Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 7:42 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਨੇ ਦਿਵਿਆਂਗਜਨਾਂ ਨੂੰ 80 ਲੱਖ ਰੁਪਏ ਦੀ ਲਾਗਤ ਨਾਲ 319 ਸਹਾਇਕ ਉਪਕਰਣ ਮੁਫ਼ਤ ਵੰਡਣ ਦੀ ਸ਼ੁਰੂਆਤ ਕਰਵਾਈ

ਡਿਪਟੀ ਕਮਿਸ਼ਨਰ ਨੇ ਦਿਵਿਆਂਗਜਨਾਂ ਨੂੰ 80 ਲੱਖ ਰੁਪਏ ਦੀ ਲਾਗਤ ਨਾਲ 319 ਸਹਾਇਕ ਉਪਕਰਣ ਮੁਫ਼ਤ ਵੰਡਣ ਦੀ ਸ਼ੁਰੂਆਤ ਕਰਵਾਈ

ਡਿਪਟੀ ਕਮਿਸ਼ਨਰ ਨੇ ਦਿਵਿਆਂਗਜਨਾਂ ਨੂੰ 80 ਲੱਖ ਰੁਪਏ ਦੀ ਲਾਗਤ ਨਾਲ 319 ਸਹਾਇਕ ਉਪਕਰਣ ਮੁਫ਼ਤ ਵੰਡਣ ਦੀ ਸ਼ੁਰੂਆਤ ਕਰਵਾਈ
-ਕਿਹਾ, ‌ਦਿਵਿਆਂਗਜਨਾਂ ਦੀ ਸਹੂਲਤ ਲਈ ਪਟਿਆਲਾ ਵਿਖੇ ਵੀ ਖੋਲ੍ਹਿਆ ਜਾਵੇਗਾ ਅਲਿਮਕੋ ਦਾ ਅਸੈਸਮੈਂਟ ਸੈਂਟਰ
ਪਟਿਆਲਾ, 9 ਜੁਲਾਈ : ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਹੈ ਕਿ ਦਿਵਿਆਂਗਜਨਾਂ ਨੂੰ ਲੋੜੀਂਦੇ ਨਕਲੀ ਅੰਗ ਅਤੇ ਹੋਰ ਸਹਾਇਕ ਉਪਕਰਨ ਉਨ੍ਹਾਂ ਦੀ ਲੋੜ ਮੁਤਾਬਕ ਨਾਲੋ-ਨਾਲ ਮੁਫ਼ਤ ਮੁਹੱਈਆ ਕਰਵਾਉਣ ਲਈ ਪਟਿਆਲਾ ਵਿਖੇ ਵੀ ਅਲਿਮਕੋ ਦਾ ਅਸੈਸਮੈਂਟ ਸੈਂਟਰ ਖੋਲ੍ਹਣ ਲਈ ਤਜਵੀਜ਼ ਤਿਆਰ ਕੀਤੀ ਜਾਵੇਗੀ। ਅਜਿਹਾ ਹੋਣ ਨਾਲ ਵਾਰ-ਵਾਰ ਅਜਿਹੇ ਕੈਂਪ ਲਾਉਣ ਦੀ ਲੋੜ ਨਹੀਂ ਪਵੇਗੀ ਤੇ ਤੁਰੰਤ ਅਸੈਸਮੈਂਟ ਕਰਕੇ ਇੱਕ ਦੋ ਦਿਨਾਂ ਦੇ ਅੰਦਰ-ਅੰਦਰ ਦਿਵਿਆਂਗਜਨਾਂ ਨੂੰ ਨਕਲੀ ਅੰਗ ਤੇ ਸਹਾਇਕ ਉਪਕਰਣ ਮਿਲ ਜਾਵੇਗਾ । ਸ਼ੌਕਤ ਅਹਿਮਦ ਪਰੇ ਅੱਜ ਇੱਥੇ ਜ਼ਿਲ੍ਹਾ ਡਿਸਏਬਿਲਟੀ ਸੈਂਟਰ ਵਿਖੇ ਤਿੰਨ ਰੋਜ਼ਾ ਮੁਫ਼ਤ ‌ਦਿਵਿਆਂਗਜਨ ਉਪਕਰਣ ਵੰਡ ਕੈਂਪ ਦੀ ਸ਼ੁਰੂਆਤ ਕਰਨ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਦਿ‌ਵਿਆਂਗਜਨਾਂ ਨੂੰ ਸਮਾਜ ਦੀ ਮੁਖ ਧਾਰਾ ਵਿੱਚ ਲਿਆਉਣ ਲਈ ਸਰਕਾਰ ਨੇ ਉਹਨਾਂ ਦੇ ਕਲਿਆਣ ਅਤੇ ਪੁਨਰਵਾਸ ਦੇ ਲਈ ਅਨੇਕਾਂ ਪ੍ਰੋਗਰਾਮ ਉਲੀਕੇ ਹਨ, ਇਸੇ ਤਹਿਤ ਹੀ 12 ਜੁਲਾਈ ਤੱਕ ਪਟਿਆਲਾ ਜ਼ਿਲ੍ਹੇ ਦੇ ‌ਉਨ੍ਹਾਂ ਦਿਵਿਆਂਗਜਨਾਂ ਨੂੰ 80 ਲੱਖ ਰੁਪਏ ਦੀ ਲਾਗਤ ਨਾਲ 319 ਸਹਾਇਕ ਉਪਕਰਣ ਮੁਫ਼ਤ ਵੰਡੇ ਜਾਣਗੇ, ਜਿਨ੍ਹਾਂ ਦੀ ਪਹਿਲਾਂ ਅਸੈਸਮੈਂਟ ਕੀਤੀ ਗਈ ਸੀ । ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਸ ਕੰਮ ਲਈ ਜਨਰਲ ਇੰਸ਼ੋਰੈਂਸ ਕਾਰਪੋਰੇਸ਼ਨ ਆਫ਼ ਇੰਡੀਆ (ਜੀ.ਆਈ.ਸੀ), ਨੇ ਆਪਣੇ ਸੀ.ਐਸ.ਆਰ. ਪ੍ਰੋਗਰਾਮ ਰਾਹੀ 51.21 ਲੱਖ ਦੀ ਸਹਾਇਤਾ ਕੀਤੀ ਹੈ। ਜਦੋਂ ਕਿ ਬਾਕੀ ਦੀ ਰਕਮ ਦਾ ਪ੍ਰਬੰਧ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ, ਭਾਰਤ ਸਰਕਾਰ ਦੇ ਦਿਵਿਆਂਗਜਨ ਸਸ਼ਕਤੀਕਰਨ ਵਿਭਾਗ ਦੇ ਅਧੀਨ ਕੰਮ ਕਰ ਰਹੇ ਭਾਰਤੀਯ ਕ੍ਰਿਤਰਮ ਅੰਗ ਨਿਰਮਾਣ ਨਿਗਮ (ਅਲਿਮਕੋ)ਅਤੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਜ਼ਿਲਾ ਪ੍ਰਸ਼ਾਸਨ ਨੇ ਕੀਤਾ ਹੈ। ਅੱਜ ਲਗਭਗ 176 ਦਿਵਿਆਂਗਜਨਾਂ ਨੂੰ ਜਨਰਲ ਇੰਸ਼ੋਰੈਂਸ ਕਾਰਪੋਰੇਸ਼ਨ ਆਫ਼ ਇੰਡੀਆ ਦੀ ਸੀਐਸਆਰ ਸਕੀਮ ਯੋਜਨਾ ਤਹਿਤ ਲਗਭਗ ਸਹਾਇਕ ਉਪਕਰਣ ਵੰਡੇ ਗਏ । ਜਨਰਲ ਇੰਸ਼ੋਰੈਂਸ ਕਾਰਪੋਰੇਸ਼ਨ ਆਫ਼ ਇੰਡੀਆ ਦੀ ਸੀਐਸਆਰ ਸਕੀਮ ਦੀ ਯੋਜਨਾ ਦੇ ਅੰਤਰਗਤ ਅਲਿਮਕੋ ਵਲੋਂ ਬਣਾਏ ਕੁਲ 319 ਸਹਾਇਕ ਉਪਕਰਣ ਵੰਡੇ ਗਏ, ਜਿਨ੍ਹਾਂ ਵਿੱਚ 07 ਜਾਇਸਟਿਕ, 70 ਮੋਟਰਾਈਜ਼ਡ ਟਰਾਈਸਾਈਕਲ, 28 ਟਰਾਈਸਾਈਕਲ, 05 ਰੋਲੇਟਰ, 35 ਵਹੀਲ ਚੇਅਰ, 86 ਵਿਸਾਖੀਆਂ, 19 ਛੜੀਆਂ, 32 ਕੰਨਾਂ ਦੀਆਂ ਮਸ਼ੀਨਾਂ, 01 ਸੀ.ਪੀ ਚੇਅਰ ਅਤੇ 36 ਨਕਲੀ ਅੰਗ ਅਤੇ ਕੈਲੀਪਰ ਸ਼ਾਮਲ ਸਨ । ਸਮਾਰੋਹ ਵਿੱਚ ਭਾਰਤੀਯ ਕ੍ਰਿਤਰਮ ਅੰਗ ਨਿਰਮਾਣ ਨਿਗਮ (ਅਲਿਮਕੋ) ਵੱਲੋਂ ਡਾ. ਅਸ਼ੋਕ ਸਾਹੂ ਤੇ ਉਨ੍ਹਾਂ ਦੀ ਟੀਮ, ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਸਿੱਧੂ, ਵਿਜੇ ਗੋਇਲ, ਹਾਊਸਿੰਗ ਅਤੇ ਜਨਰਲ ਇੰਸ਼ੋਰੈਂਸ ਕਾਰਪੋਰੇਸ਼ਨ ਆਫ਼ ਇੰਡੀਆ ਦੇ ਨੁਮਾਇੰਦੇ ਅਤੇ ਲਾਭਪਾਤਰੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top