ਜ਼ਖਮੀਆਂ ਦੀ ਮਦਦ ਕਰਨ ਤੇ ਮਿਲੇਗਾ 2000 ਰੁਪਇਆ ਤੇ ਪੁਲਸ ਵੀ ਨਹੀਂ ਕਰੇਗੀ ਤੰਗ
ਦੁਆਰਾ: Punjab Bani ਪ੍ਰਕਾਸ਼ਿਤ :Thursday, 11 July, 2024, 01:03 PM

ਜ਼ਖਮੀਆਂ ਦੀ ਮਦਦ ਕਰਨ ਤੇ ਮਿਲੇਗਾ 2000 ਰੁਪਇਆ ਤੇ ਪੁਲਸ ਵੀ ਨਹੀਂ ਕਰੇਗੀ ਤੰਗ
ਚੰਡੀਗੜ੍ਹ : ਪੰਜਾਬ ਪੁਲਿਸ ‘ਚ ਜ਼ਖਮੀਆਂ ਨੂੰ ਹਸਪਤਾਲ ਲਿਜਾਣ ਤੋਂ ਨਹੀਂ ਰੋਕੇਗੀ। ਪੰਜਾਬ ਪੁਲਿਸ ਵੱਲੋਂ ਜਾਰੀ ਹੁਕਮਾਂ ਦੀ ਕਾਪੀ ਵਿੱਚ ਕਿਹਾ ਕਿ ਹੈਲਪਰਾਂ ਨੂੰ ਫਰਿਸ਼ਤੇ ਸਕੀਮ ਤਹਿਤ ਸਨਮਾਨਤ ਕੀਤਾ ਜਾਵੇਗਾ। ਰਾਜ ਵਿੱਚ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਮਦਦ ਮਿਲਣ ਨੂੰ ਯਕੀਨੀ ਬਣਾਉਣ ਲਈ ਸਰਕਾਰ ਬਹੁਤ ਗੰਭੀਰ ਹੈ । ਇਹ ਹੁਕਮ ਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਅਤੇ ਕਮਿਸ਼ਨਰਾਂ ਨੂੰ ਜਾਰੀ ਕੀਤੇ ਗਏ ਹਨ। ਅਜਿਹੇ ਵਿਅਕਤੀਆਂ ਨੂੰ ਫਰਿਸ਼ਤੇ ਸਕੀਮ ਤਹਿਤ ਦੋ ਹਜ਼ਾਰ ਰੁਪਏ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
