ਜਵਾਈ ਨੂੰ ਲਗਾਈ ਸਹੁਰੇ ਪਰਿਵਾਰ ਨੇ ਪੈਟਰੋਲ ਛਿੜਕ ਕੇ ਅੱਗ

ਜਵਾਈ ਨੂੰ ਲਗਾਈ ਸਹੁਰੇ ਪਰਿਵਾਰ ਨੇ ਪੈਟਰੋਲ ਛਿੜਕ ਕੇ ਅੱਗ
ਫਾਜ਼ਿਲਕਾ : ਪਿੰਡ ਹੀਰਾਂਵਾਲੀ ਵਿਖੇ ਫਾਜਿ਼ਲਕਾ ਵਾਸੀ ਅਧਿਆਪਕ ਵਿਸ਼ਵਦੀਪ ਸਿੰ ਘ ਦੇ ਸਹੁਰਾ ਪਰਿਵਾਰ ਵਲੋਂ ਪੈਟਰੋਲ ਛਿੜਕ ਕੇ ਅੱਗ ਲਗਾਏ ਜਾਣ ਦੇ ਚਲਦਿਆਂ ਇਲਾਜ ਦੌਰਾਨ ਮੌਤ ਹੋ ਗਈ ਹੈ। ਪੀੜ੍ਹਤ ਦੀ ਭੈਣ ਪੁਸ਼ਪਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਭਰਾ ਫਾਜਿਲਕਾ ਦੇ ਇਲਾਕੇ ਜਟੀਆਂ ਮੁਹੱਲੇ ਦਾ ਰਹਿਣ ਵਾਲਾ ਹੈਅਤੇਇਸਦਾ ਵਿਆਹ ਪਿੰਡ ਹੀਰਾਂਵਾਲੀ ਵਿਖੇ ਹੋਇਆ ਸੀ। ਉਸ ਨੇ ਦੱਸਿਆ ਕਿ ਉਸ ਦੇ ਭਰਾ ਦੀ ਪਤਨੀ ਘਰੇਲੂ ਝਗੜੇ ਕਾਰਨ ਪਿਛਲੇ ਡੇਢ ਮਹੀਨੇ ਤੋਂ ਆਪਣੇ ਨਾਨਕੇ ਘਰ ਰਹਿ ਰਹੀ ਹੈ। ਜਿਸ ਨੂੰ ਅੱਜ ਉਸਦਾ ਭਰਾ ਵਿਸ਼ਵਦੀਪ ਕੁਮਾਰ ਲੈਣ ਗਿਆ ਸੀ। ਉਸ ਨੂੰ ਵੀ ਉਥੇ ਬੁਲਾਇਆ ਗਿਆ ਅਤੇ ਉਹ ਇਸ ਝਗੜੇ ਨੂੰ ਸੁਲਝਾਉਣ ਲਈ ਆਪਣੇ ਪਤੀ ਨਾਲ ਹਿਸਾਰ ਤੋਂ ਆਈ ਸੀ। ਉਹ ਲੜਕੇ ਦੇ ਸਹੁਰੇ ਘਰ ਮੌਜੂਦ ਸੀ ਜਦੋਂ ਉਸ ਦਾ ਭਰਾ ਅੱਗ ਵਿੱਚ ਸੜਦਾ ਹੋਇਆ ਦੂਜੇ ਕਮਰੇ ਵਿੱਚੋਂ ਬਾਹਰ ਆਇਆ। ਉਸ ਨੂੰ ਤੁਰੰਤ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ। ਜਿੱਥੋਂ ਉਸ ਨੂੰ ਇਲਾਜ ਲਈ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਜਿਥੇ ਅੱਜ ਫਰੀਦਕੋਟ ਮੈਡੀਕਲ ਕਾਲਜ ਵਿਚ ਇਲਾਜ ਦੌਰਾਨ ਮੌਤ ਹੋ ਗਈ।
