ਆਈਸ ਡਰੱਗਜ ਮਾਮਲੇ ਵਿਚ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦਾ ਭਰਾ ਜਲੰਧਰ ਪੁਲਸ ਵੱਲੋਂ ਗ੍ਰਿਫ਼ਤਾਰ
ਦੁਆਰਾ: Punjab Bani ਪ੍ਰਕਾਸ਼ਿਤ :Friday, 12 July, 2024, 02:37 PM

ਆਈਸ ਡਰੱਗਜ ਮਾਮਲੇ ਵਿਚ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦਾ ਭਰਾ ਜਲੰਧਰ ਪੁਲਸ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 12 ਜੁਲਾਈ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਪੁਲੀਸ ਨੇ ਡਰੱਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਨੂੰ ਜਲੰਧਰ ਦਿਹਾਤੀ ਪੁਲੀਸ ਨੇ ਵੀਰਵਾਰ ਸ਼ਾਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਸ ਕੋਲ ਕੁੱਝ ਨਸ਼ੀਲੇ ਪਦਾਰਥ ਪਾਏ ਗਏ ਸਨ। ਪੁਲੀਸ ਅਧਿਕਾਰੀਆਂ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੇ ਡਿਬਰੂਗੜ੍ਹ ਜ਼ਿਲ੍ਹੇ ਦੀ ਇੱਕ ਜੇਲ੍ਹ ਵਿੱਚ ਕੌਮੀ ਸੁਰੱਖਿਆ ਐਕਟ ਦੇ ਤਹਿਤ ਬੰਦ ਹੈ। ਹਾਲ ਹੀ ਵਿੱਚ, ਉਸ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਲਈ ਚਾਰ ਦਿਨ ਦੀ ਪੈਰੋਲ ‘ਤੇ ਦਿੱਲੀ ਭੇਜਿਆ ਗਿਆ ਸੀ।
