Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 11:54 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੰਡੇ ਬੂਟੇ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੰਡੇ ਬੂਟੇ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੰਡੇ ਬੂਟੇ
ਪਟਿਆਲਾ, 11 ਜੁਲਾਈ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ । ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਪੈਰਾ ਲੀਗਲ ਵਲੰਟੀਅਰਾਂ ਅਤੇ ਸਟਾਫ਼ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਮੈਡਮ ਮਾਨੀ ਅਰੋੜਾ ਵੱਲੋਂ ਵਣ ਵਿਭਾਗ, ਪਟਿਆਲਾ ਦੇ ਸਹਿਯੋਗ ਨਾਲ 200 ਦੇ ਕਰੀਬ ਬੂਟੇ ਵੰਡੇ ਗਏ। ਇਹ ਬੂਟੇ ਪਟਿਆਲਾ ਦੇ ਵੱਖ-ਵੱਖ ਸਕੂਲਾਂ, ਪਾਰਕਾਂ ਅਤੇ ਹੋਰ ਖਾਲੀ ਥਾਵਾਂ ‘ਤੇ ਲਗਾਏ ਜਾਣਗੇ। ਇਸ ਮੌਕੇ ਮੈਡਮ ਮਾਨੀ ਅਰੋੜਾ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਦੱਸਿਆ ਕਿ ਲੋਕਾਂ ਨੂੰ ਵਾਤਾਵਰਨ ਸੁਰੱਖਿਆ ਸਬੰਧੀ ਕਾਨੂੰਨਾਂ ਅਤੇ ਰੁੱਖ ਲਗਾਉਣ ਦੇ ਲਾਭਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ। ਉਹਨਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਨਾਲਸਾ ਹੈਲਪ ਲਾਈਨ ਨੰ. 15100, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਲੋਕ ਅਦਾਲਤ ਦੇ ਲਾਭ, ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵਿੱਚ 29.7.2024 ਤੋਂ 03.8.2024 ਤੱਕ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਅਤੇ 14.9.2024 ਨੂੰ ਹੋਣ ਵਾਲੀ ਰਾਸ਼ਟਰੀ ਲੋਕ ਅਦਾਲਤ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ।

Advertisement
Advertisement
Advertisement
Advertisement
Scroll to Top