Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:17 pm

+91 90915 01313 , +91 90916 01313

punjabbanni@gmail.com
punjabbani@yahoo.com

ਆਈਡੈਂਟੀਫਿਕੇਸ਼ਨ ਪ੍ਰੋਗਰਾਮ ਤਹਿਤ ਪੋਲੋ ਗਰਾਊਂਡ ਪਟਿਆਲਾ ਵਿਖੇ ਖੇਡ ਟਰਾਇਲ ਸੰਪੰਨ

ਆਈਡੈਂਟੀਫਿਕੇਸ਼ਨ ਪ੍ਰੋਗਰਾਮ ਤਹਿਤ ਪੋਲੋ ਗਰਾਊਂਡ ਪਟਿਆਲਾ ਵਿਖੇ ਖੇਡ ਟਰਾਇਲ ਸੰਪੰਨ

ਆਈਡੈਂਟੀਫਿਕੇਸ਼ਨ ਪ੍ਰੋਗਰਾਮ ਤਹਿਤ ਪੋਲੋ ਗਰਾਊਂਡ ਪਟਿਆਲਾ ਵਿਖੇ ਖੇਡ ਟਰਾਇਲ ਸੰਪੰਨ
ਚੁਣੇ ਖਿਡਾਰੀਆਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀਆਂ ਅਕੈਡਮੀਆਂ ਵਿੱਚ ਖੇਡਣ ਦਾ ਮਿਲੇਗਾ ਸੁਨਹਿਰੀ ਮੌਕਾ
ਪਟਿਆਲਾ, ਫ਼ਤਹਿਗੜ੍ਹ ਸਾਹਿਬ, ਸੰਗਰੂਰ, ਮਾਲੇਰਕੋਟਲਾ ਤੇ ਐੱਸ.ਏ.ਐੱਸ. ਨਗਰ ਜ਼ਿਲ੍ਹੇ ਦੇ ਲੜਕੇ ਲੜਕੀਆਂ (12 ਤੋਂ 14 ਸਾਲ) ਨੇ ਲਿਆ ਹਿੱਸਾ
ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਦੇ ਕਨਵੀਨਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ
ਪਟਿਆਲਾ, 04 ਅਗਸਤ : ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਜ਼ਮੀਨੀ ਪੱਧਰ ਉੱਤੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਜਿਸ ਤਹਿਤ ਪਟਿਆਲਾ ਜ਼ਿਲ੍ਹੇ ਦੇ ਟਰਾਇਲ ਪੋਲੋ ਗਰਾਊਂਡ, ਪਟਿਆਲਾ ਵਿਖੇ ਸਫ਼ਲਤਾ ਨਾਲ ਸੰਪੰਨ ਹੋਏ, ਜਿਨ੍ਹਾਂ ਵਿੱਚ
ਜ਼ਿਲ੍ਹਾ ਪਟਿਆਲਾ, ਫ਼ਤਹਿਗੜ੍ਹ ਸਾਹਿਬ, ਸੰਗਰੂਰ, ਮਾਲੇਰਕੋਟਲਾ ਤੇ ਐੱਸ.ਏ.ਐੱਸ. ਨਗਰ ਜ਼ਿਲ੍ਹੇ ਦੇ ਲੜਕੇ ਲੜਕੀਆਂ (12 ਤੋਂ 14 ਸਾਲ) ਨੇ ਹਿੱਸਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਦੇ ਕਨਵੀਨਰ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਜਗਦੀਪ ਸਿੰਘ ਕਾਹਲੋਂ ਨੇ ਇਸ ਪ੍ਰੋਗਰਾਮ ਦੀ ਸਫਲਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਖਾਸਕਰ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ। ਸ. ਕਾਹਲੋਂ ਨੇ ਦੱਸਿਆ ਕਿ ਸ. ਓਂਕਾਰ ਸਿੰਘ, ਸਕੱਤਰ ਜਨਰਲ, ਏਸ਼ੀਅਨ ਸਾਈਕਲਿੰਗ ਕਨਫੈਡਰੇਸ਼ਨ ਅਤੇ ਸ. ਮਨਿੰਦਰਪਾਲ ਸਿੰਘ ਸਕੱਤਰ ਜਨਰਲ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀ ਯੋਗ ਅਗਵਾਈ ਵਿੱਚ ਪੂਰੇ ਪੰਜਾਬ ਵਿੱਚ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਗਿਆ ਹੈ, ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡਾਂ ਅਤੇ ਵਿਸ਼ੇਸ਼ ਤੌਰ ‘ਤੇ ਸਾਈਕਲਿੰਗ ਖੇਡ ਨਾਲ ਜੋੜਨਾ ਹੈ ਤਾਂ ਜੋ ਪੰਜਾਬ ਵਿੱਚ ਸਾਈਕਲਿੰਗ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ । ਇਸ ਤਹਿਤ ਖ਼ਿਡਾਰੀਆਂ ਦੀ ਚੋਣ ਕਰ ਕੇ ਉਹਨਾਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀਆਂ ਅਕੈਡਮੀਆਂ ਵਿੱਚ ਭੇਜਿਆ ਜਾਵੇਗਾ, ਜਿਥੇ ਉਹਨਾਂ ਦਾ ਰਹਿਣਾ, ਖੁਰਾਕ, ਟਰੇਨਿੰਗ, ਖੇਡ ਦਾ ਸਾਜੋ ਸਮਾਨ ਮੁਫ਼ਤ ਦਿੱਤਾ ਜਾਵੇਗਾ । ਸ. ਕਾਹਲੋਂ ਨੇ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਨੌਜਵਾਨਾਂ ਦੀ ਟਰਾਇਲ ਰਾਹੀਂ ਚੋਣ ਕੀਤੀ ਗਈ ਹੈ ਤੇ ਚੁਣੇ ਹੋਏ ਖਿਡਾਰੀ ਦਿੱਲੀ ਵਿਖੇ ਫਈਨਲ ਟਰਾਇਲ ਲਈ ਭੇਜੇ ਜਾਣਗੇ। ਇਹਨਾਂ ਟਰਾਇਲਾਂ ਵਿੱਚ ਸਟੈਂਡਿੰਗ ਬਰੌਡ ਜੰਪ, ਹਾਈ ਜੰਪ (ਵਰਟੀਕਲ) ਅਤੇ ਲੜਕੇ 1600 ਮੀਟਰ ਅਤੇ ਲੜਕੀਆਂ 800 ਮੀਟਰ ਦੀ ਦੌੜ ਕਰਵਾਈ ਗਈ। ਇਸ ਮੌਕੇ ਡੀਐਸਪੀ (ਟਰੈਫਿਕ) ਕਰਨੈਲ ਸਿੰਘ, ਏਸ਼ੀਅਨ ਮੈਡਲਿਸਟ ਨਮਨ ਕਪਲ, ਕਨਵੀਨਰ ਬਖਸ਼ੀਸ਼ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਐੱਸ ਏ ਐੱਸ ਨਗਰ ਹਰਪਿੰਦਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਰੂਪੇਸ਼ ਕੁਮਾਰ, ਕੌਮਾਂਤਰੀ ਸਾਈਕਲਿਸਟ ਸੁਖਜਿੰਦਰ ਸਿੰਘ, ਏ.ਪੀ.ਆਰ.ਓ. ਸਤਿੰਦਰਪਾਲ ਸਿੰਘ, ਸਾਬਕਾ ਹੈਂਡਬਾਲ ਕੋਚ ਸੁਰਿੰਦਰ ਸਿੰਘ ਛਿੰਦਾ, ਹਾਈ ਪਰਫਾਰਮੈਂਸ ਮੈਨੇਜਰ ਮਨੀਸ਼ ਸਾਹਨੀ, ਚਰਨਜੀਤ ਸਿੰਘ, ਗੁਰਪਾਲ ਸਿੰਘ, ਮੋਹਿਤ ਸਿੰਘ ਸਾਈਕਲਿੰਗ ਕੋਚ, ਮੈਡਮ ਗੁਰਪ੍ਰੀਤ ਕੌਰ ਸਾਈਕਲਿੰਗ ਕੋਚ, ਰਾਣਾ ਕੌਲੀ, ਸਿਵਲ ਸਰਜਨ ਪਟਿਆਲਾ ਦੀ ਟੀਮ, ਜ਼ਿਲ੍ਹਾ ਖੇਡ ਵਿਭਾਗ ਪਟਿਆਲਾ ਦੇ ਕੋਚ ਸਾਹਿਬਾਨ, ਵੱਡੀ ਗਿਣਤੀ ਖਿਡਾਰੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top