ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਚੋਣ ਹਲਕੇ ਦੇ ਕੁੱਲ 171963 ਵੋਟਰਾਂ ਵਿਚ 89629 ਮਰਦ, 82326 ਔਰਤ ਅਤੇ 8 ਥਰਡ ਜੈਂਡਰ ਵੋਟਰ ਕਰਨਗੇ ਆਪਣੀ ਵੋਟ ਦਾ ਇਸਤੇਮਾਲ

ਦੁਆਰਾ: Punjab Bani ਪ੍ਰਕਾਸ਼ਿਤ :Tuesday, 09 July, 2024, 11:22 AM

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਚੋਣ ਹਲਕੇ ਦੇ ਕੁੱਲ 171963 ਵੋਟਰਾਂ ਵਿਚ 89629 ਮਰਦ, 82326 ਔਰਤ ਅਤੇ 8 ਥਰਡ ਜੈਂਡਰ ਵੋਟਰ ਕਰਨਗੇ ਆਪਣੀ ਵੋਟ ਦਾ ਇਸਤੇਮਾਲ
ਜਲੰਧਰ , 9 ਜੁਲਾਈ : ਜਲੰਧਰ ਪੱਛਮੀ ਵਿਚ ਹੋਣ ਜਾ ਰਹੀ ਜਿਮਨੀ ਚੋਣ ਵਿਚ ਖੜ੍ਹੇ ਉਮੀਦਵਾਰਾਂ ਨੂੰ ਵੋਟ ਪਾਉਣ ਦਾ ਅਧਿਕਾਰ ਦਾ ਇਤੇਮਾਲ ਚੋਣ ਹਲਕੇ ਦੇ ਕੁੱਲ 171963 ਵੋਟਰਾਂ ਵਿਚ 89629 ਮਰਦ, 82326 ਔਰਤ ਅਤੇ 8 ਥਰਡ ਜੈਂਡਰ ਵੋਟਰ ਕਰ ਸਕਣਗੇ। ਚੋਣ ਪ੍ਰਕਿਰਿਆ ਨੂੰ ਵਧੀਆ ਤੇ ਸ਼ਾਂਤੀਪੂਰਵਕ ਕਰਵਾਉਣ ਲਈ ਸਿਵਲ ਅਤੇ ਪੁਲਸ ਪ੍ਰਸ਼ਾਸਨ ਨੇ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕਰ ਲਏ ਹਨ ਅਤੇ ਪੂਰੀ ਚੋਣ ਪ੍ਰਕਿਰਿਆ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਕੀਤੀ ਜਾਵੇਗੀ। ਰਿਟਰਨਿੰਗ ਅਧਿਕਾਰੀ ਨੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਚੋਣ ਹਲਕੇ ਵਿਚ 181 ਪੋਲਿੰਗ ਕੇਂਦਰ ਬਣਾਏ ਗਏ ਹਨ ਅਤੇ ਸਮੁੱਚੇ ਪੋਲਿੰਗ ਕੇਂਦਰਾਂ ’ਤੇ ਜ਼ਰੂਰੀ ਪੋਲਿੰਗ ਕਰਮਚਾਰੀਆਂ ਦੀ ਤਾਇਨਾਤੀ ਵੀ ਕੀਤੀ ਗਈ ਹੈ।