Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਪੰਜਾਬ ਦੇ ਸਕੂਲਾਂ ਨੂੰ ਸੁੰਦਰ ਬਣਾਉਣ ਅਤੇ ਮੁਰੰਮਤ 'ਤੇ ਸਾਂਭ ਸੰਭਾਲ ਵਾਸਤੇ 40 ਕਰੋੜ ਰੁਪਏ ਦੀ ਰਾਸ਼ੀ ਜਾਰੀ: ਹਰਜੋਤ ਸਿੰਘ ਬੈਂਸ

ਦੁਆਰਾ: News ਪ੍ਰਕਾਸ਼ਿਤ :Friday, 17 March, 2023, 07:37 PM

ਸ਼ਾਨਦਾਰ ਅਤੇ ਮਿਆਰੀ ਸਿੱਖਿਆ ਦਾ ਵਾਅਦਾ ਪੂਰਾ ਕਰ ਰਹੇ ਹਾਂ: ਸਿੱਖਿਆ ਮੰਤਰੀ

ਚੰਡੀਗੜ੍ਹ, 17 ਮਾਰਚ :
ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਮਿਆਰੀ ਬਨਾਉਣ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਯਤਨਾਂ ਤਹਿਤ ਸਕੂਲਾਂ ਦੀਆਂ ਇਮਾਰਤਾਂ ਨੂੰ ਸੁੰਦਰ ਬਣਾਉਣ ਅਤੇ ਮੁਰੰਮਤ ‘ਤੇ ਸਾਂਭ ਸੰਭਾਲ ਵਾਸਤੇ 40 ਕਰੋੜ ਰੁਪਏ ਦੀ ਰਾਸ਼ੀ ਅੱਜ ਜਾਰੀ ਕੀਤੀ ਗਈ ਹੈ। ਇਹ ਪ੍ਰਗਵਾਟਾ ਅੱਜ ਇੱਥੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੀਤਾ। ਸ. ਬੈਂਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਸਰਕਾਰੀ ਸਕੂਲਾਂ ਦੀ ਦਿੱਖ ਨੂੰ ਸੁਧਾਰਨ ਵਾਸਤੇ ਯਤਨਸ਼ੀਲ ਹੈ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਬਹੁਤ ਸਾਰੇ ਸਕੂਲਾਂ ਦੀਆਂ ਇਮਾਰਤਾਂ ਦੇ ਫ਼ਰਸ਼, ਛੱਤਾਂ, ਬਿਜਲੀ, ਫ਼ਰਨੀਚਰ ਦੀ ਰਿਪੇਅਰ ਅਤੇ ਪੇਂਟ ਵਾਸਤੇ ਰਾਸ਼ੀ ਦੀ ਡਿਮਾਂਡ ਕੀਤੀ ਜਾ ਰਹੀ ਸੀ।
ਸਿੱਖਿਆ ਮੰਤਰੀ ਸ. ਬੈਂਸ ਨੇ ਜਾਰੀ ਕੀਤੀ ਰਾਸ਼ੀ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਜ਼ਿਲਾ ਅੰਮ੍ਰਿਤਸਰ ਦੇ 276 ਸਕੂਲਾਂ ਵਾਸਤੇ 4.21 ਕਰੋੜ ਰੁਪਏ, ਜ਼ਿਲਾ ਬਰਨਾਲਾ ਦੇ 53 ਸਕੂਲਾਂ ਵਾਸਤੇ 1.40 ਕਰੋੜ ਰੁਪਏ, ਜ਼ਿਲਾ ਬਠਿੰਡਾ ਦੇ 109 ਸਕੂਲਾਂ ਵਾਸਤੇ 1.85 ਕਰੋੜ ਰੁਪਏ, ਜ਼ਿਲਾ ਫਰੀਦਕੋਟ ਦੇ 58 ਸਕੂਲਾਂ ਵਾਸਤੇ 1.14 ਕਰੋੜ ਰੁਪਏ, ਜ਼ਿਲਾ ਫਤਹਿਗੜ੍ਹ ਸਾਹਿਬ ਦੇ 85 ਸਕੂਲਾਂ ਵਾਸਤੇ 0.80 ਕਰੋੜ ਰੁਪਏ, ਜ਼ਿਲਾ ਫਾਜਿਲਕਾ ਦੇ 271 ਸਕੂਲਾਂ ਵਾਸਤੇ 5.17 ਕਰੋੜ ਰੁਪਏ, ਜ਼ਿਲਾ ਫ਼ਿਰੋਜ਼ਪੁਰ ਦੇ 126 ਸਕੂਲਾਂ ਵਾਸਤੇ 1.8 ਕਰੋੜ ਰੁਪਏ, ਜ਼ਿਲਾ ਗੁਰਦਾਸਪੁਰ ਦੇ 236 ਸਕੂਲਾਂ ਵਾਸਤੇ 3.14 ਕਰੋੜ ਰੁਪਏ, ਜ਼ਿਲਾ ਹੁਸ਼ਿਆਰਪੁਰ ਦੇ 65 ਸਕੂਲਾਂ ਵਾਸਤੇ 1.12 ਕਰੋੜ ਰੁਪਏ, ਜ਼ਿਲਾ ਜਲੰਧਰ ਦੇ 207 ਸਕੂਲਾਂ ਵਾਸਤੇ 2.43 ਕਰੋੜ ਰੁਪਏ, ਜ਼ਿਲਾ ਕਪੂਰਥਲਾ ਦੇ 115 ਸਕੂਲਾਂ ਵਾਸਤੇ 1.04 ਕਰੋੜ ਰੁਪਏ, ਜ਼ਿਲਾ ਲੁਧਿਆਣਾ ਦੇ 71 ਸਕੂਲਾਂ ਵਾਸਤੇ 0.94 ਕਰੋੜ ਰੁਪਏ, ਜ਼ਿਲਾ ਮਲੇਰਕੋਟਲਾ ਦੇ 50 ਸਕੂਲਾਂ ਵਾਸਤੇ 0.90 ਕਰੋੜ ਰੁਪਏ, ਜ਼ਿਲਾ ਮਾਨਸਾ ਦੇ 66 ਸਕੂਲਾਂ ਵਾਸਤੇ 1.20 ਕਰੋੜ ਰੁਪਏ, ਜ਼ਿਲਾ ਮੋਗਾ ਦੇ ਵੀ 66 ਸਕੂਲਾਂ ਵਾਸਤੇ 0.92 ਕਰੋੜ ਰੁਪਏ, ਜ਼ਿਲਾ ਪਠਾਨਕੋਟ ਦੇ 87 ਸਕੂਲਾਂ ਵਾਸਤੇ 0.78 ਕਰੋੜ ਰੁਪਏ, ਜ਼ਿਲਾ ਪਟਿਆਲ਼ਾ ਦੇ 161 ਸਕੂਲਾਂ ਵਾਸਤੇ 2.94 ਕਰੋੜ ਰੁਪਏ, ਜ਼ਿਲਾ ਰੋਪੜ ਦੇ 109 ਸਕੂਲਾਂ ਵਾਸਤੇ 0.78 ਕਰੋੜ ਰੁਪਏ, ਜ਼ਿਲਾ ਸੰਗਰੂਰ ਦੇ 84 ਸਕੂਲਾਂ ਵਾਸਤੇ 1.70 ਕਰੋੜ ਰੁਪਏ, ਜ਼ਿਲਾ ਮੋਹਾਲੀ ਦੇ 81 ਸਕੂਲਾਂ ਵਾਸਤੇ 1.73 ਕਰੋੜ ਰੁਪਏ, ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ 115 ਸਕੂਲਾਂ ਵਾਸਤੇ 1.57 ਕਰੋੜ ਰੁਪਏ, ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ 50 ਸਕੂਲਾਂ ਵਾਸਤੇ 0.65 ਕਰੋੜ ਰੁਪਏ ਅਤੇ ਜ਼ਿਲਾ ਤਰਨਤਾਰਨ ਦੇ 113 ਸਕੂਲਾਂ ਵਾਸਤੇ 1.44 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।
ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਹ ਵੀ ਦੱਸਿਆ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਨਿਸ਼ਾਨਾ ਸੂਬੇ ਦੇ ਸਿੱਖਿਆ ਢਾਂਚੇ ਨੂੰ ਪੂਰੇ ਦੇਸ਼ ਵਿੱਚੋਂ ਨੰਬਰ ਇੱਕ ਬਣਾਉਣ ਦਾ ਹੈ ਜਿਸਦੀ ਪੂਰਤੀ ਵਾਸਤੇ ਸਿੱਖਿਆ ਦੀ ਕੁਆਲਿਟੀ ਵਿੱਚ ਸੁਧਾਰ ਲਿਆਉਣ ਅਤੇ ਇਮਾਰਤਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਭਵਿੱਖ ਵਿੱਚ ਵੀ ਜਾਰੀ ਰਹੇਗਾ।



Scroll to Top