Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 11:57 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜਲਦ ਹੀ ਸੂਬੇ ਭਰ ਦੇ ਵੂਮੈੱਨ ਸੈੱਲਾਂ ਦਾ ਦੌਰਾ ਕੀਤਾ ਜਾਵੇਗਾ: ਰਾਜ ਲਾਲੀ ਗਿੱਲ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜਲਦ ਹੀ ਸੂਬੇ ਭਰ ਦੇ ਵੂਮੈੱਨ ਸੈੱਲਾਂ ਦਾ ਦੌਰਾ ਕੀਤਾ ਜਾਵੇਗਾ: ਰਾਜ ਲਾਲੀ ਗਿੱਲ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜਲਦ ਹੀ ਸੂਬੇ ਭਰ ਦੇ ਵੂਮੈੱਨ ਸੈੱਲਾਂ ਦਾ ਦੌਰਾ ਕੀਤਾ ਜਾਵੇਗਾ: ਰਾਜ ਲਾਲੀ ਗਿੱਲ
ਚੇਅਰਪਰਸਨ ਨੇ ਫੇਜ਼ 8 ਮੁਹਾਲੀ ਦੇ ਵੂਮੈਨ ਸੈੱਲ ਦੇ ਦੌਰੇ ਦੌਰਾਨ ਕੀਤਾ ਐਲਾਨ
ਅਸੀਂ ਸੂਬੇ ਭਰ ਵਿੱਚ ਮਹਿਲਾ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ: ਗਿੱਲ
ਚੰਡੀਗੜ੍ਹ, 11 ਜੁਲਾਈ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੰਜਾਬ ਦੇ ਸਾਰੇ ਮਹਿਲਾ ਸੈੱਲਾਂ ਦਾ ਸੂਬਾ ਵਿਆਪੀ ਦੌਰਾ ਕਰਨ ਦੀ ਯੋਜਨਾ ਦਾ ਐਲਾਨ ਕੀਤਾ ਹੈ। ਇਹ ਪ੍ਰਗਟਾਵਾ ਉਨ੍ਹਾਂ ਨੇ ਵੂਮੈਨ ਸੈੱਲ, ਫੇਜ਼ -8, ਮੁਹਾਲੀ ਦੇ ਦੌਰੇ ਦੌਰਾਨ ਕੀਤਾ । ਸ੍ਰੀਮਤੀ ਗਿੱਲ ਨੇ ਆਪਣੇ ਦੌਰੇ ਦੌਰਾਨ ਮਹਿਲਾ ਸੈੱਲ ਦੇ ਸਟਾਫ਼ ਨਾਲ ਵੱਖ-ਵੱਖ ਕੇਸਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ । ਉਨ੍ਹਾਂ ਰੋਜ਼ਾਨਾ ਦੀਆਂ ਰਿਪੋਰਟਾਂ ਦਾ ਡਾਟਾ ਇਕੱਤਰ ਕੀਤਾ ਅਤੇ ਸੈੱਲ ਦੇ ਬਾਹਰ ਉਡੀਕ ਕਰ ਰਹੇ ਸ਼ਿਕਾਇਤਕਰਤਾਵਾਂ ਨਾਲ ਗੱਲਬਾਤ ਕੀਤੀ । ਇਸ ਤੋਂ ਇਲਾਵਾ, ਸ੍ਰੀਮਤੀ ਗਿੱਲ ਨੇ ਸਾਂਝ ਕੇਂਦਰ ਦਾ ਦੌਰਾ ਕੀਤਾ ਅਤੇ ਜਾਗਰੂਕਤਾ ਪ੍ਰੋਗਰਾਮਾਂ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਇਹਨਾਂ ਦੌਰਿਆਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਇਹਨਾਂ ਸੁਵਿਧਾਵਾਂ ਕੋਲ ਕੇਸਾਂ ਅਤੇ ਸ਼ਿਕਾਇਤਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰੇ ਲਈ ਢੁਕਵੇਂ ਢੰਗ ਉਪਲੱਬਧ ਹਨ । ਸ੍ਰੀਮਤੀ ਗਿੱਲ ਨੇ ਕਿਹਾ ਕਿ ਅਸੀਂ ਸੂਬੇ ਭਰ ਵਿੱਚ ਮਹਿਲਾਵਾਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ । ਚੇਅਰਪਰਸਨ ਰਾਜ ਲਾਲੀ ਗਿੱਲ ਨੇ ਐਲਾਨ ਕੀਤਾ ਕਿ ਸੂਬਾ ਵਿਆਪੀ ਦੌਰੇ ਜਲਦ ਹੀ ਸ਼ੁਰੂ ਕੀਤੇ ਜਾਣਗੇ ਜਿਸ ਵਿੱਚ ਹਰੇਕ ਮਹਿਲਾ ਸੈੱਲ ਦਾ ਨਿਰੀਖਣ ਕੀਤਾ ਜਾਵੇਗਾ ਅਤੇ ਮੁੱਖ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਜਾਵੇਗੀ। ਕਮਿਸ਼ਨ ਦਾ ਉਦੇਸ਼ ਸੂਬੇ ਵਿੱਚ ਮਹਿਲਾਵਾਂ ਦੀ ਸੁਰੱਖਿਆ ਅਤੇ ਸ਼ਕਤੀਕਰਨ ਲਈ ਆਪਣੀਆਂ ਕੋਸ਼ਿਸ਼ਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਉਤਸ਼ਾਹਿਤ ਕਰਨਾ ਹੈ ।

Advertisement
Advertisement
Advertisement
Advertisement
Scroll to Top