ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਨੇ ਸੂਬੇ ਦੇ ਸਿਹਤ ਵਿਭਾਗ ਨੂੰ ਖੱਜਲ ਖੁਆਰੀ ਵੱਲ ਧੱਕ ਦਿੱਤਾ ਹੈ: ਅਰਵਿੰਦ ਖੰਨਾ
ਦੁਆਰਾ: Punjab Bani ਪ੍ਰਕਾਸ਼ਿਤ :Thursday, 11 July, 2024, 07:09 PM
ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਨੇ ਸੂਬੇ ਦੇ ਸਿਹਤ ਵਿਭਾਗ ਨੂੰ ਖੱਜਲ ਖੁਆਰੀ ਵੱਲ ਧੱਕ ਦਿੱਤਾ ਹੈ: ਅਰਵਿੰਦ ਖੰਨਾ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਨੇ ਸੂਬੇ ਦੇ ਸਿਹਤ ਵਿਭਾਗ ਨੂੰ ਖੱਜਲ ਖੁਆਰੀ ਵੱਲ ਧੱਕ ਦਿੱਤਾ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ਼੍ਰੀ ਖੰਨਾ ਨੇ ਕਿਹਾ ਕਿ ਇਸ ਤੋਂ ਵੱਡੀ ਸ਼ਰਮਨਾਕ ਗੱਲ ਸੂਬੇ ਲਈ ਹੋਰ ਕੀ ਹੋਵੇਗੀ ਕਿ ਪਿਛਲੇ ਕਰੀਬ ਦੋ ਮਹੀਨੇ ਦੌਰਾਨ ਪੰਜਾਬ ਦੇ ਸਿਹਤ ਵਿਭਾਗ ਵਿੱਚ ਕੰਮ ਕਰਦੇ ਦਰਜਨਾਂ ਦੇ ਕਰੀਬ ਮਾਹਿਰ ਡਾਕਟਰਾਂ ਨੇ ਆਪਣੀ ਨੌਕਰੀ ਤੋਂ ਤੌਬਾ ਕਰ ਕੇ ਸਮੇਂ ਤੋਂ ਪਹਿਲਾਂ ਹੀ ਸੇਵਾ ਮੁਕਤੀ ਲੈ ਲਈ ਹੈ।