Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 10:49 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਤੁਹਾਡੇ ਦੁਆਰ' ਤਹਿਤ ਲੌਂਗੋਵਾਲ ਤੇ ਕਪਿਆਲ ਵਿਖੇ ਲੱਗੇ ਕੈਂਪਾਂ ਦੌਰਾਨ ਵੱਡੀ ਗਿਣਤੀ ਲੋੜਵੰਦਾਂ ਨੇ ਲਾਭ ਉਠਾਇਆ

ਪੰਜਾਬ ਸਰਕਾਰ ਤੁਹਾਡੇ ਦੁਆਰ' ਤਹਿਤ ਲੌਂਗੋਵਾਲ ਤੇ ਕਪਿਆਲ ਵਿਖੇ ਲੱਗੇ ਕੈਂਪਾਂ ਦੌਰਾਨ ਵੱਡੀ ਗਿਣਤੀ ਲੋੜਵੰਦਾਂ ਨੇ ਲਾਭ ਉਠਾਇਆ

ਪੰਜਾਬ ਸਰਕਾਰ ਤੁਹਾਡੇ ਦੁਆਰ’ ਤਹਿਤ ਲੌਂਗੋਵਾਲ ਤੇ ਕਪਿਆਲ ਵਿਖੇ ਲੱਗੇ ਕੈਂਪਾਂ ਦੌਰਾਨ ਵੱਡੀ ਗਿਣਤੀ ਲੋੜਵੰਦਾਂ ਨੇ ਲਾਭ ਉਠਾਇਆ
ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਐਸ.ਡੀ.ਐਮ ਸੰਗਰੂਰ ਅਤੇ ਐਸ.ਡੀ.ਐਮ ਭਵਾਨੀਗੜ੍ਹ ਵੱਲੋਂ ਕੈਂਪਾਂ ਦਾ ਦੌਰਾ
ਭਵਾਨੀਗੜ੍ਹ/ਸੰਗਰੂਰ, 11 ਜੁਲਾਈ : ਸਬ ਡਵੀਜ਼ਨ ਸੰਗਰੂਰ ਅਤੇ ਸਬ ਡਵੀਜ਼ਨ ਭਵਾਨੀਗੜ੍ਹ ਵਿਖੇ ਇਨ੍ਹੀਂ ਦਿਨੀਂ ਪੰਜਾਬ ਸਰਕਾਰ ਤੁਹਾਡੇ ਦੁਆਰ ਤਹਿਤ ਲੋਕ ਸੁਵਿਧਾ ਕੈਂਪਾਂ ਦੇ ਆਯੋਜਨ ਦਾ ਸਿਲਸਿਲਾ ਜਾਰੀ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਮੂਹ ਸਬ ਡਵੀਜ਼ਨਾਂ ਵਿਖੇ ਆਯੋਜਿਤ ਕੀਤੇ ਜਾ ਰਹੇ ਕੈਂਪਾਂ ਪ੍ਰਤੀ ਪਿੰਡਾਂ ਤੇ ਸ਼ਹਿਰੀ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।
ਅੱਜ ਸਬ ਡਵੀਜ਼ਨ ਸੰਗਰੂਰ ਦੇ ਪਿੰਡ ਲੌਂਗੋਵਾਲ ਵਿਖੇ ਆਯੋਜਿਤ ਕੈਂਪ ਦੌਰਾਨ ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਨੇ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਗੱਲਬਾਤ ਕਰਦਿਆਂ ਸੇਵਾਵਾਂ ਹਾਸਲ ਕਰਨ ਸਬੰਧੀ ਫੀਡਬੈਕ ਲਈ। ਐਸ.ਡੀ.ਐਮ ਨੇ ਕਿਹਾ ਕਿ ਸਬ ਡਵੀਜ਼ਨ ਵਿੱਚ ਪੜਾਅਵਾਰ ਢੰਗ ਨਾਲ ਇਹ ਸਿਲਸਿਲਾ ਚਲਾਇਆ ਜਾ ਰਿਹਾ ਹੈ ਅਤੇ ਇਕੋ ਹੀ ਕੈਂਪ ਵਿੱਚ ਔਸਤਨ ਪੰਜ ਤੋਂ ਛੇ ਪਿੰਡਾਂ ’ਤੇ ਅਧਾਰਿਤ ਕਲਸਟਰ ਬਣਾ ਕੇ ਲੋੜਵੰਦਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਸਰਕਾਰੀ ਸੇਵਾਵਾਂ ਪਹੁੰਚਾਈਆਂ ਜਾ ਰਹੀਆਂ ਹਨ।
ਇਸੇ ਤਰ੍ਹਾਂ ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ ਨੇ ਪਿੰਡ ਕਪਿਆਲ ਵਿਖੇ ਲੱਗੇ ਕੈਂਪ ਦਾ ਜਾਇਜ਼ਾ ਲਿਆ ਅਤੇ ਵਿਭਾਗੀ ਅਧਿਕਾਰੀਆਂ ਦੁਆਰਾ ਮੌਕੇ ’ਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਨਾਗਰਿਕਾਂ ਦੇ ਕੀਮਤੀ ਸਮੇਂ ਦੀ ਬੱਚਤ ਕਰਨ ਲਈ ਮਾਲ ਵਿਭਾਗ, ਸੇਵਾ ਕੇਂਦਰਾਂ, ਸਿਹਤ ਵਿਭਾਗ, ਲੇਬਰ ਵਿਭਾਗ, ਪੈਨਸ਼ਨਾਂ, ਸਿਹਤ ਵਿਭਾਗ ਆਦਿ ਨਾਲ ਸਬੰਧਤ ਸੇਵਾਵਾਂ ਇਕੋ ਹੀ ਥਾਂ ’ਤੇ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਲੋਕ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ।

Advertisement
Advertisement
Advertisement
Advertisement
Scroll to Top