Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 7:41 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਚਾਇਤ ਵਿਭਾਗ ਨੇ ਪਿੰਡ ਤਰੈਂ ਦੀ 5 ਏਕੜ 2 ਕਨਾਲ 11 ਮਰਲੇ  ਸ਼ਾਮਲਾਤ ਜਮੀਨ ਤੋਂ ਛੁਡਵਾਇਆ ਨਾਜਾਇਜ਼ ਕਬਜਾ

ਪੰਚਾਇਤ ਵਿਭਾਗ ਨੇ ਪਿੰਡ ਤਰੈਂ ਦੀ 5 ਏਕੜ 2 ਕਨਾਲ 11 ਮਰਲੇ ਸ਼ਾਮਲਾਤ ਜਮੀਨ ਤੋਂ ਛੁਡਵਾਇਆ ਨਾਜਾਇਜ਼ ਕਬਜਾ

ਪੰਚਾਇਤ ਵਿਭਾਗ ਨੇ ਪਿੰਡ ਤਰੈਂ ਦੀ 5 ਏਕੜ 2 ਕਨਾਲ 11 ਮਰਲੇ ਸ਼ਾਮਲਾਤ ਜਮੀਨ ਤੋਂ ਛੁਡਵਾਇਆ ਨਾਜਾਇਜ਼ ਕਬਜਾ
ਪਟਿਆਲਾ, 10 ਜੁਲਾਈ : ਪੰਚਾਇਤੀ ਵਿਭਾਗ ਵੱਲੋਂ ਗਰਾਮ ਪੰਚਾਇਤ ਤਰੈਂ ਦੀ ਸ਼ਾਮਲਾਤ ਜਮੀਨ 5 ਏਕੜ 2 ਕਨਾਲ 11 ਮਰਲੇ ਰਕਬੇ ਦਾ ਕਬਜਾ ਦਾ ਨਜਾਇਜ ਕਬਜਾ ਛੁਡਵਾਇਆ ਗਿਆ ਇਸ ਰਕਬੇ ਤੇ ਨਜਾਇਜ ਕਾਬਜਕਾਰਾ ਵੱਲੋਂ ਲਗਭਗ 15-20 ਸਾਲਾ ਤੋਂ ਨਜਾਇਜ ਤੌਰ ਉਤੇ ਕਬਜਾ ਕੀਤਾ ਹੋਇਆ ਸੀ। ਇਹ ਜਾਣਕਾਰੀ ਦਿੰਦੀਆਂ ਬੀ.ਡੀ.ਪੀ.ਓ ਪਟਿਆਲਾ ਮਿਸ. ਸੁਮਰਿਤਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਪੰਚਾਇਤੀ ਜਮੀਨਾਂ ਨਾਜਾਇਜ਼ ਕਾਬਜਕਾਰਾਂ ਕੋਲੋਂ ਛੁਡਵਾਈਆਂ ਜਾ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਪਿੰਡ ਤਰੈਂ ਦੀ ਇਸ ਸ਼ਾਮਲਾਤ ਜਮੀਨ ਦਾ ਨਾਜਾਇਜ਼ ਕਬਜ਼ਾ ਛੁਡਵਾਉਣ ਲਈ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ ਅਤੇ ਡੀ.ਡੀ.ਪੀ.ਓ. ਅਮਨਦੀਪ ਕੌਰ ਦੇ ਦਿਸਾ-ਨਿਰਦੇਸਾਂ ਦੀ ਪਾਲਣਾ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਪਟਿਆਲਾ ਵਿਖੇ ਜਿੱਥੇ ਵੀ ਕੋਈ ਨਾਜਾਇਜ਼ ਕਬਜਾ ਬਾਕੀ ਰਹਿ ਗਿਆ ਹੈ, ਉਹ ਵੀ ਜਲਦੀ ਹੀ ਛੁਡਵਾਇਆ ਜਾਵੇਗਾ।
ਕਬਜਾ ਕਾਰਵਾਈ ਮੌਕੇ ਡਿਊਟੀ ਮੈਜਿਸਟਰੇਟ ਤਹਿਸੀਲਦਾਰ ਪਟਿਆਲਾ, ਹਲਕਾ ਕਾਨੂੰਗੋ, ਪੁਲਿਸ ਪ੍ਰਸਾਸਨ, ਹਰਮਿੰਦਰ ਸਿੰਘ ਐਸ.ਈ.ਪੀ,ਓ, ਗੁਰਮੱਖ ਸਿੰਘ ਟੈਕਸ ਕੁਲੈਕਟਰ, ਦਸਮੇਸ ਸਿੰਘ ਵੀ.ਡੀ.ਓ, ਅਮਰਜੀਤ ਸਿੰਘ (ਪ੍ਰਬੰਧਕ) ਵੀ.ਡੀ.ਓ, ਅਮਰੀਕ ਸਿੰਘ ਵੀ.ਡੀ.ਓ, ਸ਼ਿਵਦਰਸ਼ਨ ਗਿਰ ਸੰਮਤੀ ਪਟਵਾਰੀ, ਮਨਜੋਤ ਸਿੰਘ ਬਲਾਕ ਪਟਿਆਲਾ ਅਤੇ ਹੋਰ ਪਿੰਡ ਦੇ ਮੋਹਤਵਾਰ ਵਿਅਕਤੀ ਹਾਜਰ ਸਨ ।

Advertisement
Advertisement
Advertisement
Advertisement
Scroll to Top