Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:58 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਹੁਨਰ ਸਿਖਲਾਈ ਲੈਣ ਵਾਲੇ ਉਮੀਦਵਾਰਾਂ ਨੂੰ ਸਰਟੀਫਿਕੇਟ ਤਕਸੀਮ

ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਹੁਨਰ ਸਿਖਲਾਈ ਲੈਣ ਵਾਲੇ ਉਮੀਦਵਾਰਾਂ ਨੂੰ ਸਰਟੀਫਿਕੇਟ ਤਕਸੀਮ

ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਹੁਨਰ ਸਿਖਲਾਈ ਲੈਣ ਵਾਲੇ ਉਮੀਦਵਾਰਾਂ ਨੂੰ ਸਰਟੀਫਿਕੇਟ ਤਕਸੀਮ
-ਸੰਕਲਪ ਸਕੀਮ ਤਹਿਤ ਪਟਿਆਲਾ ਦੇ ਸੀਵਰੇਜ ਵਰਕਰਾਂ ਨੂੰ ਦਿੱਤੀ ਸਿਖਲਾਈ
ਪਟਿਆਲਾ, 10 ਜੁਲਾਈ : ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਨਗਰ ਨਿਗਮ ਦੇ ਸੀਵਰੇਜ ਵਰਕਰਾਂ ਨੂੰ ਹੁਨਰਮੰਦ ਬਣਾਉਣ ਦੇ ਮਕਸਦ ਨਾਲ ਹੁਨਰ ਸਿਖਲਾਈ ਪ੍ਰੋਗਰਾਮ ਸਫਲਤਾਪੂਰਵਕ ਕਰਵਾਇਆ ਗਿਆ। ਇਸ ਸਕੀਮ ਅਧੀਨ 107 ਉਮੀਦਵਾਰਾਂ ਨੇ ਸਫਲਤਾਪੂਰਵਕ ਹੁਨਰ ਸਿਖਲਾਈ ਪੂਰੀ ਕੀਤੀ। ਇਸ ਸਿਖਲਾਈ ਦੌਰਾਨ ਉਮੀਦਵਾਰਾਂ ਨੂੰ ਮਸ਼ੀਨਾਂ ਤੇ ਕੰਮ ਕਰਨਾ ਅਤੇ ਸੇਫ਼ਟੀ ਕਿੱਟ ਪਾ ਕੇ ਕੰਮ ਕਰਨਾ ਸਿਖਾਇਆ ਗਿਆ। ਇਸ ਮੌਕੇ ’ਤੇ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਐਂਡ ਟ੍ਰੇਨਿੰਗ, ਪਟਿਆਲਾ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਉਮੀਦਵਾਰਾਂ ਨੂੰ ਸਿਖਲਾਈ ਹਾਸਲ ਕਰਨ ਲਈ ਸ਼ਲਾਘਾ ਕਰਦਿਆਂ ਸਰਟੀਫਿਕੇਟ ਵੰਡੇ। ਉਹਨਾਂ ਕਿਹਾ ਕਿ ਉਮੀਦਵਾਰ ਹੁਣ ਹੋਰ ਚਣੋਤੀਆਂ ਲਈ ਆਪਣੇ ਹੁਨਰ ਨੂੰ ਵਰਤਣਗੇ ਅਤੇ ਹੋਰ ਵਧੀਆ ਕੰਮ ਕਰਨਗੇ । ਇਸ ਮੌਕੇ ਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵਿਭਾਗ ਦਾ ਜ਼ਿਲ੍ਹਾ ਸਟਾਫ਼ ਗਗਨਦੀਪ ਕੌਰ, ਹਰਲੀਨ ਕੌਰ ਅਤੇਉਪਕਾਰ ਸਿੰਘ ਵੀ ਮੌਜੂਦ ਸਨ। ਇਹ ਪਹਿਲਕਦਮੀ ਸਾਰੇ ਖੇਤਰਾਂ ਵਿਚ ਹੁਨਰ ਵਿਕਾਸ ਅਤੇ ਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧਤਾ ਨੂੰ ਦਰਸਾਉਂਦੀ ਹੈ।

Advertisement
Advertisement
Advertisement
Advertisement
Scroll to Top