Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 4:30 am

+91 90915 01313 , +91 90916 01313

punjabbanni@gmail.com
punjabbani@yahoo.com

ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਚੋਣਾਂ ਲਈ 11 ਸੀਟਾਂ ਤੇ ਚੋਣ ਜਾਰੀ

ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਚੋਣਾਂ ਲਈ 11 ਸੀਟਾਂ ਤੇ ਚੋਣ ਜਾਰੀ

ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਚੋਣਾਂ ਲਈ 11 ਸੀਟਾਂ ਤੇ ਚੋਣ ਜਾਰੀ
ਮੁੰਬਈ, 12 ਜੁਲਾਈ : ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਦੀਆਂ 11 ਸੀਟਾਂ ’ਤੇ ਚੋਣ ਲਈ ਅੱਜ ਸਵੇਰ ਤੋਂ ਵੋਟਿੰਗ ਜਾਰੀ ਹੈ ਅਤੇ ਦੁਪਹਿਰ ਤੱਕ 203 ਵਿਧਾਇਕਾਂ ਨੇ ਵੋਟਾਂ ਪਾਈਆਂ ਹਨ। ਵਿਧਾਨ ਪਰਿਸ਼ਦ ਦੀਆਂ 11 ਸੀਟਾਂ ਲਈ 12 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਸੂਬੇ ਦੀ ਵਿਧਾਨ ਸਭਾ ਦੇ 288 ਮੈਂਬਰ ਇਨ੍ਹਾਂ ਚੋਣਾਂ ਵਿੱਚ ਵੋਟ ਪਾ ਕੇ ਵਿਧਾਨ ਪਰਿਸ਼ਦ ਦੇ ਮੈਂਬਰਾਂ ਦੀ ਚੋਣ ਕਰਨਗੇ। ਮੌਜੂਦਾ ਸਮੇਂ ਇਸ ਵਿੱਚ ਮੈਂਬਰਾਂ ਦੀ ਗਿਣਤੀ 274 ਹੈ। ਇੱਥੇ ਵਿਧਾਨ ਭਵਨ ਕੰਪਲੈਕਸ ਵਿੱਚ ਸਵੇਰੇ 9 ਵਜੇ ਵੋਟਿੰਗ ਸ਼ੁਰੂ ਹੋਈ ਅਤੇ ਇਹ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਵੋਟਾਂ ਦੀ ਗਿਣਤੀ ਸ਼ਾਮ ਨੂੰ 5 ਵਜੇ ਕੀਤੀ ਜਾਵੇਗੀ। ਵਿਧਾਨ ਪ੍ਰੀਸ਼ਦ ਦੇ 11 ਮੈਂਬਰਾਂ ਦਾ ਕਾਰਜਕਾਲ 27 ਜੁਲਾਈ ਨੂੰ ਖ਼ਤਮ ਹੋਣ ਜਾ ਰਿਹਾ ਹੈ। ਭਾਜਪਾ ਨੇ ਪੰਜ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਹਨ ਜਦਕਿ ਉਸ ਦੇ ਮਹਾਯੁਤੀ ਸਹਿਯੋਗੀ ਸ਼ਿਵ ਸੈਨਾ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਨੇ ਦੋ-ਦੋ ਉਮੀਦਵਾਰ ਖੜ੍ਹੇ ਕੀਤੇ ਹਨ। ਕਾਂਗਰਸ ਅਤੇ ਸ਼ਿਵ ਸੈਨਾ (ਯੂਬੀਟੀ) ਨੇ ਇਕ-ਇਕ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਿਆ ਹੈ ਜਦਕਿ ਮਹਾਵਿਕਾਸ ਅਗਾੜੀ ਦੀ ਉਨ੍ਹਾਂ ਦੀ ਸਹਿਯੋਗੀ ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) ਪੀਜੇਂਟਸ ਐਂਡ ਵਰਕਰਜ਼ ਪਾਰਟੀ (ਪੀਡਬਲਿਊਪੀ) ਦੇ ਉਮੀਦਵਾਰ ਨੂੰ ਸਮਰਥਨ ਦੇ ਰਹੀ ਹੈ। ਇਸ ਤੋਂ ਪਹਿਲਾਂ ਸ਼ਿਵ ਸੈਨਾ (ਯੂਬੀਟੀ) ਨੇ ਮੁੰਬਈ ਵਿੱਚ ਪੈ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ ਵੋਟਿੰਗ ਦਾ ਸਮਾਂ ਇਕ ਘੰਟਾ ਵਧਾਉਣ ਦੀ ਮੰਗ ਕੀਤੀ।

Advertisement
Advertisement
Advertisement
Advertisement
Scroll to Top