Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 2:54 am

+91 90915 01313 , +91 90916 01313

punjabbanni@gmail.com
punjabbani@yahoo.com

ਸਾਬਕਾ ਕੌਂਸਲਰ ਦੀ ਪਤਨੀ ਵੱਲੋਂ ਆਤਮ-ਹੱਤਿਆ

ਸਾਬਕਾ ਕੌਂਸਲਰ ਦੀ ਪਤਨੀ ਵੱਲੋਂ ਆਤਮ-ਹੱਤਿਆ

ਸਾਬਕਾ ਕੌਂਸਲਰ ਦੀ ਪਤਨੀ ਵੱਲੋਂ ਆਤਮ-ਹੱਤਿਆ
ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ ਛਾਉਣੀ ਦੇ ਮੁਹੱਲਾ ਨੰਬਰ 30 ’ਚ ਦੇਰ ਰਾਤ ਕੰਟੋਨਮੈਂਟ ਬੋਰਡ ਦੇ ਸਾਬਕਾ ਕੌਂਸਲਰ ਦੀ ਪਤਨੀ ਸੁਨੈਣਾ 28 ਵਲੋਂ ਫਾਂਸੀ ਲਗਾ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਕਰੀਬ ਅੱਠ ਮਹੀਨੇ ਪਹਿਲਾਂ ਉਸ ਦਾ ਵਿਆਹ ਸਾਬਕਾ ਕੌਂਸਲਰ ਜੌਲੀ ਅਟਵਾਲ ਨਾਲ ਹੋਇਆ ਸੀ ਜੋ ਘਟਨਾ ਮਗਰੋਂ ਫਰਾਰ ਹੈ। ਧੀ ਦੀ ਮੌਤ ਬਾਰੇ ਪਤਾ ਲੱਗਣ ਤੋਂ ਬਾਅਦ ਉਸ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਥਾਣੇ ’ਚ ਜਾ ਕੇ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਧੀ ਖੁਦਕੁਸ਼ੀ ਨਹੀਂ ਕਰ ਸਕਦੀ ਤੇ ਉਸ ਨੂੰ ਮਾਰਿਆ ਗਿਆ ਹੈ। ਮ੍ਰਿਤਕ ਦੀ ਮਾਂ ਵੰਦਨਾ ਨੇ ਦੱਸਿਆ ਕਿ ਬੇਟੀ ਦੇ ਸਹੁਰੇ ਵਾਲਿਆਂ ਨੇ ਉਸ ਨੂੰ ਇਹ ਨਹੀਂ ਦੱਸਿਆ ਕਿ ਉਨ੍ਹਾਂ ਦੀ ਧੀ ਦੀ ਮੌਤ ਹੋ ਗਈ ਹੈ, ਉਨ੍ਹਾਂ ਨੂੰ ਇਸ ਬਾਰੇ ਇਲਾਕਾ ਨਿਵਾਸੀਆਂ ਤੋਂ ਪਤਾ ਲੱਗਾ। ਇਸ ਤੋਂ ਬਾਅਦ ਜਦੋਂ ਉਹ ਘਰ ਪਹੁੰਚੀ ਤਾਂ ਉਸ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਧੀ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ ਹੈ ਤੇ ਉਸ ਦੀ ਲਾਸ਼ ਹਸਪਤਾਲ ’ਚ ਪਈ ਹੈ। ਉਸ ਨੇ ਦੋਸ਼ ਲਾਇਆ ਕਿ ਜੌਲੀ ਅਕਸਰ ਉਸ ਦੀ ਬੇਟੀ ਨੂੰ ਤੰਗ-ਪ੍ਰੇਸ਼ਾਨ ਕਰਦਾ ਰਹਿੰਦਾ ਸੀ, ਜਿਸ ਬਾਰੇ ਧੀ ਦੱਸਦੀ ਰਹਿੰਦੀ ਸੀ। ਉਸ ਨੇ ਕਈ ਵਾਰ ਦੋਵਾਂ ਨੂੰ ਬਿਠਾ ਕੇ ਸਮਝਾਇਆ। ਉਸ ਨੂੰ ਸ਼ੱਕ ਹੈ ਕਿ ਜੌਲੀ ਨੇ ਉਸ ਨੂੰ ਮਾਰ ਦਿੱਤਾ ਹੈ ਤੇ ਬਾਅਦ ’ਚ ਖੁਦਕੁਸ਼ੀ ਦੀ ਝੂਠੀ ਕਹਾਣੀ ਰਚੀ ਹੈ।

Advertisement
Advertisement
Advertisement
Advertisement
Scroll to Top