ਸਵਿਫਟ ਕਾਰ ਦੇ ਟਰਾਲੇ ਨਾਲ ਟਕਰਾਉਣ ਕਾਰਨ ਲੱਗੀ ਅੱਗ ਵਿਚ ਤਿੰਨ ਜਿੰਦਾ ਸੜੇ

ਦੁਆਰਾ: Punjab Bani ਪ੍ਰਕਾਸ਼ਿਤ :Tuesday, 09 July, 2024, 11:29 AM

ਸਵਿਫਟ ਕਾਰ ਦੇ ਟਰਾਲੇ ਨਾਲ ਟਕਰਾਉਣ ਕਾਰਨ ਲੱਗੀ ਅੱਗ ਵਿਚ ਤਿੰਨ ਜਿੰਦਾ ਸੜੇ
ਕੁਰੂਕਸ਼ੇਤਰ, 9 ਜੁਲਾਈ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਕੁਰੂਕਸ਼ੇਤਰ ਦੇ ਪਿਹੋਵਾ ਵਿਚ ਨੈਸ਼ਨਲ ਹਾਈਵੇ-152 ਡੀ ਉੱਤੇ ਬੀਤੀ ਦੇਰ ਰਾਤ ਸਵਿਫਟ ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਕਾਰ ਵਿਚ ਸਵਾਰ ਇਕ ਵਿਅਕਤੀ ਜ਼ਖਮੀ ਹੋ ਗਿਆ, ਜਿਸਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।ਸਥਾਨਕ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ । ਜਾਣਕਾਰੀ ਅਨੁਸਾਰ ਚਾਰ ਵਿਅਕਤੀ ਝੱਜਰ ਤੋਂ ਕਾਰ ਵਿੱਚ ਚੰਡੀਗੜ੍ਹ ਜਾ ਰਹੇ ਸਨ। ਰਸਤੇ ਵਿਚ ਜਦੋਂ ਉਹ ਦੇਰ ਰਾਤ ਪਿਹੋਵਾ ਪਹੁੰਚੇ ਤਾਂ ਹਾਈਵੇ ਉਤੇ ਕਾਰ ਅੱਗੇ ਜਾ ਰਹੇ ਇਕ ਟਰੱਕ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ ਅਤੇ ਤਿੰਨ ਸਵਾਰੀਆਂ ਜ਼ਿੰਦਾ ਸੜ ਗਈਆਂ, ਜਦਕਿ ਚੌਥਾ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕਾਰਜ ਕੀਤਾ।