Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 4:25 pm

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਜੀ. ਪੀ. ਸੀ. ਨੇ ਲਗਾਈ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਫਿਲਮਾਂ ਦੇ ਸਮੁੱਚੇ ਪ੍ਰਚਾਰ ’ਤੇ ਰੋਕ

ਐਸ. ਜੀ. ਪੀ. ਸੀ. ਨੇ ਲਗਾਈ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਫਿਲਮਾਂ ਦੇ ਸਮੁੱਚੇ ਪ੍ਰਚਾਰ ’ਤੇ ਰੋਕ

ਐਸ. ਜੀ. ਪੀ. ਸੀ. ਨੇ ਲਗਾਈ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਫਿਲਮਾਂ ਦੇ ਸਮੁੱਚੇ ਪ੍ਰਚਾਰ ’ਤੇ ਰੋਕ
ਅੰਮ੍ਰਿਤਸਰ, 9 ਜੁਲਾਈ : ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਮਰਿਆਦਾ ਦੀ ਹੋ ਰਹੀ ਉਲੰਘਣਾ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਥੇ ਫਿਲਮੀ ਕਲਾਕਾਰਾਂ ਵੱਲੋਂ ਫਿਲਮਾਂ ਦੇ ਪ੍ਰਚਾਰ ਵਾਸਤੇ ਵੀਡੀਓਗ੍ਰਾਫੀ ਅਤੇ ਫੋਟੋਗ੍ਰਾਫੀ ਕਰਨ ’ਤੇ ਰੋਕ ਲਾ ਦਿੱਤੀ ਹੈ। ਇਹ ਫ਼ੈਸਲਾ ਬੀਤੇ ਦਿਨ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਸੀ, ਜਿਸ ਨੂੰ ਹੁਣ ਲਾਗੂ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਵਡੋਦਰਾ ਵਾਸੀ ਅਰਚਨਾ ਮਕਵਾਨਾ ਨੇ ਇੱਥੇ ਪਰਿਕਰਮਾ ਵਿੱਚ ਯੋਗ ਆਸਣ ਕੀਤਾ ਸੀ, ਜਿਸ ਦਾ ਵਿਵਾਦ ਅਜੇ ਚੱਲ ਹੀ ਰਿਹਾ ਸੀ ਕਿ ਅਗਲੇ ਦਿਨ ਦਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨੇ ਆਪਣੀ ਫਿਲਮ ਦੇ ਪ੍ਰਚਾਰ ਲਈ ਇੱਥੇ ਮੱਥਾ ਟੇਕਿਆ। ਦਲਜੀਤ ਦੋਸਾਂਝ ਨੇ ਸਵੇਰੇ ਪ੍ਰਕਾਸ਼ ਵੇਲੇ ਪਾਲਕੀ ਸਾਹਿਬ ਨੂੰ ਮੋਢਾ ਦੇਣ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੀ ਵੀਡੀਓ ਸਾਂਝੀ ਕੀਤੀ, ਜਿਸ ਨੂੰ ਮਰਿਆਦਾ ਦੀ ਉਲੰਘਣਾ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਦਾ ਸਖਤ ਨੋਟਿਸ ਲਿਆ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਇਸ ਸਬੰਧੀ ਫ਼ੈਸਲਾ ਲੈਂਦਿਆਂ ਫਿਲਮਾਂ ਦੇ ਪ੍ਰਚਾਰ ਅਤੇ ਪ੍ਰਮੋਸ਼ਨ ਵਾਸਤੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਵੀਡੀਓਗ੍ਰਾਫੀ ਕਰਨ ’ਤੇ ਮੁਕੰਮਲ ਰੋਕ ਲਾ ਦਿੱਤੀ ਗਈ ਹੈ। ਇਸ ਰੋਕ ਤਹਿਤ ਆਮ ਸ਼ਰਧਾਲੂਆਂ ਤੇ ਸੈਲਾਨੀਆਂ ਨੂੰ ਕੁਝ ਛੋਟ ਦਿੱਤੀ ਗਈ ਹੈ, ਜਿਸ ਤਹਿਤ ਉਹ ਯਾਦਗਾਰ ਵਜੋਂ ਪਰਿਕਰਮਾ ਵਿੱਚ ਆਪਣੀ ਤਸਵੀਰ ਅਤੇ ਸੈਲਫੀ ਲੈ ਸਕਦੇ ਹਨ ਪਰ ਚਲਦੇ ਹੋਏ ਵੀਡੀਓਗ੍ਰਾਫੀ ਕਰਨ ਤੋਂ ਗੁਰੇਜ਼ ਕਰਨਾ ਹੋਵੇਗਾ। ਇਸ ਸਬੰਧੀ ਮਰਿਆਦਾ ਦੇ ਪਾਲਣ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਇੱਥੇ ਪਰਿਕਰਮਾ ਵਿੱਚ ਵਾਧੂ ਟਾਸਕ ਫੋਰਸ ਲਗਾਉਣ ਅਤੇ ਸੇਵਾਦਾਰਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ ਕੀਤਾ ਗਿਆ। ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਜਾਰੀ ਕੀਤੇ ਹੁਕਮਾਂ ਨੂੰ ਫ਼ੌਰੀ ਤੌਰ ’ਤੇ ਲਾਗੂ ਕੀਤਾ ਗਿਆ ਹੈ। ਪਰਿਕਰਮਾ ਵਾਸਤੇ ਵਾਧੂ ਸਟਾਫ ਭਰਤੀ ਕੀਤਾ ਜਾ ਰਿਹਾ ਹੈ, ਜੋ ਇਸੇ ਹਫ਼ਤੇ ਆਪਣੀ ਡਿਊਟੀ ’ਤੇ ਪੁੱਜ ਜਾਵੇਗਾ। ਉਨ੍ਹਾਂ ਦੱਸਿਆ ਕਿ ਪਰਿਕਰਮਾ ਵਿੱਚ ਡਿਊਟੀ ਦੇਣ ਵਾਲੇ ਸੇਵਾਦਾਰਾਂ ਨੂੰ ਵਿਸ਼ੇਸ਼ ਤੌਰ ’ਤੇ ਵਰਕਸ਼ਾਪ ਲਾ ਕੇ ਸਿੱਖਿਅਤ ਕੀਤਾ ਜਾਵੇਗਾ ਕਿ ਕਿਵੇਂ ਧਾਰਮਿਕ ਸਥਾਨ ਦੀ ਮਰਿਆਦਾ ਦੀ ਪਾਲਣਾ ਕਰਨੀ ਹੈ ਅਤੇ ਸੈਲਾਨੀਆਂ ਨਾਲ ਨਿਮਰਤਾ ਨਾਲ ਪੇਸ਼ ਆਉਣਾ ਹੈ।

Advertisement
Advertisement
Advertisement
Advertisement
Scroll to Top