70,000 ਰੁਪਏ ਰਿਸ਼ਵਤ ਲੈਂਦੇ ਪੀ. ਐਨ. ਡੀ. ਟੀ. ਟੀਮ ਦੇ ਚਾਰ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਦੁਆਰਾ: Punjab Bani ਪ੍ਰਕਾਸ਼ਿਤ :Wednesday, 10 July, 2024, 05:11 PM

70,000 ਰੁਪਏ ਰਿਸ਼ਵਤ ਲੈਂਦੇ ਪੀ. ਐਨ. ਡੀ. ਟੀ. ਟੀਮ ਦੇ ਚਾਰ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਮਹੱਤਵਪੂਰਨ ਕਾਰਵਾਈ ਤਹਿਤ ਹਰਿਆਣਾ ਅਤੇ ਪੰਜਾਬ ਦੀ ਸਾਂਝੀ ਪ੍ਰੀ-ਕਨਸੈਪਸ਼ਨ ਅਤੇ ਪ੍ਰੀ-ਨੈਟਲ ਡਾਇਗਨੌਸਟਿਕ ਟੈਕਨੀਕ (ਪੀ. ਸੀ. ਪੀ. ਐਨ. ਡੀ. ਟੀ.) ਟੀਮ ਦੇ ਚਾਰ ਵਿਅਕਤੀਆਂ ਨੂੰ ਸਟਿੰਗ ਆਪ੍ਰੇਸ਼ਨ ਦੌਰਾਨ 70,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਨ੍ਹਾਂ ਸ਼ੱਕੀਆਂ ਨੇ ਹੋਰ ਕਰਮਚਾਰੀਆਂ ਅਤੇ ਪ੍ਰਾਈਵੇਟ ਵਿਅਕਤੀਆਂ ਨਾਲ ਮਿਲ ਕੇ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਕਲੀਨਿਕਾਂ ਵਿੱਚ ਚੱਲ ਰਹੇ ਗੈਰ-ਕਾਨੂੰਨੀ ਅਲਟਰਾਸਾਊਂਡ ਲਿੰਗ ਨਿਰਧਾਰਨ ਟੈਸਟਾਂ ਲਈ ਰਿਸ਼ਵਤਾਂ ਲੈਣ ਵਾਸਤੇ ਇੱਕ ਅੰਤਰਰਾਜੀ ਗਠਜੋੜ ਬਣਾਇਆ ਹੋਇਆ ਸੀ।
