ਬਰਨਾਲਾ ਪੁਲਸ ਨੇ ਕੀਤੇ ਨਿਹੰਗ ਸਿੰਘ ਦਾ ਕਤਲ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ
ਦੁਆਰਾ: Punjab Bani ਪ੍ਰਕਾਸ਼ਿਤ :Monday, 08 July, 2024, 06:45 PM

ਬਰਨਾਲਾ ਪੁਲਸ ਨੇ ਕੀਤੇ ਨਿਹੰਗ ਸਿੰਘ ਦਾ ਕਤਲ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ
ਬਰਨਾਲਾ : ਤੇਜ਼ਧਾਰ ਹਥਿਆਰਾ ਨਾਲ ਨਿਹੰਗ ਸਿੰਘ ਜਸਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਕਾਹਨੇਕੇ ਕਤਲ ਕਰਨ ਵਾਲੇ ਦੋ ਵਿਅਕਤੀਆਂ ਨੂੰ ਬਰਨਾਲਾ ਦੀ ਪੁਲਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਉਕਤ ਕਾਂਡ ਬੀਤੀ 1 ਜੁਲਾਈ ਨੂੰ ਵਾਪਰਿਆ ਸੀ। ਐਸ. ਐਸ. ਪੀ. ਬਰਨਾਲਾ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਇਸ ਮਾਮਲੇ ਵਿਚ ਪਰਮਜੀਤ ਸਿੰਘ ਤੇ ਜਸਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਇਕ ਮੋਟਰਸਾਈਕਲ ਨੰਬਰੀ ਐੱਚ.ਆਰ-01ਜੇ-4130, ਲੋਹੇ ਦੀ ਕ੍ਰਿਪਾਨ ਤੇ ਖੰਡਾ ਬਰਾਮਦ ਕਰ ਲਿਆ ਗਿਆ ਹੈ, ਜਦਕਿ ਰਹਿੰਦੇ 2 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਭਾਲ ਲਗਾਤਾਰ ਜਾਰੀ ਹੈ।ਉਨ੍ਹਾਂ ਦੱਸਿਆ ਕਿ ਮਾਨਯੋਗ ਅਦਾਲਤ ਤੋਂ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀਹੈ।
