ਸੀ. ਆਈ. ਏ. ਸਟਾਫ ਨੇ ਕੀਤਾ ਗੈਂਗਸਟਰ ਲਾਰੈਂਸ ਬਿਸ਼ਨੋਈ ਗਿਰੋਹ ਦੇ ਚਾਰ ਵਿਅਕਤੀਆਂ ਕੋਲੋਂ ਭਾਰੀ ਮਾਤਰਾ `ਚ ਨਾਜਾਇਜ਼ ਅਸਲਾ ਬਰਾਮਦ

ਦੁਆਰਾ: Punjab Bani ਪ੍ਰਕਾਸ਼ਿਤ :Thursday, 11 July, 2024, 07:05 PM

ਸੀ. ਆਈ. ਏ. ਸਟਾਫ ਨੇ ਕੀਤਾ ਗੈਂਗਸਟਰ ਲਾਰੈਂਸ ਬਿਸ਼ਨੋਈ ਗਿਰੋਹ ਦੇ ਚਾਰ ਵਿਅਕਤੀਆਂ ਕੋਲੋਂ ਭਾਰੀ ਮਾਤਰਾ `ਚ ਨਾਜਾਇਜ਼ ਅਸਲਾ ਬਰਾਮਦ
ਬਠਿੰਡਾ : ਸੀ. ਆਈ. ਏ. ਸਟਾਫ ਬਠਿੰਡਾ ਦੀ ਪੁਲਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਗਿਰੋਹ ਦੇ ਚਾਰ ਵਿਅਕਤੀਆਂ ਕੋਲੋਂ ਭਾਰੀ ਮਾਤਰਾ `ਚ ਨਾਜਾਇਜ਼ ਅਸਲਾ ਬਰਾਮਦ ਕੀਤਾ ਗਿਆ ਹੈ। ਪੁਲਸ ਵਲੋ਼ ਫੜੇ ਗਏ ਵਿਅਕਤੀਆਂ ਖਿਲਾਫ ਥਾਣਾ ਕੇਨਾਲ ਕਾਲੋਨੀ ਵਿਖੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸਥਾਨਕ ਸੈਕਟਰੀਏਟ ਵਿਚ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਪੁਲਸ ਕਪਤਾਨ ਦੀਪਕ ਪਾਰੀਕ ਨੇ ਦੱਸਿਆ ਹੈ ਕਿ ਸੀ. ਆਈ. ਏ. ਸਟਾਫ ਵੱਲੋਂ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਗਸ਼ਤ ਕੀਤੀ ਜਾ ਰਹੀ ਸੀ।