Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਜ਼ਿਲ੍ਹੇ ਦੀਆਂ ਵੱਖ ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਤ

ਦੁਆਰਾ: News ਪ੍ਰਕਾਸ਼ਿਤ :Thursday, 16 March, 2023, 07:05 PM

– ਸਰਕਾਰੀ ਮਹਿੰਦਰਾ ਕਾਲਜ ਤੇ ਗਰੀਨ ਸਪਰਸ਼ ਫਾਊਂਡੇਸ਼ਨ ਨੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਕਰਵਾਇਆ ਸਮਾਗਮ
ਪਟਿਆਲਾ, 16 ਮਾਰਚ:
ਸਰਕਾਰੀ ਮਹਿੰਦਰਾ ਕਾਲਜ ਵੱਲੋਂ ਗਰੀਨ ਸਪਰਸ਼ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਾਲਜ ਦੇ ਸੈਮੀਨਾਰ ਹਾਲ ‘ਚ ਕਰਵਾਇਆ ਗਿਆ, ਇਸ ਦੌਰਾਨ ਜ਼ਿਲ੍ਹੇ ਦੀਆਂ ਮਹਿਲਾਵਾਂ ਨੂੰ ਆਪਣੇ ਆਪਣੇ ਖੇਤਰਾਂ ‘ਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।
ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਪੁੱਜੇ ਐਸ.ਐਮ.ਓ. ਮਾਤਾ ਕੁਸ਼ੱਲਿਆ ਹਸਪਤਾਲ ਡਾ. ਵੈਨੂੰ ਗੋਇਲ ਨੇ ਗਰੀਨ ਸਪਰਸ਼ ਫਾਊਂਡੇਸ਼ਨ ਤੇ ਸਰਕਾਰੀ ਮਹਿੰਦਰਾ ਕਾਲਜ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਹਿਲਾਵਾਂ ਨੂੰ ਮਿਲਿਆਂ ਇਹ ਸਨਮਾਨ ਜਿਥੇ ਉਨ੍ਹਾਂ ਨੂੰ ਆਪਣੇ ਖੇਤਰ ‘ਚ ਹੋਰ ਬਿਹਤਰ ਕੰਮ ਕਰਨ ਲਈ ਪ੍ਰੇਰਿਤ ਕਰੇਗਾ, ਉਥੇ ਹੀ ਨੌਜਵਾਨ ਲੜਕੀਆਂ ਨੂੰ ਸਮਾਜ ‘ਚ ਚੰਗਾ ਕੰਮ ਕਰਨ ਲਈ ਪ੍ਰੇਰਿਤ ਕਰੇਗਾ।
ਇਸ ਮੌਕੇ ਬਾਡੀ ਬਿਲਡਿੰਗ ‘ਚ ਤਗਮਾ ਜਿੱਤਣ ਵਾਲੇ ਕੁਕੁਰਾਮ ਦੀ ਜੀਵਨ ਸਾਥੀ ਮੀਨੂੰ ਅਤੇ ਮੁਕੇਸ਼ ਕੁਮਾਰ ਦੀ ਧਰਮ ਪਤਨੀ ਰਾਜਵੰਤ ਕੌਰ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਮੀਨੂੰ ਨੇ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਮਹਿਲਾਵਾਂ ਘਰ ਰਹਿ ਕੇ ਵੀ ਆਪਣੇ ਪਤੀ ਅਤੇ ਬੱਚਿਆਂ ਨੂੰ ਕਾਮਯਾਬ ਬਣਾਉਣ ‘ਚ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ। ਇਸ ਮੌਕੇ ਸਨਮਾਨ ਪ੍ਰਾਪਤ ਕਰਨ ਵਾਲੀਆਂ ਸਾਰੀਆਂ ਮਹਿਲਾਵਾਂ ਨੇ ਆਪਣੇ ਸੰਘਰਸ਼ ਦੀ ਕਹਾਣੀ ਬਿਆਨ ਕੀਤੀ।
ਸਮਾਗਮ ਦੌਰਾਨ ਪੁਲਿਸ ਅਧਿਕਾਰੀ ਸਰਬਜੀਤ ਕੌਰ, ਡਾ. ਵੇਨੂੰ ਗੋਇਲ, ਮੈਡੀਕਲ ਅਫ਼ਸਰ ਮਾਤਾ ਕੁਸ਼ੱਲਿਆ ਹਸਪਤਾਲ ਡਾ. ਭਵਨੀਤ ਕੌਰ, ਅਧਿਆਪਕ ਗਗਨਦੀਪ ਕੌਰ, ਵਾਇਸ ਪ੍ਰਿੰਸੀਪਲ ਪ੍ਰੋ. ਕਵਲਜੀਤ ਕੌਰ, ਅੰਸ਼ਿਕਾ, ਰਵੀ, ਮੰਜੂ ਰਾਣੀ ਅਤੇ ਰਾਜਵੰਤ ਕੌਰ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ ‘ਚ ਗਰੀਨ ਸਪਰਸ਼ ਫਾਊਂਡੇਸ਼ਨ ਦੇ ਵਰਿੰਦਰ ਸਿੰਘ ਨੇ ਸਾਰਿਆਂ ਨੂੰ ਸਮਾਗਮ ‘ਚ ਪੁੱਜਣ ਲਈ ਧੰਨਵਾਦ ਕੀਤਾ।
ਕੈਪਸ਼ਨ : ਡਾ. ਵੇਨੂੰ ਗੋਇਲ ਮਹਿਲਾਵਾਂ ਨੂੰ ਸਨਮਾਨਤ ਕਰਦੇ ਹੋਏ।



Scroll to Top