Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 10:53 pm

+91 90915 01313 , +91 90916 01313

punjabbanni@gmail.com
punjabbani@yahoo.com

ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਆਦਰਸ਼ ਪਾਰਕ ਭਾਦਸੋਂ ਰੋਡ ਪਟਿਆਲਾ ਵਿੱਚ 250 ਬੂਟੇ ਲਗਾਏ

ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਆਦਰਸ਼ ਪਾਰਕ ਭਾਦਸੋਂ ਰੋਡ ਪਟਿਆਲਾ ਵਿੱਚ 250 ਬੂਟੇ ਲਗਾਏ

ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਆਦਰਸ਼ ਪਾਰਕ ਭਾਦਸੋਂ ਰੋਡ ਪਟਿਆਲਾ ਵਿੱਚ 250 ਬੂਟੇ ਲਗਾਏ
ਪਟਿਆਲਾ:- ਪੰਜਾਬ ਸਰਕਾਰ ਤੋ ਪ੍ਰੋਜੈਕਟ ਮਨਜੂਰ ਕਰਵਾ ਕੇ ਮਾਣਯੋਗ ਡਾਕਟਰ ਬਲਬੀਰ ਸਿੰਘ ਜੀ ਸਿਹਤ ਮੰਤਰੀ ਪੰਜਾਬ ਵੱਲੋ ਇਲਾਕਾ ਨਿਵਾਸੀਆਂ ਦੀ ਮੰਗ ਤੇ ਮਾਡਲ ਟਾਊਨ ਡਰੇਨ ਨੂੰ ਕਵਰ ਕਰਕੇ ਪਿਛਲੇ ਸਾਲ ਦੋ ਕਿਲੋਮੀਟਰ ਲੰਬਾ ਪਾਰਕ ਬਣਾਇਆ ਗਿਆ ਹੈ। ਇਸ ਪਾਰਕ ਦੀ ਸਾਂਭ ਸੰਭਾਲ ਅਤੇ ਪਲਾਂਟੇਸ਼ਨ ਕਰਨ ਲਈ ਆਦਰਸ਼ ਪਾਰਕ ਵੈਲਫੇਅਰ ਸੁਸਾਇਟੀ ਬਣਾ ਕੇ ਰਜਿਸਟਡ ਕਾਰਵਾਈ ਗਈ ਹੈ,ਹੁਣ ਤੱਕ ਪਾਰਕ ਵਿੱਚ ਲਗਭੱਗ 5000 ਬੂਟੇ ਲਗਾ ਕੇ ਉਹਨਾਂ ਦੀ ਸਾਂਭ ਸੰਭਾਲ ਕੀਤੀ ਜਾ ਰਹੀ ਹੈ। ਅੱਜ ਪੰਜਾਬ ਸਰਕਾਰ ਵੱਲੋਂ ਵੱਧ ਤੋ ਵੱਧ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਪਾਰਕ ਵਿੱਚ ਵੈਲਫੇਅਰ ਸੁਸਾਇਟੀ ਵੱਲੋਂ ਬਸੰਤ ਰਿਤੂ ਕਲੱਬ ਤ੍ਰਿਪੜੀ ਦੇ ਪ੍ਰਧਾਨ ਰਾਜੇਸ਼ ਸ਼ਰਮਾ ਜੀ ਦੇ ਸਹਿਯੋਗ ਨਾਲ 250 ਬੂਟੇ ਲਗਾਏ ਗਏ ਹਨ। ਅੱਜ ਬੂਟੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਵਿੱਚ ਵੈਲਫੇਅਰ ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਆਰ.ਪੀ .ਸਿੰਘ,ਜਨਰਲ ਸਕੱਤਰ ਬਚਿੱਤਰ ਸਿੰਘ, ਨਿਰਮਲ ਸਿੰਘ ਜਥੇਬੰਦਕ ਸਕੱਤਰ,ਮੁਖ਼ਤਿਆਰ ਸਿੰਘ ਗਿੱਲ , ਗੁਲਜ਼ਾਰ ਸਿੰਘ,ਸੁਸ਼ੀਲ ਕੁਮਾਰ ਜੈਨ, ਚਰਨ ਸਿੰਘ , ਡਾਕਟਰ ਅਜੇ ਭਾਸਕਰ,ਸੁਖਦੇਵ ਸਿੰਘ,ਅਰਜਨ ਸਿੰਘ,ਰਵਿੰਦਰ ਸਿੰਘ ਸੇਖੋਂ ਅਤੇ ਰਾਜੇਸ਼ ਸ਼ਰਮਾ ਪ੍ਰਧਾਨ ਬਸੰਤ ਰਿਤੂ ਕਲੱਬ ਹਾਜ਼ਿਰ ਸਨ। ਆਦਰਸ਼ ਪਾਰਕ ਵੈਲਫੇਅਰ ਸੁਸਾਇਟੀ ਦੇ ਜਨਰਲ ਸਕੱਤਰ ਬਚਿੱਤਰ ਸਿੰਘ ਨੇ ਕਿਹਾ ਕਿ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਵੱਧ ਤੋ ਵੱਧ ਬੂਟੇ ਲਗਾਉਣੇ ਅਤੇ ਉਹਨਾਂ ਦੀ ਸਾਂਭ ਸੰਭਾਲ ਕਰਨੀ ਬਹੁਤ ਹੀ ਪਵਿਤਰ ਕੰਮ ਹੈ, ਹਰ ਇਨਸਾਨ ਨੂੰ ਘੱਟੋ ਘੱਟ ਇੱਕ ਬੂਟਾ ਲੱਗਾ ਕੇ ਗੋਦ ਲੈਣਾ ਚਾਹੀਦਾ ਹੈ। ਸ੍ਰੀ ਰਾਜੇਸ਼ ਸ਼ਰਮਾ ਪ੍ਰਧਾਨ ਬਸੰਤ ਰਿਤੂ ਕਲੱਬ ਨੇ ਆਦਰਸ਼ ਪਾਰਕ ਵੈਲਫੇਅਰ ਸੁਸਾਇਟੀ ਦੀ ਪਾਰਕ ਵਿੱਚ ਬੂਟੇ ਲਗਾਉਣ ਅਤੇ ਬੂਟਿਆਂ ਦੀ ਸਾਂਭ ਸੰਭਾਲ ਕਰਨ ਦੀ ਭਰਪੂਰ ਸਲਾਘਾ ਕੀਤੀ ।

Advertisement
Advertisement
Advertisement
Advertisement
Scroll to Top