Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 4:23 pm

+91 90915 01313 , +91 90916 01313

punjabbanni@gmail.com
punjabbani@yahoo.com

ਸਿੱਟ ਨੇ ਸੂਬਾ ਸਰਕਾਰ ਨੂੰ ਸੌਂਪੀ ਜਾਂਚ ਰਿਪੋਰਟ ਵਿਚ 300 ਪੰਨਿਆਂ ਦੀ ਰਿਪੋਰਟ ਵਿਚ 119 ਦੇ ਕਰੀਬ ਲੋਕਾਂ ਦੇ ਬਿਆਨ ਦਰਜ ਕੀਤੇ

ਸਿੱਟ ਨੇ ਸੂਬਾ ਸਰਕਾਰ ਨੂੰ ਸੌਂਪੀ ਜਾਂਚ ਰਿਪੋਰਟ ਵਿਚ 300 ਪੰਨਿਆਂ ਦੀ ਰਿਪੋਰਟ ਵਿਚ 119 ਦੇ ਕਰੀਬ ਲੋਕਾਂ ਦੇ ਬਿਆਨ ਦਰਜ ਕੀਤੇ

ਸਿੱਟ ਨੇ ਸੂਬਾ ਸਰਕਾਰ ਨੂੰ ਸੌਂਪੀ ਜਾਂਚ ਰਿਪੋਰਟ ਵਿਚ 300 ਪੰਨਿਆਂ ਦੀ ਰਿਪੋਰਟ ਵਿਚ 119 ਦੇ ਕਰੀਬ ਲੋਕਾਂ ਦੇ ਬਿਆਨ ਦਰਜ ਕੀਤੇ
ਲਖਨਊ, 9 ਜੁਲਾਈ : ਉਤਰ ਪ੍ਰਦੇਸ਼ ਦੇ ਹਾਥਰਸ ਵਿਖੇ ਮਚੇ ਭਾਜੜ ਕਾਂਡ ਦੀ 300 ਪੰਨਿਆਂ ਦੀ ਰਿਪੋਰਟ ਜਿਸ ਵਿਚ 119 ਦੇ ਕਰੀਬ ਲੋਕਾਂ ਦੇ ਬਿਆਨ ਦਰਜ ਕੀਤੇ ਹਨ ਸੂਬਾ ਸਰਕਾਰ ਨੂੰ ਜਾਂਚ ਕਰ ਰਹੀ ਏਜੰਸੀ ਸਪੈਸ਼ਲ ਇਨਵੈਸਟੀਗੇਸ਼ਨ ਏਜੰਸੀ ਨੇ ਸੌਂਪ ਦਿੱਤੀ ਹੈ। ਸੂਤਰਾਂ ਅਨੁਸਾਰ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਭਗਦੜ ਮਚਣ ਦਾ ਕਾਰਨ ਸਤਿਸੰਗ ਦੇ ਮੌਜੂਦਾ ਸਥਾਨ ’ਤੇ ਲੋੜ ਤੋਂ ਵੱਧ ਲੋਕਾਂ ਨੂੰ ਇਕੱਠਾ ਕੀਤਾ ਗਿਆ ਸੀ ਤੇ ਇਸ ਸਬੰਧੀ ਬਣਦੇ ਪ੍ਰਬੰਧ ਨਹੀਂ ਕੀਤੇ ਗਏ ਸਨ ਪਰ ਰਿਪੋਰਟ ਸੌਂਪਣ ਵਾਲੇ ਅਧਿਕਾਰੀ ਨੇ ਇਸ ਮਾਮਲੇ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਹਾਥਰਸ ਵਿਚ ਭਗਦੜ ਮਚਣ ਕਾਰਨ 121 ਲੋਕਾਂ ਦੀ ਮੌਤ ਹੋ ਗਈ ਸੀ। ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਵਲੋਂ ਅੱਜ ਇਸ ਰਿਪੋਰਟ ’ਤੇ ਅਧਿਕਾਰੀਆਂ ਨਾਲ ਚਰਚਾ ਕਰਨ ਦੀ ਸੰਭਾਵਨਾ ਹੈ। ਇਹ ਜਾਣਕਾਰੀ ਸੂਬਾ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਏਜੰਸੀ ਨੂੰ ਦਿੱਤੀ। ਜ਼ਿਕਰਯੋਗ ਹੈ ਕਿ ਸੂਰਜਪਾਲ ਉਰਫ਼ ਨਰਾਇਣ ਹਰੀ ਉਰਫ਼ ਭੋਲੇ ਬਾਬਾ ਦੇ ਸਤਿਸੰਗ ਵਿੱਚ 2 ਜੁਲਾਈ ਨੂੰ ਭਗਦੜ ਮਚ ਗਈ ਸੀ ਜਿਸ ਕਾਰਨ 121 ਲੋਕਾਂ ਦੀ ਮੌਤ ਹੋ ਗਈ ਸੀ। ਸਿਟ ਵਿਚ ਵਿੱਚ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲੀਸ (ਆਗਰਾ ਜ਼ੋਨ) ਅਨੁਪਮ ਕੁਲਸ਼੍ਰੇਸਥਾ ਅਤੇ ਅਲੀਗੜ੍ਹ ਡਿਵੀਜ਼ਨਲ ਕਮਿਸ਼ਨਰ ਸ਼ਾਮਲ ਸਨ। ਇਲਾਹਾਬਾਦ ਹਾਈ ਕੋਰਟ ਦੇ ਸੇਵਾਮੁਕਤ ਜੱਜ ਬ੍ਰਿਜੇਸ਼ ਕੁਮਾਰ ਸ੍ਰੀਵਾਸਤਵ ਅਤੇ ਸੇਵਾਮੁਕਤ ਆਈਪੀਐਸ ਹੇਮੰਤ ਰਾਓ ਦੀ ਅਗਵਾਈ ਵਾਲਾ ਇੱਕ ਵੱਖਰਾ ਨਿਆਂਇਕ ਕਮਿਸ਼ਨ ਵੀ ਹਾਥਰਸ ਭਗਦੜ ਮਾਮਲੇ ਦੀ ਜਾਂਚ ਕਰ ਰਿਹਾ ਹੈ। ਪੁਲੀਸ ਦੀ ਐਫਆਈਆਰ ਵਿਚ ਦੱਸਿਆ ਗਿਆ ਹੈ ਕਿ ਸਤਿਸੰਗ ਲਈ 80,000 ਲੋਕਾਂ ਦੀ ਮਨਜ਼ੂਰੀ ਲਈ ਗਈ ਸੀ ਪਰ ਇਕੱਠ 2.50 ਲੱਖ ਤੋਂ ਵੱਧ ਹੋ ਗਿਆ ਸੀ।

Advertisement
Advertisement
Advertisement
Advertisement
Scroll to Top