ਮੈਂ ਆਪਣੇ ਨਾਲ ਭਾਰਤ ਦੀ ਮਿੱਟੀ ਦੀ ਖੁਸ਼ਬੂ ਲੈ ਕੇ ਆਇਆ ਹਾਂ : ਪ੍ਰਧਾਨ ਮੰਤਰੀ
ਦੁਆਰਾ: Punjab Bani ਪ੍ਰਕਾਸ਼ਿਤ :Tuesday, 09 July, 2024, 12:39 PM

ਮੈਂ ਆਪਣੇ ਨਾਲ ਭਾਰਤ ਦੀ ਮਿੱਟੀ ਦੀ ਖੁਸ਼ਬੂ ਲੈ ਕੇ ਆਇਆ ਹਾਂ : ਪ੍ਰਧਾਨ ਮੰਤਰੀ
ਨਵੀਂ ਦਿੱਲੀ, 9 ਜੁਲਾਈ : `ਮੈਂ ਆਪਣੇ ਨਾਲ ਭਾਰਤ ਦੀ ਮਿੱਟੀ ਦੀ ਖੁਸ਼ਬੂ ਲੈ ਕੇ ਆਇਆ ਹਾਂ, ਇਹ ਗੱਲ ਭਾਰਤ ਦੇਸ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮਾਸਕੋ ਵਿਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਆਪਣੇ ਨਾਲ 140 ਕਰੋੜ ਭਾਰਤੀਆਂ ਦਾ ਪਿਆਰ ਲੈ ਕੇ ਆਇਆ ਹਾਂ। ਨਰੇਂਦਰ ਮੋਦੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਜੋਂ ਸਹੂੰ ਚੁੱਕਿਆਂ ਨੂੰ ਅੱਜ ਠੀਕ ਇਕ ਮਹੀਨਾ ਬੀਤ ਚੁੱਕਿਆ ਹੈ ਤੇ ਉਸੇ ਦਿਨ ਮੈਂ ਸੰਕਲਪ ਕੀਤਾ ਸੀ ਕਿ ਮੈਂ ਆਪਣੇ ਤੀਜੇ ਕਾਰਜਕਾਲ ਵਿੱਚ ਮੈਂ ਤਿੰਨ ਗੁਣਾ ਤਾਕਤ ਨਾਲ ਕੰਮ ਕਰਾਂਗਾ।
