ ਰੇਸ਼ਮ ਦੇ ਕੀੜੇ ਪਾਲਣ ਦੇ ਪਾਇਲਟ ਪ੍ਰੋਜੈਕਟ ਵਿੱਚ ਮਿਲੀ ਸਫਲਤਾ, ਕਿਸਾਨਾਂ ਨੂੰ ਮਿਲਿਆ ਲਾਭ

ਪੰਜਾਬ ਸਰਕਾਰ ਨੂੰ ਰੇਸ਼ਮ ਦੇ ਕੀੜੇ ਪਾਲਣ ਦੇ ਪਾਇਲਟ ਪ੍ਰੋਜੈਕਟ ਵਿੱਚ ਮਿਲੀ ਸਫਲਤਾ, ਕਿਸਾਨਾਂ ਨੂੰ ਮਿਲਿਆ ਲਾਭ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਇੱਕ ਪਾਇਲਟ ਪ੍ਰੋਜੈਕਟ ਵਿੱਚ ਸਰਕਾਰ ਨੂੰ ਵੱਡੀ ਸਫਲਤਾ ਮਿਲੀ ਹੈ। ਜਿੱਥੇ ਇਸ ਪ੍ਰੋਜੈਕਟ ਨੇ ਬਹੁਤ ਸਾਰੇ ਕਿਸਾਨ ਪਰਿਵਾਰਾਂ ਨੂੰ ਆਮਦਨ ਦਾ ਇੱਕ ਨਵਾਂ ਸਰੋਤ ਪ੍ਰਦਾਨ ਕੀਤਾ ਹੈ, ਉੱਥੇ ਇੱਕ ਸਰਕਾਰੀ ਪਹਿਲਕਦਮੀ ਨੂੰ ਵੀ ਖੰਭ ਲਾਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਰੇਸ਼ਮ ਦੇ ਕੀੜੇ ਪਾਲਣ ਦੇ ਪਾਇਲਟ ਪ੍ਰੋਜੈਕਟ ਨੂੰ ਵੱਡੀ ਸਫਲਤਾ ਮਿਲੀ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਧਾਰ, ਪਠਾਨਕੋਟ ਵਿਖੇ ਖੇਤੀ ਨਾਲ ਸਬੰਧਤ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਪੰਜਾਬ ਦੇ ਜੰਗਲਾਤ ਵਿਭਾਗ ਵੱਲੋਂ ਕਰੀਬ ਦੋ ਸਾਲ ਪਹਿਲਾਂ ਸ਼ੁਰੂ ਕੀਤਾ ਗਿਆ ਸੀ। ਇਸ ਪ੍ਰੋਜੈਕਟ ਦੀ ਲਾਗਤ 4.4 ਕਰੋੜ ਰੁਪਏ ਹੈ। ਇਸ ਸਮੇਂ ਪੰਜ ਪਿੰਡਾਂ ਵਿੱਚ 81 ਲੱਖ ਰੁਪਏ ਦੀ ਲਾਗਤ ਨਾਲ ਇਹ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਵਿੱਚ 116 ਕਿਸਾਨ ਪਰਿਵਾਰ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਹੁਣ ਤੱਕ ਕਿਸਾਨ 6.30 ਕੁਇੰਟਲ ਕੋਕੇ ਵੇਚ ਚੁੱਕੇ ਹਨ। ਇਹ ਪ੍ਰੋਜੈਕਟ ਕਾਮਯਾਬ ਹੋਇਆ ਹੈ ਅਤੇ ਇਸ ਨੂੰ ਲੈ ਕੇ ਕਿਸਾਨ ਪਰਿਵਾਰਾਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਹੁਣ ਤੱਕ 35 ਕਿਸਾਨ ਮੁਨਾਫ਼ਾ ਕਮਾ ਚੁੱਕੇ ਹਨ। ਅਗਲੇ ਸਾਲ ਤੋਂ ਭਾਰਤ ਵਿੱਚ ਰੇਸ਼ਮ ਕੱਢਣ ਦੀ ਪ੍ਰਕਿਰਿਆ ਵੀ ਸ਼ੁਰੂ ਹੋਵੇਗੀ। ਆਉਣ ਵਾਲੇ ਦਿਨਾਂ ਵਿੱਚ ਖੁੰਬਾਂ ਦੀ ਕਾਸ਼ਤ ਦਾ ਪ੍ਰਾਜੈਕਟ ਸ਼ੁਰੂ ਕਰਨ ਦੀ ਵੀ ਯੋਜਨਾ ਹੈ।
