Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 11:54 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਟਾਸਕ ਫੋਰਸ ਨੇ ਵੱਖ ਵੱਖ ਸਥਾਨਾਂ ਦੀ ਕੀਤੀ ਚੈਕਿੰਗ, ਤਿੰਨ ਬੱਚਿਆਂ ਨੂੰ ਕੀਤਾ ਰੈਸਕਿਓ

ਜ਼ਿਲ੍ਹਾ ਟਾਸਕ ਫੋਰਸ ਨੇ ਵੱਖ ਵੱਖ ਸਥਾਨਾਂ ਦੀ ਕੀਤੀ ਚੈਕਿੰਗ, ਤਿੰਨ ਬੱਚਿਆਂ ਨੂੰ ਕੀਤਾ ਰੈਸਕਿਓ

ਜ਼ਿਲ੍ਹਾ ਟਾਸਕ ਫੋਰਸ ਨੇ ਵੱਖ ਵੱਖ ਸਥਾਨਾਂ ਦੀ ਕੀਤੀ ਚੈਕਿੰਗ, ਤਿੰਨ ਬੱਚਿਆਂ ਨੂੰ ਕੀਤਾ ਰੈਸਕਿਓ
ਪਟਿਆਲਾ, 11 ਜੁਲਾਈ : ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਜ਼ਿਲ੍ਹਾ ਟਾਸਕ ਫੋਰਸ ਪਟਿਆਲਾ ਵੱਲੋਂ ਵੱਖ ਵੱਖ ਢਾਬਿਆਂ ਅਤੇ ਦੁਕਾਨਾਂ ਵਿੱਚ ਚੈਕਿੰਗ ਕੀਤੀ ਗਈ। ਇਸ ਦੌਰਾਨ ਟੀਮ ਵੱਲੋਂ ਤਿੰਨ ਬੱਚਿਆਂ ਨੂੰ ਬਾਲ ਮਜ਼ਦੂਰੀ ਕਰਦਿਆਂ ਰੈਸਕਿੳ ਕੀਤਾ ਗਿਆ ਤੇ ਬਾਲ ਭਲਾਈ ਕਮੇਟੀ, ਪਟਿਆਲਾ ਦੇ ਸਾਹਮਣੇ ਪੇਸ਼ ਕੀਤਾ ਗਿਆ । ਇਸ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਾਇਨਾ ਕਪੂਰ ਨੇ ਦੱਸਿਆ ਕਿ ਬਾਲ ਭਲਾਈ ਕਮੇਟੀ ਵੱਲੋਂ ਇਨ੍ਹਾਂ ਬੱਚਿਆਂ ਦੇ ਦਸਤਾਵੇਜ਼ ਵੈਰੀਫਾਈ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਬੱਚਿਆਂ ਦੇ ਪੁਨਰਵਸੇਬਾ ਕਰਨ ਦੀ ਪ੍ਰਕਿਰਿਆ ਕੀਤੀ ਜਾ ਰਹੀ ਹੈ ਜਿਸ ਉਪਰੰਤ ਇਨ੍ਹਾਂ ਬੱਚਿਆਂ ਨੂੰ ਵੱਖ ਵੱਖ ਸਰਕਾਰੀ ਸਕੀਮਾਂ ਨਾਲ ਜੋੜਿਆ ਜਾਵੇਗਾ। ਇਸ ਉਪਰੰਤ ਕਮੇਟੀ ਵੱਲੋਂ ਪੁਲਿਸ ਵਿਭਾਗ ਨੂੰ ਕਾਰਵਾਈ ਕਰਨ ਲਈ ਲਿਖ ਦਿੱਤਾ ਗਿਆ ਹੈ ਅਤੇ ਜੋ ਬੱਚੇ ਪੜ੍ਹਨਾ ਚਾਹੁੰਦੇ ਹਨ, ਸਿੱਖਿਆ ਵਿਭਾਗ ਵੱਲੋਂ ਉਨ੍ਹਾਂ ਦੇ ਨਾਮ ਨੋਟ ਕਰਕੇ, ਇਨ੍ਹਾਂ ਬੱਚਿਆਂ ਨੂੰ ਜਲਦ ਤੋਂ ਜਲਦ ਸਕੂਲ ਵਿੱਚ ਦਾਖਲ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ । ਇਸ ਟੀਮ ਵਿੱਚ ਕਿਰਤ ਵਿਭਾਗ ਤੋਂ ਲੇਬਰ ਇੰਸਪੈਕਟਰ ਹਰਮਨਪ੍ਰੀਤ ਕੌਰ, ਦੁਆਰਾ ਦੁਕਾਨਾਂ, ਢਾਬਿਆਂ ਤੇ ਬਣਦੀ ਵਿਭਾਗੀ ਕਾਰਵਾਈ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋ ਸੋਸ਼ਲ ਵਰਕਰ ਪੁਨੀਤ ਸਿੰਗਲਾ ਅਤੇ ਆਊਟਰੀਚ ਵਰਕਰ ਸ਼੍ਰੀਮਤੀ ਸ਼ਾਲਿਨੀ ਕੌਰ, ਪ੍ਰਦੀਪ ਕੁਮਾਰ ਅਤੇ ਸੁਖਦੀਪ ਸਿੰਘ, ਪੁਲਿਸ ਵਿਭਾਗ ਤੋਂ ਏ.ਐਸ.ਆਈ ਜਰਨੈਲ ਸਿੰਘ ਸ਼ਾਮਲ ਸਨ।

Advertisement
Advertisement
Advertisement
Advertisement
Scroll to Top