Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 8:54 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ-ਚੀਨ ਸਰਹੱਦ ਨੇੜਿਓ 108 ਕਿਲੋ ਸੋਨਾ ਜ਼ਬਤ, 3 ਗ੍ਰਿਫ਼ਤਾਰ

ਭਾਰਤ-ਚੀਨ ਸਰਹੱਦ ਨੇੜਿਓ 108 ਕਿਲੋ ਸੋਨਾ ਜ਼ਬਤ, 3 ਗ੍ਰਿਫ਼ਤਾਰ

ਭਾਰਤ-ਚੀਨ ਸਰਹੱਦ ਨੇੜਿਓ 108 ਕਿਲੋ ਸੋਨਾ ਜ਼ਬਤ, 3 ਗ੍ਰਿਫ਼ਤਾਰ
ਲੇਹ, 10 ਜੁਲਾਈ : ਇੰਡੀਅਨ ਤਿੱਬਤ ਬਾਰਡਰ ਪੁਲਸ (ਆਈ. ਟੀ. ਬੀ. ਪੀ.) ਵਲੋਂ ਅੱਜ ਸਮਗਲ ਕੀਤੇ ਜਾ ਰਹੇ 108 ਕਿੱਲੋ ਸੋਨੇ ਦੇ ਬਿਸਕੁਟਾਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਕੋਲੋਂ ਸੋਨੇ ਤੋਂ ਇਲਾਵਾ ਦੋ ਮੋਬਾਇਲ ਫੋਨ, ਦੂਰਬੀਨ, ਦੋ ਚਾਕੂ, ਚੀਨ ਦਾ ਖਾਣਾ (ਕੇਕ ਅਤੇ ਦੁੱਧ) ਮਿਲੇ ਹਨ। ਆਈਟੀਬੀਪੀ ਵੱਲੋਂ ਕੀਤੀ ਗਈ ਹੁਣ ਤੱਕ ਦੀ ਇਹ ਸਭ ਤੋਂ ਵੱਡੀ ਜ਼ਬਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਆਈ. ਟੀ. ਬੀ. ਪੀ. ਨੂੰ ਅਸਲ ਨਿਯੰਤਰਣ ਰੇਖਾ ਤੋਂ ਇੱਕ ਕਿਲੋਮੀਟਰ ਦੀ ਦੂਰੀ ‘ਤੇ ਸ਼੍ਰੀਰਾਪਲੇ ਵਿੱਚ ਤਸਕਰੀ ਬਾਰੇ ਸੂਹ ਮਿਲੀ ਸੀ। ਉਨ੍ਹਾਂ ਦੱਸਿਆ ਕਿ ਡਿਪਟੀ ਕਮਾਂਡੈਂਟ ਦੀਪਕ ਭੱਟ ਦੀ ਅਗਵਾਈ ਵਿਚ ਗਸ਼ਤ ਕਰ ਰਹੀ ਪਾਰਟੀ ਨੇ ਦੋ ਲੋਕਾਂ ਨੂੰ ਖੱਚਰਾਂ ‘ਤੇ ਦੇਖਿਆ ਅਤੇ ਰੁਕਣ ਲਈ ਕਿਹਾ। ਹਾਲਾਂਕਿ, ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪਿੱਛਾ ਕਰਨ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਦੌਰਾਨ ਸਮਾਨ ਦੀ ਤਲਾਸ਼ੀ ਲੈਣ ‘ਤੇ ਭਾਰੀ ਮਾਤਰਾ ਵਿੱਚ ਸੋਨਾ ਅਤੇ ਹੋਰ ਚੀਜ਼ਾਂ ਬਰਾਮਦ ਹੋਈਆਂ। ਤਸਕਰਾਂ ਦੀ ਪਛਾਣ ਤਸੀਰਿੰਗ ਚੰਬਾ (40) ਅਤੇ ਸਟੈਨਜਿਨ ਦੋਰਗਿਆਲ ਵਜੋਂ ਹੋਈ ਹੈ, ਦੋਵੇਂ ਲੱਦਾਖ ਦੇ ਨਿਓਮਾ ਇਲਾਕੇ ਦੇ ਰਹਿਣ ਵਾਲੇ ਹਨ। ਅਧਿਕਾਰੀ ਨੇ ਦੱਸਿਆ ਕਿ ਬਰਾਮਦਗੀ ਦੇ ਸਬੰਧ ਵਿੱਚ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਤਿੰਨੋਂ ਗ੍ਰਿਫ਼ਤਾਰ ਵਿਅਕਤੀਆਂ ਤੋਂ ਆਈਟੀਬੀਪੀ ਅਤੇ ਪੁਲੀਸ ਵੱਲੋਂ ਸਾਂਝੇ ਤੌਰ ‘ਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top