ਆਸਟਰੀਆ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਵਾਨ ਡੇਰ ਬੈਲੇਨ ਨਾਲ ਉਨ੍ਹਾਂ ਦੀ ਮੀਟਿੰਗ ਬਹੁਤ ਵਧੀਆ ਰਹੀ : ਮੋਦੀ

ਆਸਟਰੀਆ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਵਾਨ ਡੇਰ ਬੈਲੇਨ ਨਾਲ ਉਨ੍ਹਾਂ ਦੀ ਮੀਟਿੰਗ ਬਹੁਤ ਵਧੀਆ ਰਹੀ : ਮੋਦੀ
ਨਵੀਂ ਦਿੱਲੀ : ਆਸਟਰੀਆ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਵਾਨ ਡੇਰ ਬੈਲੇਨ ਨਾਲ ਉਨ੍ਹਾਂ ਦੀ ਮੀਟਿੰਗ ਬਹੁਤ ਵਧੀਆ ਰਹੀ। ਇਹ ਗੱਲ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਸਟਰੀਆ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਵਾਨ ਡੇਰ ਬੈਲੇਨ ਨਾਲ ਮੁਲਾਕਾਤ ਕਰਕੇ ਦੋਵੇਂ ਮੁਲਕਾਂ ਵਿਚਾਲੇ ਦੁਵੱਲਾ ਸਹਿਯੋਗ ਵਧਾਉਣ ਬਾਰੇ ਹੋਰ ਰਾਹ ਲੱਭਣ ਲਈ ਵਿਚਾਰ-ਵਟਾਂਦਰਾ ਕਰਨ ਮੌਕੇ ਕਹੀ।ਉਨ੍ਹਾਂ ਕਿਹਾ ਕਿ ਗੱਲਬਾਤ ਦੌਰਾਨ ਬੁਨਿਆਦੀ ਢਾਂਚੇ ਦੇ ਵਿਕਾਸ, ਕਾਢਾਂ, ਜਲ ਸਰੋਤਾਂ, ਮਸਨੂਈ ਬੌਧਿਕਤਾ, ਜਲਵਾਯੂ ਪਰਿਵਰਤਨ ਅਤੇ ਹੋਰ ਮੁੱਦਿਆਂ ’ਤੇ ਵੀ ਗੱਲਬਾਤ ਹੋਈ। ਮੋਦੀ ਨੇ ਦੋਵੇਂ ਮੁਲਕਾਂ ਦੇ ਕਾਰੋਬਾਰੀਆਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਆਸਟਰੀਆ ਦੀਆਂ ਕੰਪਨੀਆਂ ਨੂੰ ਭਾਰਤ ਦੇ ਬੁਨਿਆਦੀ ਢਾਂਚੇ, ਊਰਜਾ, ਉਭਰਦੀਆਂ ਤਕਨਾਲੋਜੀਆਂ ਅਤੇ ਹੋਰ ਖੇਤਰਾਂ ’ਚ ਨਿਵੇਸ਼ ਦਾ ਵੀ ਸੱਦਾ ਦਿੱਤਾ। ਮੋਦੀ ਅਤੇ ਆਸਟਰੀਆ ਦੇ ਚਾਂਸਲਰ ਕਾਰਲ ਨੇਹਮਰ ਨੇ ਇੱਥੇ ਹੋਫਬਰਗ ਪੈਲੇਸ ਵਿੱਚ ਗੋਲ ਮੇਜ਼ ਵਪਾਰਕ ਮੀਟਿੰਗ ਦੌਰਾਨ ਦੋਵੇਂ ਮੁਲਕਾਂ ਦੇ ਸੀਈਓਜ਼ ਨੂੰ ਵੀ ਸੰਬੋਧਨ ਕੀਤਾ। ਸਾਲ 2023 ਲਈ ਭਾਰਤ-ਆਸਟਰੀਆ ਵਿਚਾਲੇ ਦੁਵੱਲਾ ਵਪਾਰ 2.93 ਅਰਬ ਡਾਲਰ ਰਿਹਾ ਸੀ।
