ਮਨੀਪੁਰ ਦਾ ਦੁਖਾਂਤ ਖ਼ਤਮ ਕਰਨ ਲਈ ਸਰਕਾਰ ’ਤੇ ਦਬਾਅ ਪਾਇਆ ਜਾਵੇਗਾ : ਰਾਹੁਲ

ਦੁਆਰਾ: Punjab Bani ਪ੍ਰਕਾਸ਼ਿਤ :Friday, 12 July, 2024, 10:24 AM

ਮਨੀਪੁਰ ਦਾ ਦੁਖਾਂਤ ਖ਼ਤਮ ਕਰਨ ਲਈ ਸਰਕਾਰ ’ਤੇ ਦਬਾਅ ਪਾਇਆ ਜਾਵੇਗਾ : ਰਾਹੁਲ
ਨਵੀਂ ਦਿੱਲੀ, : ਮਨੀਪੁਰ ਦਾ ਦੁਖਾਂਤ ਖ਼ਤਮ ਕਰਨ ਲਈ ਸਰਕਾਰ ’ਤੇ ਦਬਾਅ ਪਾਇਆ ਜਾਵੇਗਾ ਸਬੰਧੀ ਬੋਲਦਿਆਂ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਕਾਂਗਰਸ ਅਤੇ ‘ਇੰਡੀਆ’ ਗੱਠਜੋੜ ਵੱਲੋਂ ਮਨੀਪੁਰ ’ਚ ਸ਼ਾਤੀ ਬਹਾਲੀ ਦਾ ਮੁੱਦਾ ਪੂਰੇ ਜ਼ੋਰ-ਸ਼ੋਰ ਨਾਲ ਸੰਸਦ ’ਚ ਚੁੱਕਿਆ ਜਾਵੇਗਾ।ਉਨ੍ਹਾਂ ਦੁਹਰਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਨੀਪੁਰ ਜਾ ਕੇ ਉਥੇ ਸ਼ਾਂਤੀ ਦੀ ਅਪੀਲ ਕਰਨੀ ਚਾਹੀਦੀ ਹੈ।
ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਮਨੀਪੁਰ ’ਚ ਹਿੰਸਾ ਸ਼ੁਰੂ ਹੋਣ ਮਗਰੋਂ ਤਿੰਨ ਵਾਰ ਉਥੋਂ ਦੇ ਕੀਤੇ ਗਏ ਦੌਰੇ ਸਬੰਧੀ ਆਖਿਆ ਕਿ ਬਦਕਿਸਮਤੀ ਨਾਲ ਉਥੋਂ ਦੇ ਹਾਲਾਤ ’ਚ ਕੋਈ ਸੁਧਾਰ ਨਜ਼ਰ ਨਹੀਂ ਆਇਆ ਤੇ ਅੱਜ ਵੀ ਸੂਬਾ ਦੋ ਹਿੱਸਿਆਂ ’ਚ ਹੀ ਵੰਡਿਆ ਹੋਇਆ ਹੈ, ਜਿਸਦੇ ਚਲਦਿਆਂ ਘਰ ਸੜ ਰਹੇ ਹਨ, ਬੇਕਸੂਰ ਜਾਨਾਂ ਖ਼ਤਰੇ ’ਚ ਹਨ ਅਤੇ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਕੈਂਪਾਂ ’ਚ ਰਹਿਣ ਲਈ ਮਜਬੂਰ ਹੋਣਾ ਪਿਆ ਹੈ।