Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 2:50 am

+91 90915 01313 , +91 90916 01313

punjabbanni@gmail.com
punjabbani@yahoo.com

ਟਰੇਨਿੰਗ ਦੇਣ ਲਈ ਮੌਕ ਡਰਿੱਲਾਂ ਪ੍ਰਸ਼ੰਸਾਯੋਗ ਉਪਰਾਲੇ : ਪ੍ਰਿੰਸੀਪਲ ਮਨਦੀਪ ਕੌਰ ਅੰਟਾਲ

ਟਰੇਨਿੰਗ ਦੇਣ ਲਈ ਮੌਕ ਡਰਿੱਲਾਂ ਪ੍ਰਸ਼ੰਸਾਯੋਗ ਉਪਰਾਲੇ : ਪ੍ਰਿੰਸੀਪਲ ਮਨਦੀਪ ਕੌਰ ਅੰਟਾਲ

ਟਰੇਨਿੰਗ ਦੇਣ ਲਈ ਮੌਕ ਡਰਿੱਲਾਂ ਪ੍ਰਸ਼ੰਸਾਯੋਗ ਉਪਰਾਲੇ : ਪ੍ਰਿੰਸੀਪਲ ਮਨਦੀਪ ਕੌਰ ਅੰਟਾਲ
ਆ ਰਹੀਆਂ ਕੁਦਰਤੀ ਅਤੇ ਮਨੁੱਖੀ ਆਫਤਾਵਾਂ ਸਮੇਂ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਲਈ, ਮੌਕ ਡਰਿੱਲਾਂ ਕਰਵਾਕੇ ਵਿਦਿਆਰਥੀਆਂ ਅਧਿਆਪਕਾਂ ਨਾਗਰਿਕਾਂ ਨੂੰ ਸਿਖਿਅਤ ਕਰਨਾ ਬਹੁਤ ਆਸਾਨ ਅਤੇ ਲਾਭਦਾਇਕ ਸਿੱਧ ਹੋ ਰਹੇ ਹਨ। ਇਸੇ ਉਦੇਸ਼ ਦੀ ਪੂਰਤੀ ਲਈ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਮਨਦੀਪ ਕੌਰ ਅੰਟਾਲ ਦੀ ਸਰਪ੍ਰਸਤੀ ਹੇਠ ਅੱਗਾਂ ਲਗਣ ਗੈਸਾਂ ਲੀਕ ਹੋਣ ਬਿਜਲੀ ਸ਼ਾਟ ਸਰਕੱਟ ਸਮੇਂ ਪੀੜਤਾਂ ਨੂੰ ਰੈਸਕਿਯੂ ਟਰਾਂਸਪੋਰਟ ਅਤੇ ਫ਼ਸਟ ਏਡ ਸੀ ਪੀ ਆਰ ਵੈਟੀਲੈਟਰ ਬਣਾਉਟੀ ਸਾਹ ਦੇਣ ਦੀ ਮੌਕ ਡਰਿੱਲ ਕਰਵਾਈ। ਪ੍ਰਿੰਸੀਪਲ ਸ਼੍ਰੀਮਤੀ ਮਨਦੀਪ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਸੀ ਪੀ ਆਰ, ਫਾਇਰ ਸੇਫਟੀ, ਸਿਲੰਡਰਾਂ ਦੀ ਵਰਤੋਂ ਪੀੜਤਾਂ ਨੂੰ ਰੈਸਕਿਯੂ ਕਰਨ, ਐਮਰਜੈਂਸੀ ਸਮੇਂ ਪੁਲਿਸ,ਐਂਬੂਲੈਂਸ, ਫਾਇਰ ਬ੍ਰਿਗੇਡ ਅਤੇ ਪ੍ਰਸ਼ਾਸਨ ਦੀ ਸਹਾਇਤਾ ਲੈਣ ਹਿੱਤ ਹੈਲਪ ਲਾਈਨ ਨੰਬਰਾਂ ਦੀ ਵਰਤੋਂ ਬਾਰੇ ਜਾਣਕਾਰੀ ਦੇਕੇ, ਸ਼੍ਰੀ ਕਾਕਾ ਰਾਮ ਵਰਮਾ ਅਤੇ ਉਪਕਾਰ ਸਿੰਘ ਜੀ ਨੇ ਅਭਿਆਸ ਅਤੇ ਮੌਕ ਡਰਿੱਲਾਂ ਕਰਵਾਈਆਂ । ਭਾਰਤ ਸਰਕਾਰ ਦੇ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ,ਫਸਟ ਏਡ ਟ੍ਰੇਨਰ ਅਤੇ ਪੰਜਾਬ ਰੈੱਡ ਕਰਾਸ ਦੇ ਸੇਵਾ ਮੁਕਤ ਜਿਲਾ ਟ੍ਰੇਨਿੰਗ ਅਫ਼ਸਰ ਸ੍ਰੀ ਕਾਕਾ ਰਾਮ ਵਰਮਾ ਨੇ ਵਿਦਿਆਰਥੀਆਂ ਦੀਆਂ 10 ਟੀਮਾ ਜਿਵੇਂ ਕੰਟਰੋਲ ਰੂਮ, ਫ਼ਸਟ ਏਡ, ਅੱਗਾਂ ਬੁਝਾਉਣ, ਪੀੜਤਾਂ ਨੂੰ ਰੈਸਕਿਯੂ ਕਰਨ, ਖ਼ਤਰੇ ਦੀ ਜਾਣਕਾਰੀ ਦੇਣ ਲਈ ਸਕੂਲ ਦੀ ਘੰਟੀ ਨੂੰ ਲਗਾਤਾਰ ਬਜਾਉਣਾ, ਅਸੈਂਬਲੀ ਪੁਆਇੰਟ ਤੇ ਸਾਰਿਆਂ ਦੇ ਇਕੱਠੇ ਹੋਣਾ ਅਤੇ ਹਾਜ਼ਰੀ ਲੈਣਾ, ਪੀੜਤਾਂ ਨੂੰ ਫ਼ਸਟ ਏਡ ਪੋਸਟਾਂ ਤੱਕ ਪਹੁੰਚਾਉਣਾ ਅਤੇ ਫ਼ਸਟ ਏਡ, ਮਲ੍ਹਮ ਪੱਟੀਆਂ, ਸੀ ਪੀ ਆਰ ਦੇਣਾ, ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦੇਣਾ, ਹਸਪਤਾਲਾਂ ਵਿਖੇ ਪਹਿਲਾ ਮਰੀਜ਼ ਭੇਜਣ ਦੀ ਜਾਣਕਾਰੀ ਦੇਣਾ, ਸਕੂਲ ਦੇ ਗੇਟ ਤੇ ਸਿਕਿਉਰਟੀ ਗਾਰਡਾਂ ਵਲੋਂ ਮਾੜੇ ਅਨਸਰਾਂ ਨੂੰ ਅੰਦਰ ਜਾਣ ਤੋਂ ਰੋਕਣਾ ਅਤੇ ਅੱਗ ਬੁਝਾਉਣ ਵਾਲੇ ਸਿਲੰਡਰਾਂ ਦੀ ਵਰਤੋਂ ਕਰਨ ਬਾਰੇ ਟ੍ਰੇਨਿੰਗ ਦਿੱਤੀ ਗਈ। ਉਨ੍ਹਾਂ ਨੇ ਹੜਾਂ ਦੌਰਾਨ ਡੁਬਦੇ ਲੋਕਾਂ ਨੂੰ ਬਾਹਰ ਕੱਢਣ, ਬੇਹੋਸ਼ ਲੋਕਾਂ ਦੀ ਸਾਹ ਨਾਲੀ ਵਿੱਚੋ ਪਾਣੀ ਬਾਹਰ ਕੱਢਣ ਲਈ ਵੈਟੀਲੈਟਰ ਬਣਾਉਟੀ ਸਾਹ ਕਿਰਿਆ ਅਤੇ ਪੀੜਤਾਂ ਨੂੰ ਰੈਸਕਿਯੂ ਕਰਨ ਲਈ ਰਸੀਆਂ, ਚੂੱਨੀਆਂ, ਟਾਹਣੀਆਂ, ਪੱਗੜੀਆਂ ਆਦਿ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਵਾਇਸ ਪ੍ਰਿੰਸੀਪਲ ਨੀਲਮ ਰਾਣੀ ਨੇ ਸ਼੍ਰੀ ਕਾਕਾ ਰਾਮ ਵਰਮਾ, ਸ੍ਰੀ ਉਪਕਾਰ ਸਿੰਘ ਪ੍ਰਧਾਨ ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ, ਪ੍ਰੋਗਰਾਮ ਕੌਆਰਡੀਨੇਟਰ ਅਧਿਆਪਕਾਂ ਸੁਸ਼ਮਾ, ਮਿਨਾਕਸ਼ੀ ਅਤੇ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀ ਟ੍ਰੇਨਿੰਗ ਅਤੇ ਮੌਕ ਡਰਿੱਲਾਂ ਬੱਚਿਆਂ, ਅਧਿਆਪਕਾਂ ਅਤੇ ਉਨ੍ਹਾਂ ਰਾਹੀਂ ਮਾਪਿਆਂ ਨੂੰ ਆ ਰਹੀਆਂ ਕੁਦਰਤੀ ਅਤੇ ਮਨੁੱਖੀ ਆਫਤਾਵਾਂ ਜੰਗਾਂ ਮਹਾਂਮਾਰੀਆਂ ਘਰੇਲੂ ਘਟਨਾਵਾਂ ਸਮੇਂ ਆਪਣੇ ਬਚਾਅ ਅਤੇ ਪੀੜਤਾਂ ਦੀ ਮਦਦ ਕਰਨ ਲਈ ਤਿਆਰ ਕਰ ਸਕਦੀਆਂ ਹਨ ।

Advertisement
Advertisement
Advertisement
Advertisement
Scroll to Top